ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉੱਤਰੀਆਂ ਭਾਜਪਾ ਮਹਿਲਾ ਮੋਰਚਾ ਦੀਆਂ ਬੀਬੀਆਂ

ਆਮ ਆਦਮੀ ਪਾਰਟੀ ਨੇ ਮਾਵਾਂ-ਭੈਣਾਂ ਨਾਲ ਧੋਖਾ ਕੀਤਾ: ਮਿਲੀ ਗਰਗ

ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ:
ਭਾਜਪਾ ਮਹਿਲਾ ਮੋਰਚਾ ਵੱਲੋਂ ਅੱਜ ਇੱਥੇ ਫੇਜ਼-3\ਫੇਜ਼-5 ਟਰੈਫ਼ਿਕ ਲਾਈਟ ਪੁਆਇੰਟ ’ਤੇ ਜ਼ਿਲ੍ਹਾ ਪ੍ਰਧਾਨ ਮਿਲੀ ਗਰਗ ਦੀ ਅਗਵਾਈ ਹੇਠ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਭਾਜਪਾ ਮਹਿਲਾ ਮੋਰਚਾ ਦੀਆਂ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਜਨਰਲ ਸਕੱਤਰ ਰਾਣੀ ਰਮਣੀਕ ਕੌਰ, ਸੀਨੀਅਰ ਭਾਜਪਾ ਆਗੂ ਕਮਲਦੀਪ ਸੈਣੀ, ਮੰਡਲ ਪ੍ਰਧਾਨ ਅਨਿਲ ਗੁੱਡੂ ਨੇ ਵੀ ਧਰਨੇ ਵਿੱਚ ਪਹੁੰਚ ਕੇ ਅੌਰਤਾਂ ਦਾ ਹੌਸਲਾ ਵਧਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਿਲੀ ਗਰਗ ਨੇ ਕਿਹਾ ਕਿ ਦੋ ਸਾਲ ਪਹਿਲਾਂ ਪੰਜਾਬ ਵਿੱਚ ਚੋਣਾਂ ਦੌਰਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦੇ ਹੋਏ ਅੌਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਅਤੇ ਹੋਰ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਹੁਣ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀ ਆਪਣੇ ਚੋਣ ਵਾਅਦੇ ਤੋਂ ਮੁਨਕਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਵੱਡਾ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੋਣ ਵਾਅਦੇ ਯਾਦ ਕਰਵਾਉਣ ਲਈ ਅੱਜ ਮਹਿਲਾ ਮੋਰਚਾ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ।
ਧਰਨਾਕਾਰੀ ਬੀਬੀਆਂ ਨੇ ਕਿਹਾ ਕਿ ਪੰਜਾਬ ਦੀਆਂ ਅੌਰਤਾਂ ਦੋ ਸਾਲ ਤੋਂ 1000 ਰੁਪਏ ਮਿਲਣ ਦੀ ਉਡੀਕ ਕਰ ਰਹੀਆਂ ਹਨ। ਇਹੀ ਨਹੀਂ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਵੀ ਕੱਟ ਦਿੱਤੇ ਗਏ ਹਨ ਅਤੇ ਗਰੀਬਾਂ ਨੂੰ ਸਾਲ ਭਰ ਤੋਂ ਰਾਸ਼ਨ ਵੀ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਭਾਵੇਂ ਵਿਰੋਧ ਸ਼ੁਰੂ ਹੋਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਟੇ ਹੋਏ ਰਾਸ਼ਨ ਕਾਰਡ ਬਹਾਲ ਕਰਨ ਦਾ ਐਲਾਨ ਤਾਂ ਕਰ ਦਿੱਤਾ ਹੈ ਪ੍ਰੰਤੂ ਅਜੇ ਤਾਈਂ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…