ਮੁਹਾਲੀ ਦੇ ਫੇਜ਼-5 ਦੀ ਮਾਰਕੀਟ ਦੀ ਪਾਰਕਿੰਗ ਵਿੱਚ ਪਾਈਪਾਂ ਪਾਉਣ ਦਾ ਕੰਮ ਜਾਰੀ

ਲੱਖਾਂ ਖ਼ਰਚ ਕੇ ਬਣਾਈ ਜਾ ਰਹੀ ਪਾਰਕਿੰਗ ਸ਼ਹਿਰ ਦੀ ਇੱਕ ਨੰਬਰ ਪਾਰਕਿੰਗ ਬਣੇਗੀ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਮੁਹਾਲੀ ਦੇ ਫੇਜ਼-5 ਵਿਚ ਸਭ ਤੋਂ ਖਸਤਾਹਾਲ ਮਾਰਕੀਟ ਦੀ ਪਾਰਕਿੰਗ ਦੀ ਹਾਲਤ ਵਿੱਚ ਜ਼ਬਰਦਸਤ ਸੁਧਾਰ ਹੋਣ ਜਾ ਰਿਹਾ ਹੈ। ਇਸ ਮਾਰਕੀਟ ਦੀ ਪਾਰਕਿੰਗ ਨੂੰ ਪੂਰੀ ਤਰ੍ਹ ਪੁੱਟ ਕੇ ਇੱਥੇ ਪਾਣੀ ਦੀ ਨਿਕਾਸੀ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਰੋਡ ਗਲੀਆਂ ਵੀ ਬਣਾਈਆਂ ਜਾ ਰਹੀਆਂ ਹਨ। ਆਉਂਦੇ ਸਮੇਂ ਵਿਚ ਇਹ ਮੁਹਾਲੀ ਦੀ ਇੱਕ ਨੰਬਰ ਦੀ ਪਾਰਕਿੰਗ ਬਣ ਜਾਵੇਗੀ ਜਿੱਥੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਅੱਜ ਇਸ ਮਾਰਕੀਟ ਦੀ ਪਾਰਕਿੰਗ ਵਿਚ ਚੱਲ ਰਹੇ ਕੰਮਾਂ ਦੀ ਨਜ਼ਰਸਾਨੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੀ ਇਸ ਮਾਰਕੀਟ ਦੀ ਪਾਰਕਿੰਗ ਦੀ ਹਾਲਤ ਸਦਾ ਹੀ ਤਰਸਯੋਗ ਰਹੀ ਹੈ ਕਿਉਂਕਿ ਇੱਥੇ ਪਾਣੀ ਦੀ ਨਿਕਾਸੀ ਦੀ ਬਹੁਤ ਵੱਡੀ ਸਮੱਸਿਆ ਸੀ ਅਤੇ ਪਾਣੀ ਖੜ੍ਹਾ ਹੋਣ ਕਾਰਨ ਮਾਰਕੀਟ ਦੀ ਪਾਰਕਿੰਗ ਦਾ ਪ੍ਰੀਮਿਕਸ ਖਰਾਬ ਹੋ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਹੱਲ ਲਈ ਇੰਜੀ ਵਿਭਾਗ ਵੱਲੋਂ ਐਸਟੀਮੇਟ ਤਿਆਰ ਕੀਤਾ ਗਿਆ ਜਿਸ ਦੇ ਤਹਿਤ ਪਾਰਕਿੰਗ ਦੀ ਪੁਟਾਈ ਕਰਕੇ ਇੱਥੇ ਪਾਣੀ ਦੀ ਨਿਕਾਸੀ ਵਾਲੀਆਂ ਪਾਈਪਾਂ ਪਾਉਣ ਤੋਂ ਇਲਾਵਾ ਰੋਡ ਗਲੀਆਂ ਵੀ ਬਣਾਈਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਸ ਉਤੇ ਪ੍ਰੀਮਿਕਸ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਇਸ ਮਾਰਕੀਟ ਦੀ ਪਾਰਕਿੰਗ ਵਿਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਹੋਰਨਾਂ ਵੀ ਅਜਿਹੀਆਂ ਪਾਰਕਿੰਗਾਂ ਵੱਲ ਧਿਆਨ ਦਿੱਤਾ ਜਾਵੇਗਾ ਜਿੱਥੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆਉਂਦੀ ਹੈ।
ਉਨ੍ਹਾਂ ਕਿਹਾ ਕਿ ਮੋਹਾਲੀ ਨਗਰ ਨਿਗਮ ਮੋਹਾਲੀ ਦੇ ਲੋਕਾਂ ਨੂੰ ਸਹੂਲਤਾਂ ਦੇਣ ਵਾਸਤੇ ਵਚਨਬੱਧ ਹੈ ਅਤੇ ਇਸ ਦੇ ਚੱਲਦੇ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਵੀ ਕਰੋੜਾਂ ਰੁਪਏ ਦੇ ਵਿਕਾਸ ਮਤੇ ਪਾਸ ਕੀਤੇ ਗਏ ਹਨ ਤੇ ਕਰੋੜਾਂ ਰੁਪਏ ਦੇ ਵਰਕ ਆਰਡਰ ਵੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕੰਮ ਛੇਤੀ ਹੀ ਸ਼ੁਰੂ ਹੋ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…