ਕੌਂਸਲਰ ਤਸਿੰਬਲੀ ਦੀ ਅਗਵਾਈ ਵਿੱਚ ਸੈਕਟਰ-67 ਦੇ ਪਾਰਕਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਮੁਹਾਲੀ ਨਗਰ ਨਿਗਮ ਵਲੋੱ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਦੇ ਤਹਿਤ ਸੈਕਟਰ-67 ਦੇ ਸਮੂਹ ਪਾਰਕਾਂ ਦਾ ਨਵੀਨੀਕਰਨ ਕਰਕੇ ਉੱਥੇ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਮਿਉੱਸਪਲ ਕੌਂਸਲਰ ਪਰਮਿੰਦਰ ਸਿੰਘ ਤਸਿੰਬਲੀ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਸ੍ਰੀ ਤਸਿੰਬਲੀ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਪਾਰਕਾਂ ਦੇ ਵਿਕਾਸ ਲਈ ਲੋੜੀਂਦੇ ਫੰਡ ਜਾਰੀ ਕਰ ਦਿੱਤੇ ਗਏ ਹਨ ਜਿਹਨਾਂ ਦੇ ਤਹਿਤ ਪਾਰਕਾਂ ਵਿਚਲੇ ਟ੍ਰੈਕ ਉੱਚੇ ਕਰਵਾਉਣ, ਝੂਲੇ ਠੀਕ ਕਰਵਾਉਣ, ਪਾਰਕਾਂ ਦੇ ਐੱਟਰੀ ਪਾਇੰਟਾਂ ਦੀ ਦਿੱਖ ਨੂੰ ਸੋਹਣਾ ਬਣਾਉਣ ਅਤੇ ਬੈਂਚਾਂ ਦੀ ਮੁਰੰਮਤ ਕਰਵਾਉਣ ਦੇ ਨਾਲ ਨਾਲ ਲੋੜੀਂਦੀਆਂ ਥਾਵਾਂ ਤੇ ਨਵੇਂ ਬੈਂਚ ਲਗਵਾਏ ਜਾਣਗੇ।
ਉਹਨਾਂ ਕਿਹਾ ਕਿ ਉਹ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਾਰਡ ਦੇ ਵਿਕਾਸ ਕਾਰਜਾਂ ਵਿੱਚ ਕੋਈ ਖੜੌਂਤ ਨਹੀਂ ਆਉਣ ਦਿੱਤੀ ਜਾਵੇਗੀ। ਪਾਰਕਾਂ ਦੇ ਨਵੀਨੀਕਰਨ ਦੇ ਇਸ ਕੰਮ ਦੀ ਰਸਮੀ ਸ਼ੁਰੂਆਤ ਜੱਥੇਦਾਰ ਕਰਤਾਰ ਸਿੰਘ ਤਸਿੰਬਲੀ ਵੱਲੋਂ ਟੱਕ ਲਗਾ ਕੇ ਕੀਤੀ ਗਈ। ਇਸ ਮੌਕੇ ਸਰਵਸ੍ਰੀ ਗੁਰਦੇਵ ਸਿੰਘ, ਗੁਰਮੇਲ ਸਿੰਘ ਜੱਸੋਵਾਲ, ਜਗਦੇਵ ਸਿੰਘ, ਅਜੈਬ ਸਿੰਘ, ਮਹਿੰਦਰ ਸਿੰਘ ਮਲੋਆ, ਸੰਗਤ ਸਿੰਘ, ਜੋਧ ਸਿੰਘ, ਮਨਜੀਤ ਸਿੰਘ ਸੈਣੀ, ਮਹਾਂ ਸਿੰਘ, ਭੁਪਿੰਦਰ ਸਿੰਘ, ਹਰੀਕ੍ਰਿਸ਼ਨ ਸ਼ਰਮਾ, ਜਸਜੀਤ ਸਿੰਘ, ਚਰਨ ਸਿੰਘ, ਹਰਦੀਪ ਸਿੰਘ, ਨਵਤੇਜ ਸਿੰਘ, ਸੁਰਿੰਦਰ ਸਿੰਘ, ਅਸ਼ਵਨੀ, ਸੁਖਦੇਵ ਸਿੰਘ ਸੋਢੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…