nabaz-e-punjab.com

ਲਖਨੌਰ ਤੋਂ ਲਾਂਡਰਾ ਤੱਕ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ, ਮੰਤਰੀ ਸਿੱਧੂ ਨੇ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਸੜਕ ਦੁਆਲੇ ਖੜ੍ਹੇ ਬਰਸਾਤੀ ਪਾਣੀ ਦੀ ਤੁਰੰਤ ਨਿਕਾਸੀ ਕਰਨ ਦੀਆਂ ਦਿੱਤੀਆਂ ਹਦਾਇਤਾਂ

ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਵੱਲੋਂ 25 ਕਰੋੜ 33 ਲੱਖ ਰੁਪਏ ਦੀ ਰਾਸ਼ੀ ਕੀਤੀ ਮਨਜ਼ੂਰ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਪੰਜਾਬ ਦੇ ਪਸ਼ੂ-ਪਾਲਣ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਲਖਨੌਰ ਤੋਂ ਲਾਂਡਰਾਂ ਤੱਕ ਦੀ ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਆ ਰਹੀ ਆਵਾਜਾਈ ਦੀ ਸਮੱਸਿਆ ਦੇ ਛੁਟਕਾਰੇ ਲਈ ਅੱਜ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਟੁੱਟੀ ਸੜਕ ਤੇ ਕੇਰੀ ਅਤੇ ਰੋੜੀ ਪਵਾਉਣ ਦੀ ਸ਼ੁਰੂਆਤ ਖੁਦ ਕੋਲ ਖੜ੍ਹ ਕੇ ਕਰਵਾਈ ਅਤੇ ਰੋੜੀ ਤੇ ਕੇਰੀ ਪਾਉਣ ਦੇ ਕੰਮ ਦਾ ਖੁਦ ਜਾਇਜ਼ਾ ਲੈਂਦੇ ਰਹੇ। ਸੜਕ ਤੇ ਲੰਘਦੇ ਲੋਕਾਂ ਵੱਲੋਂ ਸ੍ਰ. ਸਿੱਧੂ ਵਲੋਂ ਪਵਾਈ ਜਾ ਰਹੀ ਸੜਕ ਤੇ ਕੇਰੀ ਅਤੇ ਰੋੜੀ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਹਿ ਰਹੇ ਸਨ ਕਿ ਇਸ ਨਾਲ ਕਾਫੀ ਹੱਦ ਤੱਕ ਸਮੱਸਿਆ ਦਾ ਹੱਲ ਹੋਵੇਗਾ।
ਇਸ ਮੌਕੇ ਸ੍ਰੀ ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਲਾਂਡਰਾਂ ਟੀ-ਪੁਆਇੰਟ ’ਤੇ ਟਰੈਫਿਕ ਸਮੱਸਿਆ ਦੇ ਪੱਕੇ ਹੱਲ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੱਜੀ ਦਿਲਚਸਪੀ ਲੈ ਕੇ 25 ਕਰੋੜ 33 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ ਅਤੇ ਲਖਨੌਰ ਤੋਂ ਲਾਂਡਰਾਂ ਟੀ-ਪੁਆਂਇਟ ਤੱਕ ਸੜਕ ਨੂੰ ਚੌੜਾ ਅਤੇ ਮਜ਼ਬੂਤ ਕੀਤਾ ਜਾਵੇਗਾ ਅਤੇ ਟੀ-ਪੁਆਂਇਟ ਤੋਂ ਫਤਿਹਗੜ੍ਹ ਸਾਹਿਬ ਰੋਡ ਉਪਰੋਂ ਲੰਘਦੀ ਰੇਲਵੇ ਲਾਈਨ ਤੱਕ ਸਿੱਧੀ ਸੜਕ ਬਣਾਈ ਜਾਵੇਗੀ। ਇਸ ਪ੍ਰਾਜੈਕਟ ਲਈ 07.25 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਹੈ। ਜਿਸ ਨਾਲ ਟਰੈਫਿਕ ਦੀ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ ਅਤੇ ਲੋਕਾਂ ਨੂੰ ਆਵਾਜਾਈ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਵੇਗੀ।
ਸ੍ਰੀ ਸਿੱਧੂ ਨੇ ਮੌਜੂਦ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਲਖਨੌਰ ਤੋਂ ਲਾਂਡਰਾਂ ਤੱਕ ਦੀ ਸੜਕ ਦੇ ਦੁਆਲੇ ਖੜ੍ਹੇ ਬਰਸਾਤੀ ਪਾਣੀ ਲਈ ਤੁਰੰਤ ਨਿਕਾਸੀ ਦਾ ਪ੍ਰਬੰਧ ਕਰਨ ਲਈ ਕਿਹਾ ਅਤੇ ਇਸ ਦੀਆਂ ਬਰਮਾਂ ਤੇ ਕੇਰੀ ਅਤੇ ਰੋੜੀ ਪਵਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਆਵਾਜਾਈ ਸੁਖਾਲੀ ਹੋ ਸਕੇ ਤੇ ਲੋਕਾਂ ਨੂੰ ਟਰੈਫਿਕ ਜਾਮ ਦੀ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਲਾਂਡਰਾਂ ਟੀ-ਪੁਆਇੰਟ ’ਤੇ ਟਰੈਫਿਕ ਦੀ ਸਮੱਸਿਆ ਸਿਰਫ਼ ਮੋਹਾਲੀ ਵਾਸੀਆਂ ਦੀ ਸਮੱਸਿਆ ਨਹੀਂ ਹੈ, ਸਗੋਂ ਪੂਰੇ ਪੰਜਾਬ ਦੇ ਲੋਕਾਂ ਨੂੰ ਇੱਥੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਸ ਸਮੱਸਿਆ ਦਾ ਹੱਲ ਲਈ ਪੱਕੇ ਤੌਰ ਤੇ ਛੇਤੀ ਕੰਮ ਸ਼ੁਰੂ ਹੋ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਵਾਈਸ ਚੇਅਰਮੈਨ ਕਿਸਾਨ ਸੈੱਲ ਕਾਂਗਰਸ ਜੀ.ਐਸ. ਰਿਆੜ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾਂ, ਭਾਗ ਸਿਘ ਨੰਬਰਦਾਰ, ਗੁਰਜੀਤ ਸਿੰਘ, ਗੁਰਜੰਟ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਬਾਬਾ ਸੰਤ ਸਿੰਘ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਿੰਡ ਦੇ ਲੋਕ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…