Naaz-e-punjab.com

ਐਸਟੀਐਫ਼ ਮੁਹਾਲੀ ਵੱਲੋਂ ਲੋਹਗੜ੍ਹ ਪਾਰਕ ਨੇੜਿਓਂ 120 ਗਰਾਮ ਹੈਰੋਇਨ ਸਮੇਤ ਵੇਟਰ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 120 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅਮਿਤ ਸ਼ਰਮਾ ਉਰਫ਼ ਕਾਲੂ ਵਾਸੀ ਪੈਰਾ ਮਾਉਂਟ, ਜ਼ੀਰਕਪੁਰ ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਦੇ ਐਸਐਚਓ ਹਰਭਿੰਦਰ ਸਿੰਘ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਅਮਿਤ ਸ਼ਰਮਾ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਲੋਹਗੜ੍ਹ ਵੱਲ ਆ ਰਿਹਾ ਹੈ।
ਸੂਚਨਾ ਮਿਲਣ ’ਤੇ ਐਸਟੀਐਫ਼ ਦੇ ਸਬ ਇੰਸਪੈਕਟਰ ਮਲਕੀਤ ਸਿੰਘ ਦੀ ਅਗਵਾਈ ਹੇਠ ਲੋਹਗੜ੍ਹ ਸਥਿਤ ਪਬਲਿਕ ਪਾਰਕ ਨੇੜੇ ਨਾਕਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਇਕ ਨੂੰ ਵਿਅਕਤੀ ਰੋਕ ਕੇ ਪੁੱਛਗਿੱਛ ਕੀਤੀ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 120 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਮਾੜੀ ਸੰਗਤ ਵਿੱਚ ਪੈਣ ਕਰਕੇ ਪਿਛਲੇ 1 ਮਹੀਨੇ ਤੋਂ ਹੈਰੋਇਨ ਦਾ ਨਸ਼ਾ ਕਰਨ ਲੱਗ ਪਿਆ ਸੀ ਅਤੇ ਇਸ ਦੌਰਾਨ ਉਸ ਨੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਹੈਰੋਇਨ ਸਪਲਾਈ ਦਾ ਧੰਦਾ ਵੀ ਸ਼ੁਰੂ ਕਰ ਲਿਆ।
ਐਸਟੀਐਫ਼ ਦੇ ਐਸਐਚਓ ਹਰਭਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਮਿਤ ਸ਼ਰਮਾ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਐਸਟੀਐਫ਼ ਨੇ ਟਰਾਈਸਿਟੀ ਸਮੇਤ ਸਮੁੱਚੇ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…