nabaz-e-punjab.com

ਜੰਗਲਾਤ ਮੰਤਰੀ ਵੱਲੋਂ ਖੈਰ ਦੀ ਲੱਕੜ ਚੋਰੀ ਮਾਮਲੇ ਵਿੱਚ ਮੁੱਖ ਵਣਪਾਲ ਨੂੰ ਦੋ ਦਿਨਾਂ ’ਚ ਰਿਪੋਰਟ ਦੇਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਅਪਰੈਲ:
ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਐਸ.ਏ.ਐਸ ਨਗਰ ਜ਼ਿਲ੍ਹੇ ਦੇ ਪਿੰਡ ਸਿਸਵਾਂ ਤੇ ਮਿਰਜਾਪੁਰ ਅਧੀਨ ਪੈਂਦੇ ਜੰਗਲ ਖੇਤਰ ਵਿੱਚੋਂ ਖੈਰ ਦੀ ਲੱਕੜ ਚੋਰੀ ਕੀਤੇ ਜਾਣ ਦੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਮੁੱਖ ਵਣਪਾਲ ਸ੍ਰੀ ਕੁਲਦੀਪ ਕੁਮਾਰ ਨੂੰ ਇਸ ਮਾਮਲੇ ਦੀ ਜਾਂਚ ਰਿਪੋਰਟ ਦੋ ਦਿਨਾਂ ’ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸ੍ਰੀ ਧਰਮਸੋਤ ਨੇ ਕਿਹਾ ਕਿ ਮੁੱਖ ਵਣਪਾਲ ਨੂੰ ਮੁਹਾਲੀ ਖੇਤਰ ਦੇ ਨਜ਼ਦੀਕ ਲੱਕੜ ਚੋਰੀ ਦੇ ਮਾਮਲਿਆਂ ਸਮੇਤ ਸੂਬੇ ਦੇ ਹੋਰਨਾਂ ਖੇਤਰਾਂ ’ਚ ਚੋਰੀ ਦੀਆਂ ਘਟਨਾਵਾਂ ਦੀ ਨਿੱਜੀ ਤੌਰ ’ਤੇ ਜਾਂਚ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਲੱਕੜ ਚੋਰੀ ਦੇ ਮਾਮਲੇ ’ਚ ਸ਼ਾਮਲ ਜਾਂ ਕਿਸੇ ਵੀ ਤਰ੍ਹਾਂ ਦੀ ਸਿੱਧੀ ਜਾਂ ਅਸਿੱਧੀ ਮਦਦ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਸ੍ਰੀ ਧਰਮਸੋਤ ਨੇ ਸੂਬੇ ਦੇ ਸਮੁੱਚੇ ਜੰਗਲਾਤ ਖੇਤਰਾਂ ’ਚ ਦਿਨ ਤੇ ਰਾਤ ਸਮੇਂ ਗਸ਼ਤ ਵਧਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜੰਗਲਾਤ ਦੀ ਲੱਕੜ ਦੀ ਚੋਰੀ ਅਤੇ ਨਜਾਇਜ਼ ਕਟਾਈ ਰੋਕਣ ਜ਼ਿੰਮੇਵਾਰੀ ਸਬੰਧਤ ਖੇਤਰ ਦੇ ਜੰਗਲਾਤ ਅਧਿਕਾਰੀਆਂ ਦੀ ਹੈ ਅਤੇ ਉਹ ਆਪਣੇ ਅਧੀਨ ਪੈਂਦੇ ਖੇਤਰ ’ਚ ਲੋੜੀਂਦੇ ਕਦਮ ਚੁੱਕਣੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੰਗਲਾਤ ਅਧਿਕਾਰੀ ਨੂੰ ਲੱਕੜ ਦੀ ਗੈਰ ਕਾਨੂੰਨੀ ਚੋਰੀ ਰੋਕਣ ਲਈ ਰਾਤ ਤੇ ਦਿਨ ਦੀ ਗਸ਼ਤ ਵਧਾਉਣ ਨੂੰ ਯਕੀਨੀ ਬਣਾਉਣ। ਸ. ਧਰਮਸੋਤ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ’ਚੋਂ ਹਰ ਤਰ੍ਹਾਂ ਦੇ ਮਾਫੀਏ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…