ਮੁਹਾਲੀ ਵਿੱਚ ਚੋਰੀਆਂ ਦਾ ਸਿਲਸਿਲਾ ਜਾਰੀ: ਪ੍ਰਾਚੀਨ ਸ਼ਿਵ ਮੰਦਰ ਮਟੌਰ ਵਿੱਚ 6 ਗੋਲਕਾਂ ਦੇ ਤਾਲੇ ਤੋੜੇ

ਚੋਰਾਂ ਨੇ ਮੰਦਰ ਦੀਆਂ ਗੋਲਕਾਂ ’ਚੋਂ ਚੜ੍ਹਾਵਾਂ ਚੋਰੀ ਕੀਤਾ, ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਚੋਰੀਆਂ ਦਾ ਸਿਲਸਿਲਾ ਜਾਰੀ ਹੈ। ਅਣਪਛਾਤੇ ਚੋਰਾਂ ਨੇ ਸੁੰਨੇ ਘਰਾਂ ਸਮੇਤ ਧਾਰਮਿਕ ਸਥਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇੱਥੋਂ ਦੇ ਸੈਕਟਰ-70 ਸਥਿਤ (ਪਿੰਡ ਮਟੌਰ) ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਲੰਘੀ ਦੇਰ ਰਾਤ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਮੰਦਰ ਵਿੱਚ ਦਾਖ਼ਲ ਹੋ ਕੇ ਵੱਖ-ਵੱਖ ਥਾਵਾਂ ’ਤੇ ਲੱਗੀਆਂ 6 ਗੋਲਕਾਂ ਦੇ ਤਾਲੇ ਤੋੜ ਕੇ ਲਗਪਗ 40 ਹਜ਼ਾਰ ਰੁਪਏ ਦਾ ਚੜ੍ਹਾਵਾਂ ਚੋਰੀ ਕਰ ਲਿਆ। ਮੰਦਰ ਵਿੱਚ ਬਾਬਾ ਬਾਲ ਭਾਰਤੀ ਦੀ ਸਮਾਧ ਵੀ ਬਣੀ ਹੋਈ ਹੈ ਅਤੇ ਇਸ ਨੂੰ ਬਾਬਾ ਬਾਲ ਭਾਰਤੀ ਮੰਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਚੋਰੀ ਦੀ ਘਟਨਾ ਮੰਦਰ ਵਿੱਚ ਲੱਗੇ ਸੀਸੀਟੀਵੀ ਵੀ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਤੌਰ ’ਤੇ ਦੋ ਨੌਜਵਾਨ ਗੋਲਕ ਤੋੜਦੇ ਨਜ਼ਰ ਆ ਰਹੇ ਹਨ।
ਮੰਦਰ ਦੇ ਸੇਵਾਦਾਰ ਹੁਕਮ ਚੰਦ ਨੇ ਦੱਸਿਆ ਕਿ ਚੋਰਾਂ ਨੇ ਮੰਦਰ ਵਿੱਚ ਪੱਕੀਆਂ ਫਿਕਸ 3 ਗੋਲਕਾਂ ਦੇ ਤਾਲੇ ਕੱਟ ਕੇ ਉਨ੍ਹਾਂ ’ਚੋਂ ਨਗਦੀ ਚੋਰੀ ਕੀਤੀ ਗਈ ਜਦੋਂਕਿ ਬਾਕੀ ਦੀਆਂ 3 ਗੋਲਕਾਂ ਨੂੰ ਉਹ ਆਪਣੇ ਨਾਲ ਲੈ ਗਏ, ਜਿਨ੍ਹਾਂ ’ਚੋਂ ਚੜ੍ਹਾਵਾ ਕੱਢ ਕੇ ਉਨ੍ਹਾਂ ਨੂੰ ਮੰਦਰ ਤੋਂ ਕੁਝ ਦੂਰੀ ’ਤੇ ਝਾੜੀਆਂ ਵਿੱਚ ਸੁੱਟ ਦਿੱਤਾ। ਜਾਂਚ ਦੌਰਾਨ ਇਹ ਤਿੰਨੇ ਗੋਲਕਾਂ ਝਾੜੀਆਂ ਦੇ ਪਿੱਤੇ ਖਾਲੀ ਪਈ ਮਿਲੀਆਂ।
ਸੇਵਾਦਾਰ ਹੁਕਮ ਚੰਦ ਨੇ ਦੱਸਿਆ ਕਿ ਰਾਤ ਨੂੰ ਮੰਦਰ ਨੂੰ ਬੰਦ ਕਰਕੇ ਤਾਲੇ ਲਗਾ ਦਿੱਤੇ ਗਏ ਸਨ ਅਤੇ ਜਦੋਂ ਸਵੇਰੇ 5 ਵਜੇ ਮੰਦਰ ਖੋਲ੍ਹਿਆਂ ਤਾਂ ਦੇਖਿਆ ਕਿ ਮੰਦਰ ਦੀਆਂ ਗੋਲਕਾਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਚੜ੍ਹਾਵਾ ਗਾਇਬ ਸੀ। ਇਸਦੇ ਨਾਲ ਹੀ ਮੰਦਰ ਵਿੱਚ 3 ਗੋਲਕਾਂ ਆਪਣੀ ਥਾਂ ’ਤੇ ਨਹੀਂ ਸੀ। ਇਸ ਸਬੰਧੀ ਉਨ੍ਹਾਂ ਨੇ ਪੁਲੀਸ ਨੂੰ ਇਤਲਾਹ ਦੇ ਦਿੱਤੀ ਹੈ। ਸੂਚਨਾ ਮਿਲਦੇ ਹੀ ਮਟੌਰ ਪੁਲੀਸ ਦੇ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਚੋਰੀ ਦੀ ਵਾਰਦਾਤ ਦਾ ਜਾਇਜ਼ਾ ਲਿਆ। ਪੁਲੀਸ ਨੇ ਸੀਸੀਟੀਵੀ ਕੈਮਰੇ ਦੀ ਫੋਟੇਜ਼ ਵੀ ਚੈੱਕ ਕੀਤੀਆਂ ਗਈਆਂ। ਪੁਲੀਸ ਨੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੇਂ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਵੱਲੋਂ ਸ਼ਹਿਰ ਵਿੱਚ ਧਾਰਮਿਕ ਸਥਾਨਾਂ ਵਿੱਚ ਚੋਰੀਆਂ ਕਰਨ ਵਾਲੇ ਦੋ ਨੌਜਵਾਨਾਂ ਦੀਆਂ ਫੋਟੋਆਂ ਜਨਤਕ ਕੀਤੀਆਂ ਗਈਆਂ ਸਨ ਅਤੇ ਸ਼ਹਿਰ ਵਿੱਚ ਪੁਲੀਸ ਗਸ਼ਤ ਤੇਜ਼ ਕਰਨ ਦੀ ਗੱਲ ਆਖੀ ਗਈ ਸੀ ਪ੍ਰੰਤੂ ਅਣਪਛਾਤੇ ਚੋਰਾਂ ਨੇ ਪੁਲੀਸ ਨੂੰ ਟਿੱਚ ਜਾਣਦੇ ਹੋਏ ਲੰਘੀ ਰਾਤ ਫਿਰ ਮੰਦਰ ਵਿੱਚ ਦਾਖ਼ਲ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਬੜੀ ਆਸਾਨੀ ਫਰਾਰ ਹੋ ਗਏ।

Load More Related Articles
Load More By Nabaz-e-Punjab
Load More In Crime & Police

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…