nabaz-e-punjab.com

ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ ਉੱਠੀ

ਚੰਦੂਮਾਜਰਾ ਨੇ ਲੋਕ ਸਭਾ ਵਿੱਚ ਚੁੱਕਿਆ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦੇ ਨਾਮਕਰਨ ਦਾ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਸਦ ਅੰਦਰ ਰੂਲ 377 ਤਹਿਤ ਮੁਹਾਲੀ ਸਮੇਤ ਸਮੁੱਚੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਨਾਲ ਸਬੰਧਤ ਮਹੱਤਵਪੂਰਨ ਮਸਲਿਆਂ ਬਾਰੇ ਬੋਲਦਿਆਂ ਕਿਹਾ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਦੇ ਪਿੰਡ ਝਿਊਰਹੇੜੀ ਦੀ ਜ਼ਮੀਨ ਵਿੱਚ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀ ਸਾਂਝੀ ਭਾਗੀਦਾਰੀ ਨਾਲ ਉਸਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਉਸ ਸਮੇਂ ਹਵਾਈ ਅੱਡੇ ਦਾ ਨਾਂ ਦੇਸ਼ ਕੌਮ ਦੇ ਮਹਾਨ ਸ਼ਹੀਦ ਸ੍ਰ. ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਿਫਾਰਸ਼ ਕੀਤੀ ਸੀ ਪ੍ਰੰਤੂ ਹਰਿਆਣਾ ਵੱਲੋਂ ਮੰਗਲ ਸੇਨ ਦੇ ਨਾਂ ’ਤੇ ਸਹੀ ਪਾਉਣ ਤੋਂ ਬਾਅਦ ਹਵਾਈ ਅੱਡੇ ਦੇ ਨਾਮਕਰਨ ਦਾ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ ਸੀ ਪਰ ਬਾਅਦ ਵਿੱਚ ਹਰਿਆਣਾ ਸਰਕਾਰ ਨੇ ਵੀ ਪੰਜਾਬ ਵੱਲੋਂ ਦਿੱਤੇ ਸੁਝਾਅ ’ਤੇ ਸਹਿਮਤ ਹੁੰਦਿਆਂ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੀ ਸਹਿਮਤੀ ਪ੍ਰਗਟਾਈ ਸੀ ਲੇਕਿਨ ਹੁਣ ਤੱਕ ਇਸ ਦਾ ਨਾਮ ਕਰਨ ਨਹੀਂ ਹੋ ਸਕਿਆ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਹੁਣ ਜਦੋਂ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ ਤਾਂ ਹੁਣ ਜਲਦੀ ਤੋਂ ਜਲਦੀ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਨਾਮ ਦੇ ਰੱਖਿਆ ਜਾਵੇ। ਇਸ ਸਮੇਂ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਨੌਜਵਾਨ ਵਰਗ ਦਾ ਰੋਲ ਮਾਡਲ ਦੱਸਦੇ ਹੋਏ ਕਿਹਾ ਕਿ ਇਸ ਨਾਲ ਸਿਰਫ਼ ਪੰਜਾਬੀਆਂ ਦੀਆਂ ਹੀ ਭਾਵਨਾਵਾਂ ਨਹੀਂ ਜੁੜ੍ਹੀਆਂ ਹੋਈਆਂ ਸਗੋਂ ਸਮੁੱਚੇ ਦੇਸ਼ ਵਾਸੀਆਂ ਦੀ ਇਹ ਮੰਗ ਹੈ।
ਸ੍ਰੀ ਚੰਦੂਮਜਾਰਾ ਨੇ ਮੁਹਾਲੀ ਹਵਾਈ ਅੱਡਾ ਵਿੱਚ ਕਾਰਗੋ ਵਿਵਸਥਾ ਦੀ ਮੰਗ ਕਰਨ ਤੋਂ ਇਲਾਵਾ ਚੰਡੀਗੜ੍ਹ ਤੋਂ ਪੱਛਮੀ ਅਤੇ ਯੂਰਪੀ ਦੇਸ਼ਾਂ ਲਈ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਸ੍ਰੀ ਹਜ਼ੂਰ ਸਾਹਿਬ ਦੀ ਧਾਰਮਿਕ ਮਹੱਤਤਾ ਬਾਰੇ ਦੱਸਦੇ ਹੋਏ ਉਨ੍ਹਾਂ ਨੇ ਸ਼ਰਧਾਲੂਆਂ ਲਈ ਚੰਡੀਗੜ੍ਹ ਤੋਂ ਸ੍ਰੀ ਨਾਂਦੇੜ ਸਾਹਿਬ ਲਈ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਵੀ ਗੁਹਾਰ ਲਗਾਈ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …