Share on Facebook Share on Twitter Share on Google+ Share on Pinterest Share on Linkedin ਮੁਹਾਲੀ ਸ਼ਹਿਰ ’ਚੋਂ ਕੂੜਾ ਪ੍ਰਬੰਧਨ ਦੀ ਸਮੱਸਿਆ ਦਾ ਹੱਲ ਹੋਣ ਦੀ ਆਸ ਬੱਝੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ 100 ਟਨ ਰੋਜ਼ਾਨਾ ਨਿਕਾਸੀ ਦੇ ਮਤੇ ਨੂੰ ਹਰੀ ਝੰਡੀ ਸ਼ਹਿਰ ’ਚੋਂ ਕੂੜੇ ਦੀ ਨਿਕਾਸੀ ਹੋਣ ਨਾਲ ਬਿਹਤਰ ਹੋਵੇਗੀ ਸਫ਼ਾਈ ਵਿਵਸਥਾ: ਮੇਅਰ ਜੀਤੀ ਸਿੱਧੂ ਨਬਜ਼-ਏ-ਪੰਜਾਬ, ਮੁਹਾਲੀ, 11 ਨਵੰਬਰ: ਮੁਹਾਲੀ ਵਿੱਚ ਕੂੜਾ ਪ੍ਰਬੰਧਨ ਦੀ ਸਮੱਸਿਆ (ਕੂੜੇ ਦੀ ਨਿਕਾਸੀ) ਦਾ ਮਸਲਾ ਹੱਲ ਹੋਣ ਦੀ ਆਸ ਬੱਝ ਗਈ ਹੇ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੀ ਚੁੱਪੀ ਤੋੜਦਿਆਂ ਸ਼ਹਿਰ ਤੋਂ ਕੂੜੇ ਦੀ ਨਿਕਾਸੀ ਕਰਨ ਵਾਲੀ ਕੰਪਨੀ ਨੂੰ ਰੋਜ਼ਾਨਾ 100 ਟਨ ਕੂੜੇ ਦੀ ਨਿਕਾਸੀ ਦੀ ਇਜਾਜ਼ਤ ਦੇਣ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਂਜ ਅਜੇ ਸਰਕਾਰੀ ਪੱਤਰ ਨਗਰ ਨਿਗਮ ਦਫ਼ਤਰ ਨਹੀਂ ਪੁੱਜਾ ਹੈ। ਭਲਕੇ ਸਰਕਾਰੀ ਹੁਕਮ ਨਿਗਮ ਦਫ਼ਤਰ ਪਹੁੰਚਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਕੂੜੇ ਦੀ ਨਿਕਾਸੀ ਦੀ ਸਮੱਸਿਆ ਹੱਲ ਹੋ ਜਾਵੇਗੀ। ਉਧਰ, ਨਗਰ ਨਿਗਮ ਦੇ ਅਧਿਕਾਰੀਆਂ ਨੇ ਕੂੜੇ ਦੀ ਨਿਕਾਸੀ ਸ਼ੁਰੂ ਕਰ ਦਿੱਤੀ ਹੈ ਅਤੇ ਸੰਯੁਕਤ ਕਮਿਸ਼ਨਰ ਦੀਪਾਂਕਰ ਗਰਗ ਅਤੇ ਅਸਿਸਟੈਂਟ ਕਮਿਸ਼ਨਰ ਰਣਜੀਵ ਕੁਮਾਰ ਖ਼ੁਦ ਇਸ ਕੰਮ ਦੀ ਨਜ਼ਰਸਾਨੀ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਕੁੱਝ ਸਮਾਂ ਪਹਿਲਾਂ ਉੱਚ ਅਦਾਲਤ ਦੇ ਹੁਕਮਾਂ ’ਤੇ ਮੁਹਾਲੀ ਡੰਪਿੰਗ ਗਰਾਉਂਡ ਵਿੱਚ ਕੂੜਾ ਸੁੱਟਣ ’ਤੇ ਪਾਬੰਦੀ ਲਗਾਈ ਗਈ ਸੀ। ਜਿਸ ਕਾਰਨ ਸ਼ਹਿਰ ਵਿੱਚ ਚਾਰ ਚੁਫੇਰੇ ਬੇਸੁਮਾਰ ਗੰਦਗੀ ਫੈਲ ਗਈ ਸੀ ਅਤੇ ਨਿਗਮ ਪ੍ਰਸ਼ਾਸਨ ਕਾਫ਼ੀ ਬੇਵੱਸ ਦਿਖਾਈ ਦੇ ਰਿਹਾ ਸੀ। ਕੂੜੇ ਦੇ ਮੁੱਦੇ ’ਤੇ ਕੁੱਝ ਦਿਨ ਪਹਿਲਾਂ ‘ਆਪ’ ਕੌਂਸਲਰ ਨੇ ਨਿਗਮ ਦਫ਼ਤਰ ਬਾਹਰ ਧਰਨਾ ਵੀ ਲਾਇਆ ਸੀ ਪ੍ਰੰਤੂ ਦੂਜੇ ਪਾਸੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਮੁੱਦੇ ’ਤੇ ਹੁਕਮਰਾਨਾਂ ਨੂੰ ਘੇਰਦਿਆਂ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਸੀ। ਆਰਐਮਸੀ ਕੇਂਦਰਾਂ ਤੋਂ ਕੂੜੇ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਬਦਹਾਲ ਹੋ ਗਈ ਹੈ ਅਤੇ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਇਹੀ ਨਹੀਂ ਕੂੜੇਦਾਨਾਂ ਤੋਂ ਬਾਹਰ ਦੂਰ ਤੱਕ ਗੰਦਗੀ ਪਸਰੀ ਹੋਈ ਹੈ। ਜਿਸ ਕਾਰਨ ਕਈ ਸੜਕਾਂ ਨੇੜਿਓਂ ਲੰਘਣਾ ਵੀ ਮੁਸ਼ਕਲ ਹੋਇਆ ਪਿਆ ਹੈ। ਲੇਕਿਨ ਹੁਣ ਨਿਗਮ ਪ੍ਰਸ਼ਾਸਨ ਅਤੇ ਸ਼ਹਿਰ ਵਾਸੀਆਂ ਨੂੰ ਸੁੱਖ ਦਾ ਸਾਹ ਆਇਆ ਹੈ। ਮੁਹਾਲੀ ਨਗਰ ਨਿਗਮ ਵੱਲੋਂ ਬੀਤੀ 9 ਅਕਤੂਬਰ ਨੂੰ ਟੈਂਡਰ ਜਾਰੀ ਕਰਕੇ ਇੱਕ ਹੋਰ ਕੰਪਨੀ ਨੂੰ ਕੂੜੇ ਦੀ ਨਿਕਾਸੀ ਦਾ ਕੰਮ ਅਲਾਟ ਕੀਤਾ ਗਿਆ ਸੀ। ਇਸ ਸਬੰਧੀ ਫਾਈਲ ਪ੍ਰਵਾਨਗੀ ਲਈ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜੀ ਗਈ ਸੀ ਪ੍ਰੰਤੂ ਹੁਣ ਤੱਕ ਅਧਿਕਾਰੀ ਇਸ ਫਾਈਲ ਨੂੰ ਦੱਬ ਕੇ ਬੈਠੇ ਹੋਏ ਸੀ ਲੇਕਿਨ ਅੱਜ ਇਸ ਮਤੇ ਨੂੰ ਪ੍ਰਵਾਨਗੀ ਮਿਲਣ ਨਾਲ ਸ਼ਹਿਰ ਵਿੱਚ ਕੂੜੇ ਦੀ ਨਿਕਾਸੀ ਦੀ ਸਮੱਸਿਆ ਹੱਲ ਹੋਣ ਦੀ ਆਸ ਬੱਝ ਗਈ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਕੂੜੇ ਦੀ ਨਿਕਾਸੀ ਦੀ ਸਮੱਸਿਆ ਹੱਲ ਹੋਣ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਬਿਹਤਰ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਮਤੇ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਗਈ ਹੁੰਦੀ ਤਾਂ ਅੱਜ ਸ਼ਹਿਰ ਦੇ ਇਹ ਹਾਲਾਤ ਨਾ ਬਣਦੇ ਪ੍ਰੰਤੂ ਸਿਆਸੀ ਦਬਾਅ ਕਾਰਨ ਅਧਿਕਾਰੀ ਵੀ ਬੇਵੱਸ ਹੋ ਗਏ। ਜਦੋਂਕਿ ਇਹ ਸਮੱਸਿਆ ਪਹਿਲਾਂ ਹੀ ਹੱਲ ਹੋ ਸਕਦੀ ਸੀ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਨੇ ਕੂੜਾ ਨਿਕਾਸੀ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਪ੍ਰੰਤੂ ਅਜੇ ਤਾਈਂ ਸਰਕਾਰੀ ਪੱਤਰ ਨਹੀਂ ਮਿਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ