Share on Facebook Share on Twitter Share on Google+ Share on Pinterest Share on Linkedin ਫਸਲੀ ਕਰਜ਼ਿਆਂ ’ਤੇ ਵਿਆਜ ਦਰਾਂ ਘਟਾਉਣ ਬਾਰੇ ਕੇਂਦਰ ਦੇ ਫੈਸਲੇ ਦਾ ਸੁਆਗਤ ਪਰ ਖੇਤੀ ਸੰਕਟ ਦੇ ਹੱਲ ਲਈ ਮੁਕੰਮਲ ਕਰਜ਼ਾ ਮਆਫੀ ਦੀ ਲੋੜ: ਕੈਪਟਨ ਅਮਰਿੰਦਰ ਸਿੰਘ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 14 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2017-18 ਲਈ ਕਿਸਾਨਾਂ ਲਈ ਘੱਟ ਮਿਆਦ ਵਾਲੇ ਫਸਲੀ ਕਰਜ਼ਿਆਂ ’ਤੇ ਵਿਆਜ ਦਰਾਂ ਘੱਟ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਸੁਆਗਤ ਕਰਦਿਆਂ ਆਖਿਆ ਕਿ ਇਸ ਨਾਲ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਰਾਹਤ ਮਿਲੇਗੀ ਪਰ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਸੰਕਟ ਵਿੱਚ ਡੁੱਬੇ ਕਿਸਾਨਾਂ ਦੇ ਮੌਜੂਦਾ ਖੇਤੀ ਕਰਜ਼ੇ ਮੁਆਫ ਕਰਨ ਲਈ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਕੇਂਦਰੀ ਮੰਤਰੀ ਮੰਡਲ ਵੱਲੋਂ ਵਿਆਜ ਦਰਾਂ ਘਟਾ ਕੇ ਕਿਸਾਨਾਂ ਦੀ ਇਮਦਾਦ ਕਰਨ ਬਾਰੇ ਸਕੀਮ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਕ ਬਿਆਨ ਜਾਰੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਘੱਟੋ-ਘੱਟ ਛੋਟੇ ਕਿਸਾਨਾਂ ਦੀ ਕਰਜ਼ਾ ਮੁਆਫ ਕਰਨ ਲਈ ਅੱਗੇ ਵਧਣਾ ਚਾਹੀਦਾ ਹੈ ਕਿਉਂ ਜੋ ਇਨ੍ਹਾਂ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਬਚਾਉਣ ਲਈ ਤੁਰੰਤ ਸਹਾਰੇ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਅਤੇ ਸਮੁੱਚਾ ਮੁਲਕ ਮਾਨਵੀ ਸੰਕਟ ਦੀ ਜਕੜ ਵਿੱਚ ਹੈ ਜਿਸ ਦੇ ਨਤੀਜੇ ਵਜੋਂ ਕਿਸਾਨ ਭਾਈਚਾਰੇ ਵਿੱਚ ਬੇਚੈਨੀ ਪਾਈ ਜਾ ਰਹੀ ਹੈ ਜੋ ਆਪਣੀ ਸਥਿਤੀ ਵੱਲ ਸਰਕਾਰ ਦਾ ਧਿਆਨ ਖਿੱਚਣ ਲਈ ਕੁਝ ਸੂਬਿਆਂ ਵਿੱਚ ਸੜਕਾਂ ’ਤੇ ਉੱਤਰ ਆਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਮੇਤ ਮੁਲਕ ਭਰ ਦੇ ਕਿਸਾਨ ਕਰਜ਼ੇ ਦੀ ਜਾਲ ਵਿੱਚ ਫਸੇ ਹੋਏ ਹਨ ਅਤੇ ਇੱਥੋਂ ਤੱਕ ਕਿ ਖੁਦਕੁਸ਼ੀ ਵਰਗਾ ਰਾਹ ਅਪਣਾ ਰਹੇ ਹਨ। ਉਨ੍ਹਾਂ ਨੇ ਅਫਸੋਸ ਜ਼ਾਹਰ ਕਰਦਿਆਂ ਆਖਿਆ ਕਿ ਕੌਮੀ ਪੱਧਰ ’ਤੇ ਮੌਜੂਦਾ ਸਥਿਤੀ ਤੁਰੰਤ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਦੇ ਕਿਸਾਨ ਕਰਜ਼ੇ ਦੇ ਚੱਕਰ ਅਤੇ ਆਪਣੀ ਲਾਗਤ ਦਾ ਘੱਟੋ-ਘੱਟ ਸਮਰਥਨ ਮੁੱਲ ਥੋੜ੍ਹਾ ਮਿਲਣ ਕਾਰਨ ਗੰਭੀਰ ਵਿੱਤੀ ਸੰਕਟ ਦੀ ਜਕੜ ਵਿੱਚ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਮੁਲਕ ਦਾ ਢਿੱਡ ਭਰਨ ਵਾਲਾ ਕਿਸਾਨ ਆਪਣੇ ਪਰਿਵਾਰ ਨੂੰ ਦੋ ਡੰਗ ਦੀ ਰੋਟੀ ਦੇਣ ਤੋਂ ਵੀ ਮੁਥਾਜ ਹੋ ਗਿਆ ਹੈ ਜਿਸ ਕਰਕੇ ਇਸ ਸੰਕਟ ਵਿੱਚੋਂ ਬਾਹਰ ਨਿਕਲਣ ਲਈ ਉਨ੍ਹਾਂ ਨੂੰ ਸਰਕਾਰ ਦੀ ਮਦਦ ਦੀ ਲੋੜ ਹੈ। ਮੁੱਖ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਸਵਾਮੀਨਾਥਨ ਕਮਿਸ਼ਨ ਰਿਪੋਰਟ ਤੁਰੰਤ ਲਾਗੂ ਕਰਨ ਦੀ ਮੰਗ ਨੂੰ ਦੁਹਰਾਇਆ ਤਾਂ ਕਿ ਕਿਸਾਨਾਂ ਦੇੇ ਉਤਪਾਦਨ ਲਈ ਮੁਨਾਫਾਬਖਸ਼ ਭਾਅ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਅਮਲ ਵਿੱਚ ਲਿਆਉਣ ਹੀ ਸਮੱਸਿਆ ਦਾ ਅਸਲ ਹੱਲ ਹੈ। ਕਾਂਗਰਸਸ ਪਾਰਟੀ ਦੇ ਚੋਣ ਵਾਅਦੇ ਮੁਤਾਬਕ ਪੰਜਾਬ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੁਝ ਸੂਬਿਆਂ ਵੱਲੋਂ ਵਧਾ-ਚੜ੍ਹਾ ਕੇ ਪ੍ਰਤੀਕ੍ਰਿਆ ਦਿੱਤੀ ਜਾ ਰਹੀ ਜਿਨ੍ਹਾਂ ਵਿੱਚੋਂ ਬਹੁਤ ਸੂਬੇ ਖੇਤੀ ਸੰਕਟ ਨਾਲ ਸਿੱਝਣ ਲਈ ਜਦੋ-ਜਹਿਦ ਕਰ ਰਹੇ ਹਨ ਪਰ ਇਸ ਨਾਲ ਸਮੱਸਿਆ ਦਾ ਸਥਾਈ ਨਾਲ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕੌਮੀ ਪਰਿਪੇਖ ਤੋਂ ਸਮੱਸਿਆ ਨੂੰ ਵਿਆਪਕ ਨਜ਼ਰੀਏ ਤੋਂ ਦੇਖਣ ਅਤੇ ਕਿਸਾਨ ਭਾਈਚਾਰੇ ਨੂੰ ਮੁਸ਼ਕਲਾਂ ਦੀ ਦਲਦਲ ਵਿੱਚੋਂ ਕੱਢ ਕੇ ਮੁੜ ਤਰੱਕੀ ਤੇ ਵਿਕਾਸ ਦੀ ਲੀਹ ’ਤੇ ਤੋਰਨ ਲਈ ਤੁਰੰਤ ਦਖਲ ਦੇਣ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੁਚੇਤ ਕਰਦਿਆਂ ਆਖਿਆ ਕਿ ਜੇਕਰ ਕਿਸਾਨੀ ਦਾ ਮਸਲਾ ਨਾ ਸੁਲਝਾਇਆ ਗਿਆ ਤਾਂ ਮੁਲਕ ਲਈ ਅਨਾਜ ਦਾ ਗੰਭੀਰ ਸੰਕਟ ਪੈਦਾ ਹੋ ਜਾਵੇਗਾ ਜੋ ਅਨਾਜ ਦੀ ਪੈਦਾਵਾਰ ਪੱਖੋਂ ਸੈਵ-ਨਿਰਭਰਤਾ ਗੁਆਉਣ ਦੇ ਨਾਲ ਨਾਲ ਸੂਬਿਆਂ ਨੂੰ ਹਰੀ ਕ੍ਰਾਂਤੀ ਤੋਂ ਪਹਿਲਾਂ ਵਾਲੇ ਦੌਰ ਵਿੱਚ ਧੱਕ ਦੇਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ