ਕਿਸੇ ਆਜ਼ਾਦ ਉਮੀਦਵਾਰ ’ਤੇ ਨਹੀਂ ਹੁੰਦਾ ਸਿਆਸੀ ਦਬਾਅ: ਪਰਨੀਤ ਪੰਧੇਰ

ਸੱਤਾ ਵਿੱਚ ਆਉਣ ’ਤੇ ਨਸ਼ਿਆਂ ਦਾ ਖ਼ਾਤਮਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ: ਪੰਧੇਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਮੁਹਾਲੀ ਹਲਕੇ ਤੋਂ ਚੋਣ ਲੜ ਰਹੇ ਅਜ਼ਾਦ ਉਮੀਦਵਾਰ ਪਰਨੀਤ ਸਿੰਘ ਪੰਧੇਰ ਨੇ ਕਿਹਾ ਕਿ ਉਹ ਅਜ਼ਾਦ ਤੌਰ ’ਤੇ ਇਸ ਲਈ ਚੋਣ ਲੜ ਰਹੇ ਹਨ, ਕਿਉਂਕਿ ਰਾਜਨੀਤਿਕ ਪਾਰਟੀ ਦੇ ਉਮੀਦਵਾਰਾਂ ਉੱਤੇ ਸੀਨੀਅਰ ਆਗੂਆਂ ਅਤੇ ਪਾਰਟੀ ਹਾਈ ਕਮਾਂਡ ਦਾ ਸਿਆਸੀ ਦਬਾਓ ਹੁੰਦਾ ਹੈ। ਜਿਸ ਕਾਰਨ ਕਈ ਵਾਰ ਲੋਕਾਂ ਦਾ ਚੁਣਿਆਂ ਹੋਇਆ ਨੁਮਾਇੰਦਾ ਚਾਹੁੰਦੇ ਹੋਏ ਵੀ ਆਪਣੇ ਲੋਕਾਂ ਦੀ ਆਵਾਜ਼ ਨਹੀਂ ਬਣ ਸਕਦਾ ਹੈ। ਜਦੋਂ ਕਿ ਆਜ਼ਾਦ ਉਮੀਦਵਾਰ ਖ਼ੁਦਮੁਖ਼ਤਿਆਰ ਹੁੰਦਾ ਹੈ।
ਅੱਜ ਇੱਥੇ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਕਰਦਿਆਂ ਸ੍ਰੀ ਪਰਨੀਤ ਪੰਧੇਰ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਦੇਖ ਚੁੱਕੇ ਹਨ ਅਤੇ ਆਪ ਵੀ ਲੋਕਾਂ ਦੀਆਂ ਉਮੀਦਾਂ ਉੱਤੇ ਨਹੀਂ ਉਤਰਨ ਦੀ ਬਜਾਏ ਬਾਹਰੀ ਵਿਅਕਤੀਆਂ ਅਤੇ ਮਾੜੇ ਕਿਰਦਾਰ ਵਾਲੇ ਲੋਕਾਂ ਦਾ ਬੋਲਬਾਲਾ ਵੱਧ ਹੈ। ਅਰਵਿੰਦ ਕੇਜਰੀਵਾਲ ਵੀ ਆਪਣੇ ਮਿਸ਼ਨ ਤੋਂ ਭਟਕ ਚੁੱਕੇ ਹਨ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਸੂਬੇ ਦੇ ਲੋਕਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਵਿਧਾਨ ਸਭਾ ਵਿੱਚ ਜਾਣ ਦਾ ਮੌਕਾ ਮਿਲਿਆ ਤਾਂ ਇਲਾਕੇ ਦੇ ਸਰਬਪੰਖੀ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਵਿਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ। ਉਨ੍ਹਾਂ ਕਿਹਾ ਕਿ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਮੁਹਾਲੀ ਦੇ ਸਾਬਕਾ ਐਸ.ਪੀ. ਸਰਬਜੀਤ ਸਿੰਘ ਪੰਧੇਰ, ਗੁਰਚਰਨ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ ਕਲਸੀ ਅਤੇ ਹੋਰ ਸਮਰਥਕ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…