Share on Facebook Share on Twitter Share on Google+ Share on Pinterest Share on Linkedin ਪੰਜਾਬੀ ਗਾਣਿਆਂ ਲਈ ਤੁਰੰਤ ਸੈਂਸਰ ਬੋਰਡ ਬਣਾਇਆ ਜਾਵੇ: ਭਾਈ ਜਤਿੰਦਰਪਾਲ ਸਿੰਘ ਦੋਹਰੇ ਅਰਥਾਂ ਵਾਲੇ ਪੰਜਾਬੀ ਗਾਣਿਆਂ ਤੇ ਫਿਲਮਾਂਕਨ ਨਾਲ ਫੈਲ ਰਿਹਾ ਹੈ ਸਭਿਆਚਾਰਕ ਪ੍ਰਦੂਸ਼ਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ: ਕਲਗੀਧਰ ਸੇਵਕ ਜਥਾ ਮੁਹਾਲੀ ਦੇ ਮੁਖੀ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬੀ ਗਾਣਿਆਂ ਲਈ ਤੁਰੰਤ ਸਂੈਸਰ ਬੋਰਡ ਬਣਾਇਆ ਜਾਵੇ। ਮੁਹਾਲੀ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਪੰਜਾਬੀ ਗਾਣਿਆਂ ਵਿੱਚ ਅਸਲੀਲਤਾ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਬਹੁਤ ਵੱਧ ਗਿਆ ਹੈ। ਇਸ ਕਾਰਨ ਨੌਜਵਾਨ ਪੀੜ੍ਹੀ ਕੁਰਾਹੇ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਪੰਜਾਬੀ ਗਾਣਿਆਂ ਵਿੱਚ ਦੋਹਰੇ ਅਰਥਾਂ ਵਾਲੇ ਸ਼ਬਦ ਹੁੰਦੇ ਹਨ, ਜੋ ਕਿ ਪਰਿਵਾਰ ਵਿੱਚ ਬੈਠ ਕੇ ਸੁਣੇ ਨਹੀਂ ਜਾ ਸਕਦੇ। ਅਜਿਹੇ ਸ਼ਬਦਾਂ ਦੀ ਚੋਣ ਤੋਂ ਕਲਾਕਾਰਾਂ ਅਤੇ ਗੀਤਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ। ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਅਨੇਕਾਂ ਪੰਜਾਬੀ ਗਾਣਿਆਂ ਦਾ ਫਿਲਮਾਂਕਨ ਬਹੁਤ ਅਸ਼ਲੀਲ ਹੁੰਦਾ ਹੈ, ਇਨ੍ਹਾਂ ਗਾਣਿਆਂ ਵਿੱਚ ਅੱਧ ਨੰਗੀਆਂ ਕੁੜੀਆਂ ਨਚਾਈਆਂ ਜਾਂਦੀਆਂ ਹਨ ਅਤੇ ਬਿਨਾਂ ਕਾਰਨ ਤੋਂ ਹਥਿਆਰ ਚਲਾਏ ਦਿਖਾਏ ਜਾਂਦੇ ਹਨ, ਜਿਸ ਕਾਰਨ ਸਾਡੇ ਸਮਾਜ ਨੂੰ ਕੁਰਾਹੇ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਸਮਾਂ ਅਜਿਹਾ ਸੀ ਜਦੋਂ ਸਭਿਅਕ ਪੰਜਾਬੀ ਗੀਤਾਂ ਦਾ ਬੋਲਬਾਲਾ ਸੀ ਅਤੇ ਹਰ ਘਰ ਵਿੱਚ ਪੰਜਾਬੀ ਗਾਣੇ ਚਲਦੇ ਸਨ ਪਰ ਹੁਣ ਪੰਜਾਬੀ ਗਾਣੇ ਕੁਝ ਲੋਕਾਂ ਤੱਕ ਸੀਮਤ ਹੋ ਗਏ ਹਨ ਅਤੇ ਆਮ ਲੋਕਾਂ ਨੂੰ ਇਹ ਗਾਣੇ ਜ਼ਬਰਦਸਤੀ ਪਰੋਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਹਰੇ ਅਰਥਾਂ ਵਾਲੇ ਪੰਜਾਬੀ ਗਾਣਿਆਂ ਅਤੇ ਇਨ੍ਹਾਂ ਦੇ ਮਾੜੇ ਫਿਲਮਾਂਕਨ ਨਾਲ ਸਭਿਆਚਾਰਕ ਪ੍ਰਦੂਸ਼ਣ ਫੈਲ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਗਾਣਿਆਂ ਲਈ ਤੁਰੰਤ ਸੈਂਸਰ ਬੋਰਡ ਬਣਾਇਆ ਜਾਵੇ ਤਾਂ ਕਿ ਅਸ਼ਲੀਲਤਾ ਦੀ ਹਨੇਰੀ ਨੂੰ ਰੋਕਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ