ਪਿੰਡ ਸੋਹਾਣਾ ਸਮੇਤ ਸੈਕਟਰ-76 ਤੋਂ 80 ਖੇਤਰ ਨੂੰ ਨਹਿਰੀ ਪਾਣੀ ਨਾਲ ਜੋੜਨ ਦੀ ਮੰਗ ਉੱਠੀ

ਅਕਾਲੀ ਦਲ ਦੀ ਕੌਂਸਲਰ ਹਰਜਿੰਦਰ ਕੌਰ ਨੇ ਸਥਾਨਕ ਸਰਕਾਰਾਂ ਤੇ ਜਲ ਸਪਲਾਈ ਮੰਤਰੀ ਨੂੰ ਲਿਖਿਆ ਪੱਤਰ

ਸਾਂਝੀਆਂ ਮੰਗਾਂ ਲਈ ਸਾਥੀ ਕੌਂਸਲਰਾਂ ਤੇ ਆਮ ਨਾਗਰਿਕਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 21 ਅਕਤੂਬਰ:
ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਸਮੇਤ ਸੈਕਟਰ76 ਤੋਂ 80 ਖੇਤਰ ਨੂੰ ਨਹਿਰੀ ਪਾਣੀ ਦੀ ਸਪਲਾਈ ਨਾਲ ਜੋੜਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਇਸ ਸਬੰਧੀ ਅਕਾਲੀ ਦਲ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਅਤੇ ਜਨ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀਆਂ ਨੂੰ ਪੱਤਰ ਲਿਖ ਕੇ ਪਿੰਡ ਸੋਹਾਣਾ ਨੂੰ ਨਹਿਰੀ ਪਾਣੀ ਨਾਲ ਜੋੜਨ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਮੁਹਾਲੀ ਨਿਗਮ ਦੇ ਦੇ ਕਮਿਸ਼ਨਰ ਨੂੰ ਵੀ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦਾ ਵੱਡਾ ਖੇਤਰ ਕਜੌਲੀ ਤੋਂ ਸਿੱਧੇ ਨਹਿਰੀ ਪਾਣੀ ਦੀ ਸਪਲਾਈ ਹੇਠ ਆਉਂਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਡੂੰਘਾ ਜਾਣ ਕਾਰਨ ਸ਼ਹਿਰ ਵਿਚਲੇ ਕਾਫ਼ੀ ਟਿਊਬਵੈੱਲ ਫੇਲ੍ਹ ਹੋ ਚੁੱਕੇ ਹਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸੈਕਟਰ-70 ਅਤੇ ਸੈਕਟਰ-71 ਪਹਿਲਾਂ ਹੀ ਨਹਿਰੀ ਪਾਣੀ ਨਾਲ ਜੁੜਿਆ ਹੋਇਆ ਹੈ ਜਦੋਂਕਿ ਗੁਆਂਢ ਵਿੱਚ ਵਸਦਾ ਸੋਹਾਣਾ ਇਸ ਸਹੂਲਤ ਤੋਂ ਵਾਂਝਾ ਹੈ ਜਦੋਂਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਮੁਹਾਲੀ ਸਮੇਤ ਦੂਰ-ਦੁਰਾਡੇ ਦੀ ਸੰਗਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਨਤਮਸਤਕ ਹੋਣ ਆਉਂਦੀ ਹੈ। ਧਾਰਮਿਕ ਮਹੱਤਤਾ ਵਾਲੇ ਇਸ ਪਿੰਡ ਦੇ ਸਰਬਪੱਖੀ ਵਿਕਾਸ ਅਤੇ ਨਹਿਰੀ ਪਾਣੀ ਨਾਲ ਜੋੜਨ ਲਈ ਸਰਕਾਰ ਨੂੰ ਪਹਿਲਕਦਮੀ ਕਰਨੀ ਚਾਹੀਦੀ ਹੈ।
ਅਕਾਲੀ ਕੌਂਸਲਰ ਨੇ ਕਿਹਾ ਕਿ ਹਰੇਕ ਸਾਲ ਗਰਮੀਆਂ ਦੇ ਮੌਸਮ ਵਿੱਚ ਪਾਣੀ ਦੀ ਸਪਲਾਈ ਘੱਟ ਜਾਂਦੀ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਇਹ ਖੇਤਰ ਨਹਿਰੀ ਪਾਣੀ ਨਾਲ ਜੁੜ ਜਾਂਦਾ ਹੈ ਤਾਂ ਇਸ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ। ਉਂਜ ਵੀ ਆਬਾਦੀ ਵਧਣ ਕਾਰਨ ਪਾਣੀ ਦੀ ਵਰਤੋਂ ਅਤੇ ਲੋੜ ਪਹਿਲਾਂ ਨਾਲੋਂ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪਾਣੀ ਸਪਲਾਈ ਦਾ ਮੁੱਦਾ ਕਈ ਵਾਰ ਨਗਰ ਨਿਗਮ ਦੀ ਮੀਟਿੰਗਾਂ ਵਿੱਚ ਚੁੱਕਦੇ ਰਹੇ ਹਨ ਪਰ ਕਾਬਜ਼ ਧਿਰ ਨੇ ਹਮੇਸ਼ਾ ਉਨ੍ਹਾਂ ਦੀ ਗੱਲ ਨੂੰ ਅਣਗੌਲਿਆ ਕੀਤਾ ਗਿਆ। ਉਨ੍ਹਾਂ ਸਾਂਝੀਆਂ ਮੰਗਾਂ ਲਈ ਸਾਥੀ ਕੌਂਸਲਰਾਂ ਅਤੇ ਆਮ ਨਾਗਰਿਕਾਂ ਨੂੰ ਇੱਕ ਮੰਚ ’ਤੇ ਇਕੱਠ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ, ਨਗਰ ਨਿਗਮ ਅਤੇ ਜਲ ਸਪਲਾਈ ਵਿਭਾਗ ਨੇ ਇਸ ਪਾਸੇ ਫੌਰੀ ਧਿਆਨ ਨਾ ਦਿੱਤਾ ਤਾਂ ਆਉਂਦੇ ਦਿਨਾਂ ਵਿੱਚ ਅਕਾਲੀ ਦਲ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰੇਗਾ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…