Share on Facebook Share on Twitter Share on Google+ Share on Pinterest Share on Linkedin ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਨਵੀਂ ਇਮਾਰਤ ਵਿੱਚ ਤਬਦੀਲ ਕਰਨ ਦੀ ਮੰਗ ਉੱਠੀ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ, ਮੰਗ ਪੱਤਰ ਦਿੱਤਾ ਨਬਜ਼-ਏ-ਪੰਜਾਬ, ਮੁਹਾਲੀ, 30 ਦਸੰਬਰ: ਇੱਥੋਂ ਦੇ ਫੇਜ਼-11 ਸਥਿਤ ਪੁਰਾਣੀ ਇਮਾਰਤ ਵਿੱਚ ਚਲ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਨਵੀਂ ਇਮਾਰਤ ਵਿੱਚ ਸ਼ਿਫਟ ਕਰਨ ਲਈ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਅੱਜ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪ ਕੇ ਸੀਨੀਅਰ ਸੈਕੰਡਰੀ ਸਕੂਲ ਨੂੰ ਨਵੀਂ ਇਮਾਰਤ ਵਿੱਚ ਤਬਦੀਲ ਦੀ ਗੁਹਾਰ ਲਗਾਈ। ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਪ੍ਰਾਇਮਰੀ ਸਕੂਲ ਫੇਜ਼-11ਤੋਂ ਸੀਨੀਅਰ ਸੈਕੰਡਰੀ ਸਕੂਲ ਤੱਕ ਅਪਗਰੇਡ ਕਰਵਾਉਣ ਲਈ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਸਾਬਕਾ ਕੌਂਸਲਰ ਸਵਰਗੀ ਅਮਰੀਕ ਸਿੰਘ ਤਹਿਸੀਲਦਾਰ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਦੇ ਮਿਹਨਤ ਅਤੇ ਯਤਨਾਂ ਨਾਲ ਇਸ ਸਕੂਲ ਦੀ ਨਵੀਂ ਇਮਾਰਤ ਬਣ ਕੇ ਤਿਆਰ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਉਕਤ ਸਕੂਲ ਨੂੰ ਨਵੀਂ ਇਮਾਰਤ ਵਿੱਚ ਤਬਦੀਲ ਕਰਕੇ ਸ਼ਹਿਰ ਵਾਸੀਆਂ ਅਤੇ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਜਾਵੇ। ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ, ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਦੋ ਸ਼ਿਫ਼ਟਾਂ ਵਿੱਚ ਚਲਦੇ ਉਕਤ ਸਕੂਲ ਵਿੱਚ 1280 ਬੱਚੇ ਪੜ੍ਹਾਈ ਕਰ ਰਹੇ ਹਨ। ਪਹਿਲੀ ਸ਼ਿਫ਼ਟ ਸਵੇਰੇ ਸਵਾ 7 ਵਜੇ ਸ਼ੁਰੂ ਅਤੇ ਦੂਜੀ ਸ਼ਿਫ਼ਟ ਸਵਾ 5 ਖ਼ਤਮ ਹੁੰਦੀ ਹੈ। ਇਸ ਤਰ੍ਹਾਂ ਪੀਰੀਅਡਾਂ ਦਾ ਸਮਾਂ ਘੱਟ ਹੋਣ ਕਰਕੇ ਬੱਚਿਆਂ ਦੀ 2 ਘੰਟੇ 45 ਮਿੰਟ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਅਰਵਿੰਦਰਪਾਲ ਸਿੰਘ, ਹਾਕਮ ਸਿੰਘ ਅਤੇ ਹਰਪਾਲ ਸਿੰਘ ਨੇ ਦੱਸਿਆ ਕਿ ਦੋ ਸ਼ਿਫ਼ਟਾਂ ਹੋਣ ਕਰਕੇ ਬੱਚਿਆਂ ਨੂੰ ਸਵੇਰੇ ਜਲਦੀ ਅਤੇ ਸ਼ਾਮ ਨੂੰ ਹਨੇਰੇ ਵਿੱਚ ਘਰਾਂ ਨੂੰ ਜਾਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਕੂਲ ਨੂੰ ਤੁਰੰਤ ਨਵੀਂ ਬਣੀ ਇਮਾਰਤ ਵਿੱਚ ਤਬਦੀਲ ਕੀਤਾ ਜਾਵੇ ਤਾਂ ਜੋ ਬੱਚੇ ਖੁੱਲ੍ਹੇ ਵਾਤਾਵਰਨ ਵਿੱਚ ਪੜ੍ਹ ਅਤੇ ਖੇਡ ਸਕਣ। ਇਸ ਮੌਕੇ ਰਘਵੀਰ ਸਿੰਘ ਸਿੱਧੂ, ਕਰਨੈਲ ਸਿੰਘ, ਬਲਜੀਤ ਸਿੰਘ ਖੋਖਰ, ਰਣਜੀਤ ਸਿੰਘ ਸੈਣੀ, ਜੋਗਿੰਦਰ ਸਿੰਘ, ਜਸਜੀਤ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਵੀਕੇ ਮਹਾਜਨ ਵੀ ਮੌਜੂਦ ਸਨ। ਉਧਰ, ਇਸ ਸਬੰਧੀ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਫੇਜ਼-11 ਵਿੱਚ ਬਣੀ ਨਵੀਂ ਇਮਾਰਤ ਨੂੰ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਦਾ ਦਰਜਾ ਦਿੱਤਾ ਗਿਆ ਹੈ ਅਤੇ ਉੱਥੇ ਹੁਣ ਜਲਦੀ ਹੀ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੀ ਪੜ੍ਹਾਈ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਵਫ਼ਦ ਦੀ ਮੰਗ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਗੱਲ ਕਰਕੇ ਇਸ ਮਸਲੇ ਦਾ ਜਲਦੀ ਹੱਲ ਕੱਢਣ ਲਈ ਕਿਹਾ ਗਿਆ ਹੈ। ਉਂਜ ਉਹ ਇਸ ਸਬੰਧੀ ਛੇਤੀ ਹੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਮਸਲੇ ਨੂੰ ਹੱਲ ਕਰਵਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ