Share on Facebook Share on Twitter Share on Google+ Share on Pinterest Share on Linkedin ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ ਵੱਖ ਮਾਮਲਿਆਂ ਵਿੱਚ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ: ਕੈਪਟਨ ਪੰਜਾਬ ਦੇ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆਂ ਜਾਵੇਗਾ ਤੇ ਅਦਾਇਗੀ ਵੀ ਨਾਲੋ ਨਾਲ ਕੀਤੀ ਜਾਵੇਗੀ: ਕੈਪਟਨ ਅਮਰਿੰਦਰ ਸਿੰਘ ਆਰਬੀਆਈ ਵੱਲੋਂ ਪੰਜਾਬ ਸਰਕਾਰ ਦੇ ਸਾਰੇ ਖਾਤੇ ਸੀਲ ਕਰਨ ਦੀ ਉਲਝੀ ਤਾਣੀ ਇੱਕ ਦੋ ਦਿਨ ਵਿੱਚ ਸੁਲਝਾ ਲਈ ਜਾਵੇਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਲਾਲ ਸਿੰਘ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ: ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ ਵੱਖ ਮਾਮਲਿਆਂ ਵਿੱਚ ਹੋਈ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਮੁੱਢਲੀ ਜਾਂਚ ਵਿੱਚ ਕਸੂਰਵਾਰ ਪਾਏ ਜਾਣ ਵਾਲੇ ਸਬੰਧਤ ਵਿਭਾਗਾਂ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਰਾਜਸੀ ਆਗੂਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ, ਉਹ ਭਾਵੇ ਕਿਸੇ ਵੀ ਅਹੁਦੇ ’ਤੇ ਕਿਉਂ ਨਾ ਰਿਹਾ ਹੋਵੇ। ਇਹ ਗੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਥੋਂ ਸੈਕਟਰ-65ਏ ਸਥਿਤ ਮੰਡੀ ਬੋਰਡ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਲਾਲ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੁਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਕਿਸਾਨਾਂ ਦੇ ਕਰਜ਼ੇ ਸਮੇਤ ਹੋਰ ਗੁੰਝਲਦਾਰ ਮਸਲਿਆਂ ਦੇ ਸਥਾਈ ਹੱਲ ਲਈ ਯੋਗ ਪੈਰਵੀ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਭਾਜਪਾ ਸਰਕਾਰ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ ਬਣਾਈਆਂ ਲਿੰਕ ਸੜਕਾਂ ਤੁਰੰਤ ਬਾਅਦ ਟੁੱਟ ਜਾਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਸ ਸਮੁੱਚੇ ਮਾਮਲੇ ਦੀ ਜਾਂਚ ਕਰਵਾਈ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਅਕਾਲੀ ਸਰਕਾਰ ਵੇਲੇ ਮੰਡੀ ਬੋਰਡ ਦਫ਼ਤਰ ਦੀ ਆਲੀਸ਼ਾਨ ਇਮਾਰਤ ਦੇ ਨਿਰਮਾਣ, ਅਨਾਜ਼ ਘੁਟਾਲਾ, ਆਟਾ ਦਲ ਸਕੀਮ ਸਮੇਤ ਹੋਰ ਬੇਨਿਯਮੀਆਂ ਦੀ ਵੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਇਸ ਸਬੰਧੀ ਜਲਦੀ ਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਗਠਨ ਕੀਤਾ ਜਾਵੇਗਾ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਪੰਜਾਬ ਸਰਕਾਰ ਦੇ ਸਾਰੇ ਖਾਤੇ ਸੀਲ ਕਰਨ ਸਬੰਧੀ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਓਵਰ ਡਰਾਫ਼ਟਿੰਗ ਰਾਹੀਂ ਲੋੜ ਤੋਂ ਵੱਧ ਪੈਸਾ ਕੱਢਵਾ ਕੇ ਖ਼ਰਚ ਕੀਤਾ ਗਿਆ ਹੈ। ਜਿਸ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਆਉਂਦੇ ਇੱਕ ਦੋ ਦਿਨਾਂ ਵਿੱਚ ਹੱਲ ਕਰ ਲਿਆ ਜਾਵੇਗਾ। ਆਰਥਿਕ ਮੰਦਹਾਲੀ ਬਾਰੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮਿਲੇ ਸੀ ਅਤੇ ਕੇਂਦਰ ਕੋਲ ਅਸਰਦਾਰ ਢੰਗ ਨਾਲ ਪੰਜਾਬ ਦਾ ਪੱਖ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਖੁਸ਼ਹਾਲੀ ਲਈ ਕਰੈਡਿਟ ਲਿਮਟ ਵਧਾਈ ਜਾਵੇਗੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਫ਼ ਸਫ਼ਾਈ, ਲਾਈਟਿੰਗ, ਸਰਕਾਰੀ ਖਰੀਦ ਦੀ ਵਿਵਸਥਾ ਕੀਤੀ ਗਈ ਹੈ ਅਤੇ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਕਣਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪੁੱਜੀ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆਂ ਜਾਵੇਗਾ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਦਾ ਨਾਲੋ ਨਾਲ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਕੇਂਦਰ ਨੇ ਪੰਜਾਬ ਨੂੰ ਸਹਿਯੋਗ ਦੇਣ ਲਈ ਹਾਮੀ ਭਰੀ ਹੈ। ਕੈਪਟਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਮੈਨੀਫੈਸਟੋ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੁਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਸਿੱਧੂ ਮੁਹਾਲੀ, ਗੁਰਪ੍ਰੀਤ ਸਿੰਘ ਜੀਪੀ ਬੱਸੀ ਪਠਾਣਾ, ਰਜਿੰਦਰ ਸਿੰਘ ਸਮਾਣਾ, ਅਮਰੀਕ ਸਿੰਘ ਢਿੱਲੋਂ, ਹਰਮਿੰਦਰ ਸਿੰਘ ਗਿੱਲ (ਪੰਜੇ ਵਿਧਾਇਕ), ਸਾਬਕਾ ਵਿਧਾਇਕ ਮਲਕੀਤ ਸਿੰਘ ਦਾਖਾ ਤੇ ਕੰਵਲਜੀਤ ਸਿੰਘ ਲਾਲੀ, ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ