Nabaz-e-punjab.com

ਮੁਹਾਲੀ ਵਿੱਚ 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ

ਗਮਾਡਾ ਵੱਲੋਂ 17 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਜਾਇਦਾਦਾਂ ਦੀ ਈ-ਨਿਲਾਮੀ: ਅਮਨ ਅਰੋੜਾ

ਗਮਾਡਾ ਵੱਲੋਂ ਬੋਲੀ ਪ੍ਰਕਿਰਿਆ ਨੂੰ ਸੌਖਾ ਬਣਾਉਣ ਲਈ ਈਮੇਲ helpdesk0gmada.gov.in ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਪੰਜਾਬ ਦੇ ਲੋਕਾਂ ਨੂੰ ਆਈਟੀ ਸਿਟੀ ਮੁਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਸ਼ਹਿਰ ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਅੱਜ ਇੱਥੇ ਇਹ ਜਾਣਕਾਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 6 ਮਾਰਚ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਇਸ ਈ-ਨਿਲਾਮੀ ਵਿੱਚ ਉਪਲਬਧ ਜਾਇਦਾਦਾਂ ਦੀ ਕੁੱਲ ਰਾਖਵੀਂ ਕੀਮਤ ਤਕਰੀਬਨ 2100 ਕਰੋੜ ਰੁਪਏ ਬਣਦੀ ਹੈ।
ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਮਾਡਾ ਵੱਲੋਂ ਇਸ ਬੋਲੀ ਪ੍ਰਕਿਰਿਆ ਨੂੰ ਸੁਚਾਰੂ ਤੇ ਸੁਖਾਲਾ ਬਣਾਉਣ ਤੋਂ ਇਲਾਵਾ ਬੋਲੀਕਾਰਾਂ ਦੀ ਮਦਦ ਵਾਸਤੇ ਈਮੇਲ helpdesk0gmada.gov.in ਜਾਰੀ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਈ-ਨਿਲਾਮੀ ਸਬੰਧੀ ਜਾਂ ਬੋਲੀ ਲਗਾਉਣ ਵਿੱਚ ਸਮੱਸਿਆ ਆਉਣ ਉੱਤੇ ਇਸ ਈਮੇਲ ਰਾਹੀਂ ਸਹਾਇਤਾ ਪ੍ਰਾਪਤ ਕਰ ਸਕੇ। ਉਨ੍ਹਾਂ ਦੱਸਿਆ ਕਿ ਗਮਾਡਾ ਵੱਲੋਂ ਇਸ ਈ-ਨਿਲਾਮੀ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਜਾਇਦਾਦਾਂ ਪੇਸ਼ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 6 ਗਰੁੱਪ ਹਾਊਸਿੰਗ ਸਾਈਟਾਂ, ਇਕ ਸਕੂਲ ਸਾਈਟ, ਇਕ ਹੋਟਲ ਸਾਈਟ, ਇਕ ਨਰਸਿੰਗ ਹੋਮ ਸਾਈਟ, 9 ਆਈ.ਟੀ. ਉਦਯੋਗਿਕ ਪਲਾਟ, ਦੋ ਵਪਾਰਕ ਚੰਕ ਸਾਈਟਾਂ ਅਤੇ ਲਗਭਗ 57 ਐਸਸੀਓਜ਼. ਅਤੇ ਬੂਥ ਸ਼ਾਮਲ ਹਨ। ਇਹ ਜਾਇਦਾਦਾਂ ਏਅਰੋਸਿਟੀ, ਸੈਕਟਰ-83 ਅਲਫ਼ਾ, ਸੈਕਟਰ-66 ਬੀਟਾ, ਆਈਟੀ ਸਿਟੀ ਸੈਕਟਰ-101 ਅਲਫ਼ਾ ਅਤੇ ਮੁਹਾਲੀ ਦੀਆਂ ਹੋਰ ਪ੍ਰਮੁੱਖ ਥਾਵਾਂ ’ਤੇ ਸਥਿਤ ਹਨ।
ਉਨ੍ਹਾਂ ਦੱਸਿਆ ਕਿ ਇੱਛੁਕ ਬੋਲੀਕਾਰ ਜਾਇਦਾਦਾਂ ਦੇ ਵੇਰਵੇ ਈ-ਨਿਲਾਮੀ ਪੋਰਟਲ https://puda.e-auctions.in ਉਤੇ ਦੇਖ ਸਕਦੇ ਹਨ। ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਬੋਲੀ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਵਾਲੇ ਬੋਲੀਕਾਰਾਂ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ, ਭੁਗਤਾਨ ਕਰਨ ਦਾ ਤਰੀਕਾ, ਸਾਈਟਾਂ ਦਾ ਆਕਾਰ, ਸਥਾਨ ਨੂੰ ਇਸ ਪੋਰਟਲ ’ਤੇ ਅਪਲੋਡ ਕੀਤਾ ਜਾਵੇਗਾ। ਬੋਲੀਕਾਰ ਨੂੰ ਸਾਈਟ ਲਈ ਨਿਰਧਾਰਤ ਰਾਖਵੀਂ ਕੀਮਤ ਤੋਂ ਵੱਧ ਬੋਲੀ ਲਗਾਉਣੀ ਪਵੇਗੀ। ਉਨ੍ਹਾਂ ਦੱਸਿਆ ਕਿ ਬੋਲੀ ਲਗਾਉਣ ਦੀ ਗਿਣਤੀ ‘ਤੇ ਕੋਈ ਰੋਕ ਨਹੀਂ ਹੋਵੇਗੀ ਅਤੇ ਬੋਲੀਕਾਰ ਆਪਣੀ ਇੱਛਾ ਮੁਤਾਬਕ ਬੋਲੀ ਵਿੱਚ ਸੋਧ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਗਮਾਡਾ ਅੰਤਿਮ ਬੋਲੀ ਦੀ ਕੀਮਤ ਦਾ 10 ਫ਼ੀਸਦੀ ਭੁਗਤਾਨ ਪ੍ਰਾਪਤ ਕਰਨ ’ਤੇ ਸਫ਼ਲ ਬੋਲੀਕਾਰਾਂ ਨੂੰ ਸਾਈਟਾਂ ਅਲਾਟ ਕਰੇਗੀ ਅਤੇ ਸਾਈਟਾਂ ਦਾ ਕਬਜ਼ਾ ਨਿਲਾਮੀ (ਆਕਸ਼ਨ) ਨੀਤੀ ਦੇ ਨਿਯਮਾਂ ਅਤੇ ਸ਼ਰਤਾਂ ਮੁਤਾਬਕ ਸੌਂਪਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…