nabaz-e-punjab.com

ਪੰਜਾਬ ਦੇ ਕਿਸਾਨਾਂ ਨੂੰ ਝੋਨਾ ਵੇਚਣ ਲਈ ਮੰਡੀਆਂ ਵਿੱਚ ਕਸਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸਿੱਧੂ ਨੇ ਭਾਗੋਮਾਜਰਾ ਮੰਡੀ ਵਿੱਚ ਕਰਵਾਈ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਸਰਕਾਰ ਵੱਲੋਂ ਅਨਾਜ ਮੰਡੀਆਂ ਕਿਸਾਨਾਂ ਦੇ ਝੋਨੇ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ:
ਪੰਜਾਬ ਸਰਕਾਰ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਵੇਚਣ ਲਈ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦੇਵੇਗੀ ਅਤੇ ਕਿਸਾਨਾਂ ਦੀ ਫਸਲ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਫੋਕਲ ਪੁਆਇੰਟ ਭਾਗੋਮਾਜਰਾ ਸਥਿਤ ਦਾਣਾ ਮੰਡੀ ਵਿਖੇ ਕਿਸਾਨ ਪ੍ਰੇਮ ਚੰਦ ਪਿੰਡ ਸ਼ਾਮਪੁਰਾ ਦੀ ਮੰਡੀ ਵਿਚ ਆਈ ਝੋਨੇ ਦੀ ਢੇਰੀ ਤੇ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦਿੱਤੀ। ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰੀ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਦਾ ਮੰਡੀਆਂ ਵਿਚ ਪੁੱਜੇ ਝੋਨੇ ਦੀ ਖਰੀਦ ਲਈ ਕੋਈ ਟਾਲ ਮਟੋਲ ਨਾ ਕਰਨ ਅਤੇ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ।
ਸ੍ਰੀ ਸਿੱਧੂ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਤ ਵੇਲੇ ਕੰਬਾਇਨਾਂ ਰਾਹੀਂ ਝੋਨੇ ਨੂੰ ਨਾ ਕਟਾਉਣ। ਜਿਸ ਨਾਲ ਝੋਨੇ ਵਿਚ ਨਮੀਂ ਵਧਦੀ ਹੈ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਝੋਨੇ ਦੀ ਤੁਰੰਤ ਖਰੀਦ ਹੋ ਸਕੇ। ਮੌਕੇ ਤੇ ਮੌਜੂਦ ਕਿਸਾਨਾਂ ਨੇ ਸ੍ਰੀ ਸਿੱਧੂ ਤੋਂ ਮੰਗ ਕੀਤੀ ਕਿ ਭਾਗੋਮਾਜਰਾ ਦੀ ਮੰਡੀ ਦੇ ਫੜ੍ਹ ਨੂੰ ਮੁੜ ਤੋਂ ਪੱਕਾ ਕੀਤਾ ਜਾਵੇ ਅਤੇ ਸੰਪਰਕ ਸੜਕ ਦੀ ਮੁਰੰਮਤ ਵੀ ਕਰਵਾਈ ਜਾਵੇ। ਕਿਸਾਨਾਂ ਦੀ ਜੋਰਦਾਰ ਮੰਗ ਤੇ ਸ. ਸਿੱਧੂ ਨੇ ਮੌਕੇ ਤੇ ਹੀ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਟੈਲੀਫੋਨ ਤੇ ਗੱਲ ਕਰਕੇ ਕਣਕ ਦੇ ਸੀਜ਼ਨ ਤੱਕ ਇਸ ਨੂੰ ਮੁੜ ਤੋਂ ਪੱਕਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਸੰਪਰਕ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਲਈ ਵੀ ਹਦਾਇਤ ਦਿੱਤੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਐਸ.ਏ.ਐਸ. ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 3 ਹਜ਼ਾਰ 119 ਮੀਟਰਿਕ ਟਨ ਝੋਨੇ ਦੀ ਖਰੀਦ ਘੱਟੋ ਘੱਅ ਸਮਰਥਨ ਮੁੱਲ 1770 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਚੁੱਕੀ ਹੈ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜੀ.ਐਸ. ਰਿਆੜ, ਡੀਐਫਐਸਓ ਹੇਮਰਾਜ, ਹਰਦੀਪ ਸਿੰਘ, ਜਸਵੀਰ ਸਿੰਘ ਰਾਏ ਪੁਰ, ਹਰਪਾਲ ਸਿੰਘ ਦੁਰਾਲੀ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਠੇਕੇਦਾਰ ਮੋਹਣ ਸਿੰਘ ਬਟਲਾਣਾ, ਬਲਜਿੰਦਰ ਸਿੰਘ ਭਾਗੋਮਾਜਰਾ, ਬਲਜੀਤ ਸਿੰਘ ਭਾਗੋਮਾਜਰਾ, ਸਕੱਤਰ ਮਾਰਕੀਟ ਕਮੇਟੀ ਖਰੜ ਮਲਕੀਤ ਸਿੰਘ, ਸੁਪਰਵਾਈਜ਼ਰ ਹਰਜੀਤ ਸਿੰਘ , ਲਖਵਿੰਦਰ ਸਿੰਘ ਅਤੇ ਆੜਤੀਏ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…