Nabazepunjab.com

ਪਿੰਡ ਚਿੱਲਾ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਪੰਚਾਇਤ ਵੱਲੋਂ ਪਿੰਡ ਦੀ ਫਿਰਨੀ ਪੱਕੀ, ਸੋਲਰ ਲਾਈਟਾਂ ਲਾਉਣ, ਕਮਿਊਨਿਟੀ ਸੈਂਟਰ, ਗਲੀਆਂ ਨਾਲੀਆਂ ਬਣਾਉਣ ਦੀ ਗੁਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਇੱਥੋਂ ਦੇ ਨਜ਼ਦੀਕੀ ਪਿੰਡ ਚਿੱਲਾ ਦੀ ਨਵੀਂ ਚੁਣੀ ਗਈ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ। ਇਸ ਸਮਾਰੋਹ ਵਿੱਚ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਹਾਜ਼ਰੀ ਭਰੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਚਿੱਲਾ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਚਾਇਤ ਦਾ ਪਿੰਡ ਦੇ ਵਿਕਾਸ ਕਾਰਜਾਂ ਲਈ ਬਹੁਤ ਵੱਡਾ ਰੋਲ ਹੁੰਦਾ ਹੈ। ਇਸ ਲਈ ਪਿੰਡ ਦੇ ਵਿਕਾਸ ਕਾਰਜਾਂ ਨੂੰ ਧੜੇਬੰਦੀ ਤੋਂ ਉੱਤੇ ਉੱਠ ਕੇ ਬਿਨਾਂ ਕਿਸੇ ਭੇਦ-ਭਾਵ ਤੋਂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕੰਮਾਂ ਵਿੱਚ ਪਿੰਡ ਦੇ ਲੋਕਾਂ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਚਿੱਲਾ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਜਲਦੀ ਹੱਲ ਕਰਕੇ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਨਵੀਂ ਚੁਣੀ ਗਈ ਪੰਚਾਇਤ ਸਰਪੰਚ ਸ਼ਮਸ਼ੇਰ ਕੌਰ, ਪੰਚ ਹਰਜਤਿੰਦਰ ਸਿੰਘ, ਬਲਵਿੰਦਰ ਕੌਰ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨੇ ਮੰਤਰੀ ਦਾ ਪਿੰਡ ਪਹੁੰਚਣ ’ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਕਾਸ ਕੰਮਾਂ ਸਬੰਧੀ ਮੰਗ ਪੱਤਰ ਸੌਂਪਿਆਂ। ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਪਿੰਡ ਦੀ ਫਿਰਨੀ ਨੂੰ ਪੱਕਾ ਕੀਤਾ ਜਾਵੇ ਅਤੇ ਫਿਰਨੀ ’ਤੇ ਸੋਲਰ ਲਾਈਟਾਂ ਲਗਾਈਆਂ ਜਾਣ, ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਮੁਰੰਮਤ ਕਰਨ ਸਮੇਤ ਪਿੰਡ ਵਿੱਚ ਕਮਿਊਨਿਟੀ ਸੈਂਟਰ ਬਣਾਇਆ ਜਾਵੇ ਅਤੇ ਇੱਧਰਲੇ ਪਿੰਡਾਂ ’ਚੋਂ ਲੰਘਦੇ ਗੰਦੇ ਪਾਣੀ ਦੇ ਨਾਲੇ ਦੇ ਬੰਨ੍ਹ ਦੀ ਮੁਰੰਮਤ ਕਰਵਾਈ ਜਾਵੇ। ਪਿੰਡ ਵਿੱਚ ਸ਼ਮਸ਼ਾਨਘਾਟ ਦੀ ਉਸਾਰੀ ਕਰਵਾਈ ਜਾਵੇ। ਇਸ ਮੌਕੇ ਨੰਬਰਦਾਰ ਮੇਵਾ ਸਿੰਘ, ਸੁਖਚੈਨ ਸਿੰਘ ਚਿੱਲਾ, ਗੁਰਦੀਪ ਸਿੰਘ, ਨੰਬਰਦਾਰ ਸੰਤੋਖ ਸਿੰਘ, ਅਮਰੀਕ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…