nabaz-e-punjab.com

ਕੁਰਾਲੀ ਦੇ ਵਾਰਡ ਨੰਬਰ-17 ਵਿੱਚ ਚੋਰਾਂ ਨੇ ਘਰ ਵਿੱਚ ਪਾੜ ਲਾ ਕੇ ਕੀਤੀ ਚੋਰੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਜੁਲਾਈ
ਸਥਾਨਕ ਸ਼ਹਿਰ ਦੇ ਵਾਰਡ ਨੰਬਰ 17 ਵਿੱਚ ਦੇਰ ਰਾਤ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਘਰ ’ਚੋਂ ਨਗਦ ਰਾਸ਼ੀ ਅਤੇ ਹੋਏ ਸਮਾਨ ਚੋਰੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਸਿੰਘ ਪੁੱਤਰ ਚੰਦਰਪਾਲ ਵਾਸੀ ਵਾਰਡ ਨੰਬਰ 17 ਕੁਰਾਲੀ ਨੇ ਦੱਸਿਆ ਕਿ ਬੀਤੀ ਰਾਤ ਤਿੰਨ ਚਾਰ ਵਜੇ ਦੇ ਕਰੀਬ ਚੋਰਾਂ ਨੇ ਘਰ ਦੇ ਦੂਸਰੇ ਕਮਰੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਮਰੇ ਅੰਦਰ ਪੈਣ ਅਲਮਾਰੀਆਂ ਦੀ ਫੋਲਾ ਫਰਾਲੀ ਕੀਤੀ ਅਤੇ ਨਗਦ 30 ਹਜ਼ਾਰ ਰੁਪਏ ਅਤੇ ਇੱਕ ਕੀਮਤੀ ਮੋਬਾਈਲ ਚੋਰੀ ਕਰਕੇ ਲੈ ਗਏ। ਇਸ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…