ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਤੀਜੀ ਮਿਲਣੀ ਦਾ ਆਯੋਜਨ

ਵਿਦਿਆਰਥੀਆਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ ’ਤੇ ਹੋਵੇਗੀ ਹੱਲ: ਡਾ. ਰਾਜ ਸਿੰਘ

ਬਾਬਾ ਸਾਹਿਬ ਨੇ ਆਪਣੇ ਸਮਾਜ ਦੇ ਲੋਕਾਂ ਨੂੰ ਦੁਰਗਤ ਭਰੀ ਜ਼ਿੰਦਗੀ ’ਚੋਂ ਬਾਹਰ ਕੱਢਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਡਾ. ਬੀ.ਆਰ. ਅੰਬੇਦਕਰ ਟਰੇਨਿੰਗ ਇੰਸਟੀਚਿਊਟ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੀਜੀ ਸਾਲਾਨਾ ਮਿਲਣੀ ਦਾ ਆਯੋਜਨ ਫੇਸ 3-ਬੀ 2, ਮੋਹਾਲੀ ਸਥਿਤ ਟਰੇਨਿੰਗ ਇੰਸਟੀਚਿਊਟ ਵਿਖੇ ਕੀਤਾ ਗਿਆ। ਇਸ ਮਿਲਣੀ ਵਿੱਚ ਡਾ. ਰਾਜ ਸਿੰਘ, ਡਿਪਟੀ ਚੇਅਰਮੈਨ ਐਸ.ਸੀ/ਐਸ.ਟੀ ਕਮਿਸ਼ਨ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂ ਕਿ ਵੀ.ਵੀ. ਦਾਹੀਆ, ਚੀਫ ਇੰਜੀਨੀਅਰ (ਬੀ. ਐਂਡ ਆਰ), ਰੇਸ਼ਮ ਸਿੰਘ ਇੰਚਾਰਜ ਨਰੇਗਾ, ਜਸਵਿੰਦਰ ਸਿੰਘ, ਜ਼ਿਲ੍ਹਾ ਮੈਨੇਜਰ, ਰੋਪੜ, ਇੰਸਟੀਚਿਊਟ ਦੇ ਪ੍ਰਿੰਸੀਪਲ ਮੈਡਮ ਰਾਜਵਿੰਦਰ ਕੌਰ ਸਮੇਤ ਇਸੇ ਇੰਸਟੀਚਿਊਟ ਦੇ ਪੁਰਾਣੇ ਵਿਦਿਆਰਥੀ ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ (ਆਈਏਐਸ) ਵਿਸ਼ੇਸ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ।
ਮੱੁਖ ਮਹਿਮਾਨ ਡਾ. ਰਾਜ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਹਰ ਹਾਲਤ ਵਿੱਚ ਨਿਰੰਤਰ ਜਾਰੀ ਰੱਖਿਆ ਜਾਵੇਗਾ। ਜੇਕਰ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਹਨਾਂ ਇਸ ਮੌਕੇ ਐਸਸੀ/ਐਸ ਟੀ ਕਮਿਸ਼ਨ, ਪੰਜਾਬ ਵੱਲੋਂ ਕੀਤੇ ਜਾਂਦੇ ਕੰਮਾਂ ਬਾਰੇ ਵੀ ਵਿਸਥਾਰ ਵਿੱਚ ਚਾਨਣਾ ਪਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਚੀਫ ਇੰਜੀਨੀਅਰ (ਬੀ ਅਂੈਡ ਆਰ) ਵੀ.ਵੀ. ਦਾਹੀਆ ਨੇ ਕਿਹਾ ਕਿ ਸਾਡੇ ਸਮਾਜ ਨੂੰ ਪੜ੍ਹੇ ਲਿਖੇ ਨੌਜਵਾਨ ਵਰਗ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਇਹੋ ਜਿਹੇ ਅਦਾਰਿਆਂ ਤੋਂ ਪੜ੍ਹਕੇ ਸਰਕਾਰੀ, ਅਰਧ-ਸਰਕਾਰੀ ਜਾਂ ਪ੍ਰਾਈਵੇਟ ਖੇਤਰ ਵਿੱਚ ਨੌਕਰੀਆਂ ਕਰਦੇ ਹਨ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪੋੋ-ਆਪਣੇ ਅਦਾਰਿਆਂ ਵਿੱਚ ਕੰਮ ਕਰਨ ਦੇ ਨਾਲ-ਨਾਲ ਸਮਾਜ ਨੂੰ ਇਕੱਠਾ ਕਰਨ ਅਤੇ ਇਸ ਨੂੰ ਹੋਰ ਅੱਗੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਇਸ ਮੌਕੇ ਆਪਣੇ ਵੱਲੋਂ ਬਣਾਈ ਸੰਸਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਸਮਾਜ ਨੂੰ ਜਾਗਰੂਕ ਕਰਨ ਅਤੇ ਸੰਗਠਿਤ ਕਰਨ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ। ਉਹਨਾਂ ਆਪਣੇ ਮਿਸ਼ਨ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਰੂਪ ਵਿੱਚ ਜਾਣਕਾਰੀ ਦਿੱਤੀ।
ਇੰਸਟੀਚਿਊਟ ਦੇ ਪ੍ਰਿੰਸੀਪਲ ਮੈਡਮ ਰਾਜਵਿੰਦਰ ਕੌਰ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਫਲਸਫੇ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਦੇ ਹੋਏ ਉਹਨਾਂ ਆਪਣੇ ਸਮਾਜ ਦੇ ਲੋਕਾਂ ਨੂੰ ਦੁਰਗਤ ਭਰੀ ਜ਼ਿੰਦਗੀ ’ਚੋਂ ਬਾਹਰ ਕੱਢਿਆ। ਉਹਨਾਂ ਇਸ ਮੌਕੇ ਦਲਿਤ ਭਾਈਚਾਰੇ ਨਾਲ ਹੁੰਦੇ ਵਿਤਕਰੇ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਕਿਸ ਤਰ੍ਹਾਂ ਬਾਬਾ ਸਾਹਿਬ ਨੇ ਉਸ ਸਮੇਂ ਪ੍ਰਚਲਿਤ ਬੁਰਾਈਆਂ ਦਾ ਟਾਕਰਾ ਕਰਦਿਆਂ ਲੋਕਾਂ ਨੂੰ ਪੜ੍ਹਨ ਲਿਖਣ, ਬਰਾਬਰ ਬੈਠਣ, ਵੋਟ ਪਾਉਣ ਆਦਿ ਅਧਿਕਾਰ ਦਿਵਾਏ। ਉਹਨਾਂ ਕਿਹਾ ਕਿ ਜੇਕਰ ਉਹ ਅੱਜ ਪ੍ਰਿੰਸੀਪਲ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਹਨ ਇਹ ਸਭ ਬਾਬਾ ਸਾਹਿਬ ਦੀ ਹੀ ਦੇਣ ਹੈ। ਉਹਨਾਂ ਕਿ ਅੌਰਤ ਚਾਹੇ ਕਿਸੇ ਵੀ ਸਮਾਜ ਨਾਲ ਸਬੰਧਿਤ ਸੀ ਪਰ ਉਸ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਾਲੇ ਬਾਬਾ ਸਾਹਿਬ ਹੀ ਹਨ। ਇਸ ਮੌਕੇ ਡਿਸਟ੍ਰਿਕ ਮੈਨੇਜਰ ਜਸਵਿੰਦਰ ਸਿੰਘ ਅਤੇ ਕੁਲਵੰਤ ਸਿੰਘ ਆਈ.ਏ.ਐਸ. ਆਦਿ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਪੁਰਾਣੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਐਸੋਸੀਏਸ਼ਨ ਦੇ ਮੈਂਬਰ ਬਣਨ। ਧੰਨਵਾਦ ਦੇ ਸ਼ਬਦ ਤਸਵੀਰ ਲਾਲ, ਰੇਲਵੇ ਵਿਭਾਗ, ਫਿਰੋਜਪੁਰ ਨੇ ਕਹੇ ਜਦ ਕਿ ਮੰਚ ਸੰਚਾਲਨ ਸ੍ਰੀ ਜਸਵੀਰ ਸਿੰਘ, ਮਾਰਕਫੈੱਡ ਰੋਪੜ ਵਾਲਿਆਂ ਨੇ ਬਾਖੂਬੀ ਨਿਭਾਇਆ। ਇਸ ਮੌਕੇ ਅਧਿਆਪਕ ਮੇਵਾ ਸਿੰਘ, ਸੋਹਣ ਸਿੰਘ ਲੁਧਿਆਣਾ, ਕਰਮ ਸਿੰਘ ਡੇਰਾਬੱਸੀ, ਸੁਖਜੀਤ ਸਿੰਘ ਸੁੱਖੀ, ਗੁਲਜ਼ਾਰ ਸਿੰਘ, ਸੁਰਜੀਤ ਸਿੰਘ ਪੰਜਾਬ ਯੂਨੀਵਰਸਿਟੀ, ਜਸਵੀਰ ਸਿੰਘ ਲਾਅ ਡਿਪਾਰਟਮੈਂਟ, ਮਲਕੀਤ ਰਾਮ ਪਟਿਆਲਾ, ਕਸ਼ਮੀਰੀ ਲਾਲ, ਗੁਰਮੀਤ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ ਐਕਸਾਈਜ਼ ਵਿਭਾਗ, ਪਰਮਜੀਤ ਸਿੰਘ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਇੰਸਟੀਚਿਊਟ ਦੇ ਨਵੇਂ ਤੇ ਪੁਰਾਣੇ ਵਿਦਿਆਰਥੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…