Nabaz-e-punjaab.com

ਤੀਜੀ ਤਿਮਾਹੀ: ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸੈਸ਼ਨ 2022-23 ਦੀ ਤੀਜੀ ਤਿਮਾਹੀ ਵਿੱਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ ਮਹਿਰੋਕ ਨੇ ਦੱਸਿਆ ਕਿ ਤੀਜੀ ਤਿਮਾਹੀ ਲਈ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ 29 ਅਤੇ 30 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਪੰਜਾਬੀ ਪੇਪਰ-ਏ ਅਤੇ 30 ਅਕਤੂਬਰ ਨੂੰ ਪੰਜਾਬੀ ਪੇਪਰ-ਬੀ ਦੀ ਪ੍ਰੀਖਿਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬੀ ਵਾਧੂ ਵਿਸ਼ੇ ਦੀ ਇਹ ਪ੍ਰੀਖਿਆ ਦੇਣ ਦੇ ਇੱਛੁਕ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫਾਰਮ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਬੀਤੀ 1 ਅਕਤੂਬਰ ਨੂੰ ਹੀ ਉਪਲਬਧ ਕਰਵਾ ਦਿੱਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਹਰ ਪੱਖੋਂ ਮੁਕੰਮਲ ਪ੍ਰੀਖਿਆ ਫਾਰਮ 19 ਅਕਤੂਬਰ ਤੱਕ ਫਾਰਮ ਸੈਕਸ਼ਨ, ਪ੍ਰੀਖਿਆ ਸ਼ਾਖਾ ਦਸਵੀਂ ਮੁੱਖ ਦਫ਼ਤਰ, ਮੁਹਾਲੀ ਵਿੱਚ ਪ੍ਰਾਪਤ ਕੀਤੇ ਜਾਣਗੇ।
ਸ੍ਰੀ ਮਹਿਰੋਕ ਨੇ ਦੱਸਿਆ ਕਿ ਉਕਤ ਪ੍ਰੀਖਿਆ ਲਈ ਸਬੰਧਤ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਆਨਲਾਈਨ ਸਕੂਲ ਬੋਰਡ ਦੀ ਵੈੱਬਸਾਈਟ ’ਤੇ 21 ਅਕਤੂਬਰ ਨੂੰ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਪ੍ਰੀਖਿਆਰਥੀ ਆਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣ। ਇਸ ਪ੍ਰੀਖਿਆ ਸਬੰਧੀ ਪ੍ਰੀਖਿਆ ਫਾਰਮ ਅਤੇ ਹੋਰ ਲੋੜੀਂਦੀ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬ ਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…