ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗੁਲਾਬ ਦੇ ਫੁੱਲ ਦੇ ਕੇ ਕੀਤਾ ਸਨਮਾਨਿਤ

ਡੀਐਸਪੀ ਕਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਰਾਹਗੀਰਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਨਬਜ਼-ਏ-ਪੰਜਾਬ, ਮੁਹਾਲੀ, 18 ਜਨਵਰੀ:
ਜ਼ਿਲ੍ਹਾ ਟਰੈਫ਼ਿਕ ਪੁਲੀਸ ਵੱਲੋਂ ਸ਼ਹਿਰ ਵਿੱਚ ਨਿਵੇਕਲੇ ਤਰੀਕੇ ਨਾਲ ਰਾਹਗੀਰਾਂ ਨੂੰ ਜਿੱਥੇ ਟਰੈਫ਼ਿਕ ਨਿਯਮਾਂ ਦਾ ਪਾਠ ਪੜਾਇਆ। ਉੱਥੇ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗੁਲਾਬ ਦੇ ਫੁੱਲ ਦੇ ਕੇ ਸਨਮਾਨ ਕੀਤਾ। ਡੀਐਸਪੀ (ਟਰੈਫ਼ਿਕ) ਕਰਨੈਲ ਸਿੰਘ ਦੀ ਅਗਵਾਈ ਹੇਠ ਸੀਜੀਸੀ ਕਾਲਜ ਲਾਂਡਰਾਂ ਦੇ ਵਿਦਿਆਰਥੀਆਂ ਅਤੇ ਪੁਲੀਸ ਕਰਮਚਾਰੀਆਂ ਵੱਲੋਂ ਮੁਹਾਲੀ ਏਅਰਪੋਰਟ ਸੜਕ ’ਤੇ ਆਈਸਰ ਲਾਲ ਬੱਤੀ ਪੁਆਇੰਟ ’ਤੇ ਸ਼ਹਿਰ ਵਾਸੀਆਂ ਅਤੇ ਹੋਰਨਾਂ ਰਾਹਗੀਰਾਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਟਰੈਫ਼ਿਕ ਜ਼ੋਨ-3 ਦੇ ਇੰਚਾਰਜ ਏਐਸਆਈ ਸੁਰਿੰਦਰ ਸਿੰਘ, ਵਿੰਗ ਕਮਾਂਡਰ ਜੇਐਸ ਖੋਖਰ, ਵਿੰਗ ਕਮਾਂਡਰ ਗਰੇਵਾਲ ਅਤੇ ਸੀਜੀਸੀ ਕਾਲਜ ਲਾਂਡਰਾਂ ਦੇ ਵਿਦਿਆਰਥੀਆ ਅਤੇ ਐਨਸੀਸੀ ਕੈਡਿਟਾਂ ਨੇ ਭਾਗ ਲਿਆ।

ਡੀਐਸਪੀ ਕਰਨੈਲ ਸਿੰਘ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਇਸ ਨਾਲ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਨਾਬਾਲਗ ਬੱਚਾ ਵਾਹਨ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ ਤਿੰਨ ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸਬੰਧਤ ਵਾਹਨ ਦੇ ਮਾਲਕ ਨੂੰ ਵੀ ਤਿੰਨ ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸ ਨੂੰ ਪੰਜਾਬ ਸਰਕਾਰ ਵੱਲੋਂ ਫ਼ਰਿਸ਼ਤੇ ਸਕੀਮ ਤਹਿਤ 2000 ਰੁਪਏ ਦਿੱਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਵੱਲੋਂ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ

ਮੁਹਾਲੀ ਪੁਲੀਸ ਵੱਲੋਂ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ ਮੁਲਜ਼ਮ ਨੇ ਸਪੇਨ ਵਿੱਚ ਰ…