ਪੰਜਾਬ ਵਿੱਚ 5 ਲੱਖ 32 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ: ਸਿੱਧੂ

ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਸਰਕਾਰੀ ਡਿਸਪੈਂਸਰੀ ਸੋਹਾਣਾ ਤੋਂ ਰਾਜ ਪੱਧਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੇ ਤਹਿਤ ਪੰਜਾਬ ਭਰ ਵਿੱਚ 5 ਲੱਖ 31 ਹਜ਼ਾਰ 935 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਹ ਅੱਜ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਸਥਿਤ ਸਰਕਾਰੀ ਡਿਸਪੈਂਸਰੀ ਦੇ ਵਿਹੜੇ ਵਿੱਚ ਸਿਹਤ ਵਿਭਾਗ ਵੱਲੋਂ ਕਰਵਾਏ ਸੂਬਾ ਪੱਧਰੀ ਪਲਸ ਪੋਲੀਓ ਮੁਹਿੰਮ ਦਾ ਰਸਮੀ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰ ਰਹੇ ਸੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 8436 ਸਥਾਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਘਰ-ਘਰ ਜਾ ਕੇ ਦਵਾਈ ਪਿਲਾਉਣ ਲਈ 4180 ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਦੋਂਕਿ 559 ਮੋਬਾਈਲ ਟੀਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਕੁੱਲ 21143 ਵੈਕਸੀਨੇਟਰ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਸਮੁੱਚੀ ਮੁਹਿੰਮ ’ਤੇ ਨਿਗਰਾਨੀ ਰੱਖਣ ਲਈ 802 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 2734 ਏਐਨਐਮ, 7696 ਆਂਗਨਵਾੜੀ ਵਰਕਰਾਂ, 8965 ਆਸ਼ਾ ਵਰਕਰਾਂ ਅਤੇ 2143 ਹੋਰ ਕਰਮਚਾਰੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨਗੇ।
ਇਸ ਮੌਕੇ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਮੁਹਿੰਮ ਵਿੱਚ ਸਰਕਾਰ ਦਾ ਪੂਰਾ ਸਾਥ ਦੇਣ ਤਾਂ ਜੋ ਪੋਲੀਓ ਨੂੰ ਦੁਬਾਰਾ ਪੈਰ ਪਸਾਰਨ ਤੋਂ ਰੋਕਿਆ ਜਾ ਸਕੇ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾ. ਜੀਬੀ ਸਿੰਘ, ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਪਿੰਡ ਦੀ ਸਮੂਹ ਪੰਚਾਇਤ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…