Share on Facebook Share on Twitter Share on Google+ Share on Pinterest Share on Linkedin ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ, ਮੁਲਜ਼ਮ ਅੌਰਤ ਗ੍ਰਿਫ਼ਤਾਰ, ਪਤੀ ਫਰਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ: ਮੁਹਾਲੀ ਪੁਲੀਸ ਨੇ ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿੱਚ ਟਿਕਟਾਕ ਸਟਾਰ ਮਿਸਟਰ ਐਂਡ ਮਿਸ ਸੰਧੂ ਜੋੜੀ ਦੇ ਖ਼ਿਲਾਫ਼ ਦਰਜ ਮਾਮਲੇ ਵਿੱਚ ਬਲਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਕੌਰ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਅੌਰਤ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ, ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਅੌਰਤ ਦਾ ਪਤੀ ਏਕਮ ਸਿੰਘ ਸੰਧੂ ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਸਬੰਧੀ ਹਰਪ੍ਰੀਤ ਕੌਰ ਵਾਸੀ ਪਿੰਡ ਬੰਬਾ (ਅੰਬਾਲਾ) ਨੇ ਮੁਹਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਸ ਨੇ ਵਿਦੇਸ਼ ਜਾਣ ਲਈ ਇੱਥੋਂ ਦੇ ਫੇਜ਼-5 ਸਥਿਤ ਇੰਟਰ ਨੈਸ਼ਨਲ ਐਜੂਕੇਸ਼ਨ ਕੰਪਨੀ ਨਾਲ ਤਾਲਮੇਲ ਕੀਤਾ ਸੀ। ਕੰਪਨੀ ਪ੍ਰਬੰਧਕਾਂ ਉਸ ਨੂੰ ਕੈਨੇਡਾ ਭੇਜਣ ਲਈ ਲੱਖਾਂ ਰੁਪਏ ਮੰਗੇ ਗਏ ਸਨ ਅਤੇ ਉਸ ਨੇ ਕੰਪਨੀ ਪ੍ਰਬੰਧਕਾਂ ਨੂੰ 2 ਲੱਖ 20 ਹਜ਼ਾਰ ਰੁਪਏ ਦਿੱਤੇ ਸਨ। ਲੇਕਿਨ ਕੰਪਨੀ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਮੋੜੇ। ਪੀੜਤ ਅਨੁਸਾਰ ਪਹਿਲਾਂ ਤਾਂ ਪ੍ਰਬੰਧਕ ਝੂਠੇ ਲਾਰੇ ਲਗਾ ਕੇ ਸਮਾਂ ਟਾਲਦੇ ਰਹੇ ਅਤੇ ਬਾਅਦ ਵਿੱਚ ਕੰਪਨੀ ਪ੍ਰਬੰਧਕਾਂ ਨੇ ਉਨ੍ਹਾਂ ਦਾ ਫੋਨ ਅਟੈਂਡ ਕਰਨਾ ਬੰਦ ਕਰ ਦਿੱਤਾ। ਜਦੋਂ ਉਹ ਪੈਸੇ ਲੈਣ ਕੰਪਨੀ ਦੇ ਦਫ਼ਤਰ ਪਹੁੰਚੀ ਤਾਂ ਪ੍ਰਬੰਧਕਾਂ ਨੇ ਪੈਸੇ ਵਾਪਸ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ। ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਥਾਣਾ ਫੇਜ਼-1 ਵਿੱਚ ਏਕਮ ਸਿੰਘ ਸੰਧੂ ਅਤੇ ਉਸ ਦੀ ਪਤਨੀ ਬਲਜਿੰਦਰ ਕੌਰ ਦੇ ਖ਼ਿਲਾਫ਼ ਜਨਵਰੀ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਰਿਕਾਰਡ ਅਨੁਸਾਰ ਉਕਤ ਜੋੜੀ ਦੇ ਖ਼ਿਲਾਫ਼ ਧੋਖਾਧੜੀ ਦੇ ਹੋਰ ਕਈ ਕੇਸ ਦਰਜ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ