Share on Facebook Share on Twitter Share on Google+ Share on Pinterest Share on Linkedin ਨਾਜਾਇਜ਼ ਸ਼ਰਾਬ ਦੇ ਦੋ ਵੱਖ ਵੱਖ ਮਾਮਲਿਆਂ ਵਿੱਚ 1 ਅੌਰਤ ਸਣੇ ਤਿੰਨ ਮੁਲਜ਼ਮ ਗ੍ਰਿਫ਼ਤਾਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਨਵੰਬਰ: ਸਥਾਨਕ ਸ਼ਹਿਰ ਦੀਆਂ ਵੱਖ ਵੱਖ ਦੋ ਪੁਲੀਸ ਪਾਰਟੀਆਂ ਵੱਲੋਂ ਲਗਾਏ ਨਾਕਿਆਂ ’ਤੇ ਸ਼ੱਕ ਦੇ ਆਧਾਰ ’ਤੇ ਕੀਤੀ ਜਾਂਚ ਦੌਰਾਨ 12-12 ਦੇਸ਼ੀ ਸ਼ਰਾਬ ਦੀਆਂ ਬੋਤਲਾਂ ਨਾਲ ਇੱਕ ਅੌਰਤ ਸਣੇ ਤਿੰਨ ਕਾਬੂ ਕੀਤੇ ਗਏ। ਇਕੱਤਰ ਜਾਣਕਾਰੀ ਅਨੁੰਸਾਰ ਪੁਲਿਸ ਪਾਰਟੀ ਵੱਲੋਂ ਹਵਾਲਦਾਰ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਇੱਕ ਨਾਕਾ ਸਥਾਨਕ ਸ਼ਹਿਰ ਦੇ ਸਿਸਵਾਂ ਰੋਡ ’ਤੇ ਸਥਿਤ ਚਾਵਲਾ ਰੇਸਟੋਰੈਂਟ ਦੇ ਨਜਦੀਕ ਲਗਾਇਆ ਗਿਆ ਸੀ । ਜਿਸ ’ਤੇ ਸ਼ੱਕ ਦੇ ਆਧਾਰ ’ਤੇ ਪੀ.ਬੀ 01 ਏ 5834 ਨੰਬਰ ਇੰਡੀਕਾ ਕਾਰ ਨੂੰ ਰੋਕਿਆ ਗਿਆ। ਕਾਰ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ’ਚੋਂ 12 ਦੇਸ਼ੀ ਸ਼ਰਾਬ ਦੀਆਂ ਬੋਤਲਾਂ ਪਾਇਆ ਗਈਆਂ। ਕਾਰ ਸਵਾਰ ਗੁਰਦੀਪ ਸਿੰਘ ਨੂੰ ਸਣੇ ਸ਼ਰਾਬ ਹਿਰਾਸਤ ਵਿੱਚ ਲੈ ਲਿਆ। ਇਸੇ ਤਰ੍ਹਾਂ ਦੂਜਾ ਮਾਮਲਾ ਕੁਰਾਲੀ ਬੱਸ ਸਟੈਂਡ ’ਤੇ ਏ.ਐਸ.ਆਈ ਦਲਵਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਏ ਨਾਕੇ ਤੇ ਜਦੋਂ ਸ਼ੱਕ ਦੇ ਆਧਾਰ ’ਤੇ ਧਿਆਨਪੁਰਾ ਵਾਸੀ ਬਲਜੀਤ ਸਿੰਘ ਨੂੰ ਰੋਕ ਕੇ ਉਸ ਦੇ ਹੱਥ ਵਿੱਚ ਫੜੇ ਥੈਲੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ ਚੰਡੀਗੜ੍ਹ ਦੀ 12 ਦੇਸ਼ੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਇਆ। ਜਿਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਬਲਜੀਤ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਨੇ ਇਸ ਸਬੰਧੀ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ