ਤਿੰਨ ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਕੁਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 17 ਮਈ:
ਪੁਲਸ ਚੌਂਕੀ ਗਹਿਰੀ ਮੰਡੀ ਦੇ ਇੰਚਾਰਜ ਐਸ.ਆਈ ਹਰਕੀਰਤ ਸਿੰਘ ਦੀ ਰਹਿਨੁਮਾਈ ‘ਚ ਪੁਲਸ ਪਾਰਟੀ ਨੇ ਦਸ਼ਮੇਸ਼ ਨਗਰ ਜਾਂਦੇ ਹੋਏ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਗਹਿਰੀ ਮੰਡੀ ਦੇ ਮੁਨਸ਼ੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਗਹਿਰੀ ਮੰਡੀ ਦੇ ਚੌਂਕੀ ਇੰਚਾਰਜ਼ ਹਰਕੀਰਤ ਸਿੰਘ ਦੀ ਰਹਿਨੁਮਾਈ ‘ਚ ਪੁਲਸ ਪਾਰਟੀ ਚੌਂਕੀ ਅਧੀਨ ਆਉਂਦੇ ਨਜ਼ਦੀਕੀ ਪਿੰਡ ਦਸ਼ਮੇਸ਼ ਨਗਰ ਗਸ਼ਤ ਕਰਨ ਜਾ ਰਹੀ ਸੀ। ਰਸਤੇ ‘ਚ ਪ੍ਰਭਜੋਤ ਸਿੰਘ ਸਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਦੁਧਾਲਾ ਜਿਸ ਨੇ ਹੱਥ ‘ਚ ਹੈਰੋਇਨ ਫੜੀ ਹੋਈ ਸੀ, ਪੁਲਸ ਪਾਰਟੀ ਵੇਖ ਕੇ ਉਹ ਹੈਰੋਇਨ ਸੁੱਟਣ ਲੱਗਾ ਤਾਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਕਾਨੂੰਨੀ ਕਾਰਵਾਈ ਕਰਨ ਮਗਰੋਂ ਪੁਲਸ ਨੇ ਫੜੇ ਗਏ ਉਕਤ ਵਿਅਕਤੀ ਨੂੰ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …