ਤਿੰਨ ਅਕਾਲੀ ਪਰਿਵਾਰਾਂ ਨੇ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਪੱਲਾ ਫੜਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਨੂੰ ਮੁਹਾਲੀ ਵਿੱਚ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਪਿੰਡ ਸੇਖਨ ਮਾਜਰਾ ਦੇ ਤਿੰਨ ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਵਿਚ ਕੁੱਦਣ ਦਾ ਐਲਾਨ ਕਰ ਦਿੱਤਾ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਵਿਅਕਤੀਆਂ ਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਿਰੋਪਾਓ ਪਾ ਕੇ ਸੁਆਗਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿਵਾਇਆ।
ਅੱਜ ਕਾਂਗਰਸ ਨਾਲ ਜੁੜੇ ਗੁਰਜੰਟ ਸਿੰਘ, ਕੁਲਦੀਪ ਸਿੰਘ, ਗੁਰਿੰਦਰ ਸਿੰਘ ਗਿੰਦਾ, ਹਰਪ੍ਰੀਤ ਸਿੰਘ, ਹਰਦਮ ਸਿੰਘ, ਅਮਨਦੀਪ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਜੱਗੀ ਅਤੇ ਗੁਰਜੀਤ ਸਿੰਘ ਆਦਿ ਨੇ ਕਿਹਾ ਕਿ ਉਹ ਸਿੱਧੂ ਵੱਲੋਂ ਕਰਵਾਏ ਗਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਨਾਲ ਜੁੜੇ ਹਨ। ਵਿਧਾਇਕ ਸਿੱਧੂ ਨੇ ਜਿਸ ਤਰ੍ਹਾਂ ਪਿਛਲੇ ਪੰਜ ਸਾਲਾਂ ਦੌਰਾਨ ਬਿਨਾਂ ਕਿਸੇ ਪਾਰਟੀਬਾਜੀ ਤੋਂ ਹਲਕੇ ਵਿੱਚ ਗਰਾਂਟਾਂ ਦੇ ਗੱਫੇ ਵੰਡੇ ਅਤੇ ਮੈਡੀਕਲ ਕਾਲਜ, ਨਵੇਂ ਹਸਪਤਾਲ, ਡਿਸਪੈਂਸਰੀਆਂ, ਕਮਿਊਨਿਟੀ ਸੈਂਟਰ, ਲਿੰਕ ਸੜਕਾਂ ਦਾ ਨਵੀਨੀਕਰਨ ਕਰਵਾਇਆ ਹੈ ਉਸ ਨਾਲ ਸਮੁੱਚੇ ਇਲਾਕੇ ਦੀ ਨੁਹਾਰ ਬਦਲ ਚੁੱਕੀ ਹੈ, ਜਿਸ ਸਦਕਾ ਵਿਧਾਨ ਸਭਾ ਚੋਣਾਂ ਅੰਦਰ ਸਿੱਧੂ ਦਾ ਲਗਾਤਾਰ ਚੌਥੀ ਵਾਰ ਜਿੱਤਣਾ ਯਕੀਨੀ ਹੈ। ਉਨ੍ਹਾਂ ਇਲਾਕੇ ਅੰਦਰ ਆਪਣੇ ਪੱਧਰ ਉਤੇ ਵੀ ਵਿਧਾਇਕ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਚਲਾਉਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਰਜਿੰਦਰ ਸਿੰਘ ਧਰਮਗੜ੍ਹ, ਪਾਲੀ ਸੇਖਨ ਮਾਜਰਾ, ਬਲਜੀਤ ਸਿੰਘ ਬੈਰੋਂਪੁਰ, ਰਘਬੀਰ ਸਿੰਘ ਬੈਰੋਂਪੁਰ, ਰਣਧੀਰ ਸਿੰਘ ਚਾਓਮਾਜਰਾ, ਨੰਬਰਦਾਰ ਗੁਰਚਰਨ ਸਿੰਘ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…