ਮੁਹਾਲੀ ਵਿੱਚ ਗਰੀਬ ਮਜ਼ਦੂਰ ਦਾ ਘਰ ਡਿੱਗਿਆ, ਤਿੰਨ ਬੱਚੇ ਜ਼ਖ਼ਮੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਅੱਜ ਸਵੇਰੇ ਸਥਾਨਕ ਲੰਬਿਆ ਪਿੰਡ ਵਿਖੇ ਦਿਹਾੜੀਦਾਰ ਮਜਦੂਰ ਕੁਲਵੰਤ ਸਿੰਘ ਦਾ ਘਰ ਅਚਾਨਕ ਡਿੱਗ ਪਿਆ, ਜਿਸ ਕਾਰਨ ਘਰ ਵਿਚ ਸੁੱਤੇ ਪਏ ਉਸਦੇ ਤਿੰਨ ਬੱਚੇ ਜਖਮੀ ਹੋ ਗਏ। ਇਨ੍ਹਾਂ ਬੱਚਿਆਂ ਨੂੰ ਫੇਜ-6 ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ। ਸੈਕਟਰ-69 ਦੇ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਮੌਕੇ ’ਤੇ ਪਹੁੰਚੇ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਦਿਹਾੜੀਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਡਿੱਗੇ ਹੋਏ ਘਰ ਦੀ ਮੁਰੰਮਤ ਕਰਵਾਉਣ ਅਤੇ ਬੱਚਿਆਂ ਦੇ ਇਲਾਜ ਲਈ ਸਰਕਾਰੀ ਮਦਦ ਲੈਣ ਲਈ ਇਕ ਬੇਨਤੀ ਪੱਤਰ ਕੌਂਸਲਰ ਸਤਵੀਰ ਸਿੰਘ ਧਨੋਆ ਤੋਂ ਤਸਦੀਕ ਕਰਵਾ ਕੇ ਮੁਹਾਲੀ ਦੇ ਡਿਪਟੀ ਕਮਿਸਨਰ ਕੋਲ ਗਿਆ ਪਰ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੇ ਉਸ ਦਾ ਬੇਨਤੀ ਪੱਤਰ ਲੈਣ ਦੀ ਥਾਂ ਸਪੱਸ਼ਟ ਇਨਕਾਰ ਕਰ ਦਿੱਤਾ ਅਤੇ ਸਰਕਾਰੀ ਸਹਾਇਤਾ ਦੇਣ ਦੀ ਕੋਈ ਹਾਮੀ ਨਹੀਂ ਭਰੀ।
ਇਸ ਸਬੰਧੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਅਜਿਹੇ ਕੇਸਾਂ ਦੀ ਜਾਂਚ ਕਰਕੇ ਪੀੜਤਾਂ ਦੀ ਆਰਥਿਕ ਸਹਾਇਤਾ ਜਰੂਰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਫੌਕੇ ਦਿਖਾਵਿਆਂ ਉਪਰ ਤਾਂ ਪ੍ਰਸ਼ਾਸਨ ਵਲੋਂ ਲੱਖਾਂ ਰੁਪਏ ਖਰਚ ਕਰ ਦਿਤੇ ਜਾਂਦੇ ਹਨ ਪਰ ਪੀੜਤ ਪਰਿਵਾਰਾਂ ਦੀ ਮਦਦ ਨਹੀਂ ਕੀਤੀ ਜਾਂਦੀ। ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਗਰੀਬਾਂ ਨੂੰ ਘਰ ਬਣਾ ਕੇ ਦੇ ਰਹੀ ਹੈ ਅਤੇ ਆਰਥਿਕ ਸਹਾਇਤਾ ਵੀ ਕਰ ਰਹੀ ਹੈ ਪਰ ਦੂਜੇ ਪਾਸੇ ਜਿਸ ਗਰੀਬ ਦਾ ਘਰ ਹੀ ਢਹਿ ਗਿਆ ਹੈ,ਉਸਦੀ ਕੋਈ ਵੀ ਮਦਦ ਪ੍ਰਸ਼ਾਸਨ ਵੱਲੋਂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਇਸ ਪੀੜਤ ਵਿਅਕਤੀ ਦੀ ਤੁਰੰਤ ਆਰਥਿਕ ਸਹਾਇਤਾ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…