ਗੁਰਦੁਆਰਾ ਅੰਬ ਸਾਹਿਬ ਵਿੱਚ ਤਿੰਨ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਸਮਾਪਤ

ਸਮਾਗਮ ਦੇ ਅਖੀਰਲੇ ਦਿਨ ਹਜ਼ਾਰਾਂ ਦੀ ਸੰਖਿਆਂ ਵਿੱਚ ਸੰਗਤ ਪੁੱਜੀ, ਸੈਂਕੜੇ ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਵਿੱਚ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਚਲ ਰਹੇ ਸਾਲਾਨਾ ਗੁਰਮਤਿ ਸਮਾਗਮ ਦੇ ਅਖੀਰਲੇ ਦਿਨ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਦਾ ਹਰ ਜਸ ਸੁਣਿਆ। ਇਸ ਮੌਕੇ ਸੈਂਕੜੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਵੀ ਛੱਕਿਆ। ਅਖੀਰ ਦੇ ਦਿਨ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕੀਤੀ।
ਅੱਜ ਦੇ ਸਮਾਗਮ ਦੌਰਾਨ ਮਾਤਾ ਸੁੰਦਰ ਕੌਰ ਜੀ, ਭਾਈ ਸ਼ਮਨਦੀਪ ਸਿੰਘ ਹਜੂਰੀ ਰਾਗੀ ਗੁਰਦੁਆਰਾ ਨਾਭਾ ਸਾਹਿਬ, ਨਿਊ ਚੰਡੀਗੜ੍ਹ ਪੰਜਾਬ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ, ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ, ਭਾਈ ਤਰਲੋਚਨ ਸਿੰਘ ਭਮੱਦੀ ਢਾਡੀ ਜੱਥਾ, ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ੌਕੀਨ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਕਥਾ ਵਾਚਕ ਭਾਈ ਅਮਰੀਕ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਲੋਪੋਕੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਦਿਆ ਰਾਹੀਂ ਨਿਹਾਲ ਕੀਤਾ। ਖਬਰ ਲਿਖੇ ਜਾਣ ਤੱਕ ਸਮਾਗਮ ਜਾਰੀ ਸੀ।
ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸੰਗਤਾਂ ਦੇ ਰਹਿਣ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਜਿਨਾਂ ਵਿੱਚ ਗੰਨੇ ਦੇ ਰਸ ਦਾ ਲੰਗਰ, ਫਰੂਟ ਦਾ ਲੰਗਰ, ਸੂਪ, ਕੌਫੀ, ਚਾਹ ਬ੍ਰੈੱਡ, ਜਲੇਬੀਆਂ ਸ਼ਾਮਿਲ ਹਨ। ਸਮਾਗਮ ਦੌਰਾਨ ਕਥਾ ਤੇ ਗੁਰਬਾਣੀ ਕੀਰਤਨ ਕਰਨ ਵਾਲੇ ਜੱਥਿਆਂ ਅਤੇ ਉੱਘੀਆਂ ਸਖਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਕਲਗੀਧਰ ਸੇਵਕ ਜੱਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ, ਉੱਘੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਰਸ਼ਪਾਲ ਸਿੰਘ ਛੀਨਾ, ਅਰਵਿੰਦਰ ਸਿੰਘ ਬਿੰਨੀ, ਗਗਨਦੀਪ ਸਿੰਘ ਬੈਂਸ, ਅਮਰੀਕ ਸਿੰਘ ਤਹਿਸੀਲਦਾਰ, ਰਜਿੰਦਰ ਸਿੰਘ ਤੂੜ, ਪੰਜਾਬ ਸਿੰਘ ਕੰਗ, ਮਾਰਕੀਟ ਕਮੇਟੀ ਬਨੂੜ ਦੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਸਮੇਤ ਹੋਰ ਪਤਵੰਤੇ ਸੱਜਣ ਹਾਜਰ ਸਨ। ਮੰਚ ਸੰਚਾਲਨ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਾਜਪਾਲ ਸਿੰਘ ਅਤੇ ਭਾਈ ਮੰਗਲ ਸਿੰਘ ਨੇ ਬਾਖੂਬੀ ਨਾਲ ਨਿਭਾਈ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …