ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਨਬਜ਼-ਏ-ਪੰਜਾਬ, ਮੁਹਾਲੀ, 10 ਫਰਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਤਿੰਨ ਦਿਨ ਚੱਲੇ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਰਾਗੀ, ਢਾਡੀ ਜਥਿਆਂ ਨੇ ਸੰਗਤ ਨੂੰ ਹਰਜੱਸ ਸੁਣਾ ਕੇ ਨਿਹਾਲ ਕੀਤਾ। ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਸ ਸਬੰਧੀ ਸਵੇਰੇ 10 ਵਜੇ ਅਖੰਡ ਪਾਠ ਸਾਹਿਬ ਭੋਗ ਉਪਰੰਤ ਸਾਰਾ ਦਿਨ ਦੇਰ ਸ਼ਾਮ ਤੱਕ ਗੁਰਮਤਿ ਸਮਾਗਮ ਜਾਰੀ ਰਿਹਾ।
ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ, ਮਾਤਾ ਸੁੰਦਰ ਕੌਰ, ਭਾਈ ਕੁਲਦੀਪ ਸਿੰਘ, ਭਾਈ ਜਗਮੀਤ ਸਿੰਘ, ਭਾਈ ਦਵਿੰਦਰ ਸਿੰਘ ਖਾਲਸਾ, ਭਾਈ ਸੁਖਜੀਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ, ਭਾਈ ਓਂਕਾਰ ਸਿੰਘ, ਪਾਈ ਗੁਰਕੀਰਤ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸੁਖਜਿੰਦਰ ਸਿੰਘ ਨੂਰ ਤੇ ਗੁਰਨਾਮ ਸਿੰਘ ਮੋਹੀ ਦੇ ਢਾਡੀ ਜਥਿਆਂ ਸਮੇਤ ਭਾਈ ਪਿੰਦਰਪਾਲ ਸਿੰਘ ਅਤੇ ਹੋਰਨਾਂ ਰਾਗੀ, ਕਥਾ ਵਾਚਕਾਂ, ਕਵੀਸ਼ਰੀਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜ ਕੇ ਰੱਖਿਆ ਅਤੇ ਗੁਰੂ ਹਰਿਰਾਇ ਸਾਹਿਬ ਦੇ ਜੀਵਨ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ ਅਤੇ ਅਜਮੇਰ ਸਿੰਘ ਖੇੜਾ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜਥੇਬੰਦਕ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਵਲੀ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਬਬਰਾ, ਸਿੱਖ ਆਗੂ ਪਰਮਜੀਤ ਸਿੰਘ ਗਿੱਲ, ਭਾਈ ਇੰਦਰਜੀਤ ਸਿੰਘ, ਹਰਪਾਲ ਸਿੰਘ, ਜਗਜੀਤ ਸਿੰਘ ਸਿੱਧੂ, ਸੁਖਇੰਦਰ ਸਿੰਘ ਬੈਦਵਾਨ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਐਸਜੀਪੀਸੀ ਦੇ ਸਹਿਯੋਗ ਨਾਲ ਨੈਚਰੋਪੈਥੀ ਅਤੇ ਐਕਯੂਪ੍ਰੈਸ਼ਰ ਆਯੁਰਵੈਦਿਕ ਦਾ ਦੋ ਰੋਜ਼ਾ ਮੁਫ਼ਤ ਕੈਂਪ ਭਲਕੇ 9 ਅਤੇ 10 ਫਰਵਰੀ ਨੂੰ ਲਗਾਇਆ ਗਿਆ। ਡਾ. ਸਤਿਕਾਰ ਸਿੰਘ ਗਿੱਲ ਕੱਟੂ ਵਾਲਿਆ ਨੇ ਦੱਸਿਆ ਕਿ ਇਸ ਮੌਕੇ ਐਸਪੀ ਲੱਧੜ, ਡਾ. ਗਗਨਦੀਪ ਕੌਰ ਧਾਮੀ ਅਤੇ ਡਾ. ਬੇਅੰਤ ਕੌਰ ਗਿੱਲ ਦੀ ਅਗਵਾਈ ਵਾਲੀ ਟੀਮ ਨੇ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਅਤੇ ਮੁਫ਼ਤ ਦਵਾਈਆਂ ਦਿੱਤੀਆਂ।

Load More Related Articles
Load More By Nabaz-e-Punjab
Load More In General News

Check Also

ਖੇਤੀਬਾੜੀ ਵਿਭਾਗ ਨੇ ਵਿਸ਼ਵ ਦਾਲ ਦਿਵਸ ਮਨਾਇਆ: ਡਾ. ਗੁਰਮੇਲ ਸਿੰਘ

ਖੇਤੀਬਾੜੀ ਵਿਭਾਗ ਨੇ ਵਿਸ਼ਵ ਦਾਲ ਦਿਵਸ ਮਨਾਇਆ: ਡਾ. ਗੁਰਮੇਲ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 10 ਫਰਵਰੀ: ਵਿਸ਼ਵ…