ਗੁਰਦੁਆਰਾ ਸੋਹਾਣਾ ਵਿੱਚ ਤਿੰਨ ਦਿਨ ਰੋਜ਼ਾ ਗੁਰਮਤਿ ਸਮਾਗਮ ਸ਼ਾਨੌ ਸ਼ੌਕਤ ਨਾਲ ਸਮਾਗਮ

ਗੁਰਮਤਿ ਸਮਾਗਮ ਦੌਰਾਨ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਮੈਡੀਕਲ ਕੈਂਪ ਵਿੱਚ 2500 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ, ਮੁਫ਼ਤ ਦਵਾਈਆਂ ਦਿੱਤੀਆਂ, 400 ਮਰੀਜ਼ਾਂ ਨੇ ਹੋਣਗੇ ਮੁਫ਼ਤ ਅਪਰੇਸ਼ਨ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਸੋਹਾਣਾ ਵਲੋਂ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਕਰਵਾਇਆ ਤਿੰਨ ਦਿਨਾ ਗੁਰਮਤਿ ਸਮਾਗਮ ਦੇ ਆਖਰੀ ਦਿਨ ਜਿਥੇ ਕਾਫੀ ਗਿਣਤੀ ਸ਼ਖਸ਼ੀਅਤਾਂ ਪਹੁੰਚੀਆਂ ਉਥੇ ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਨੂੰ ਵੱਖ ਵੱਖ ਕੀਰਤਨੀ ਜਥਿਆਂ ਤੇ ਸਿੱਖ ਵਿਦਵਾਨਾਂ ਨੇ ਸ੍ਰੀ ਗੁਰੂ ਦੇ ਲੜ ਲੱਗਣ ਦਾ ਉਪਰਾਲਾ ਕੀਤਾ।
ਟਰੱਸਟ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨੇ ਵਾਲੇ, ਸਕੱਤਰ ਭਾਈ ਗੁਰਮੀਤ ਸਿੰਘ, ਆਦਰਸ਼ ਸੂਰੀ ਚੀਫ ਐਡਮਨਿਸਟ੍ਰੇਟਰ ਅਤੇ ਸੀ. ਈ. ਓ ਗਗਨਦੀਪ ਸਿੰਘ ਸਚਦੇਵਾ ਤੇ ਅਮਰਦੀਪ ਸਿੰਘ ਦੀਪਾ ਨੇ ਦੱਸਿਆ ਕਿ ਸਮਾਗਮ ਦੇ ਆਖਰੀ ਦਿਨ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿਚ 101 ਦਾਨੀਆਂ ਨੇ ਖੂਨਦਾਨ ਕੀਤਾ। ਇਸ ਸਮਾਗਮ ਦੌਰਾਨ ਲਗਾਏ ਗਏ ਮੁਫ਼ਤ ਮੈਗਾ ਸਰਜਰੀ ਕੈਂਪ ਵਿਚ ਹਜਾਰਾਂ ਮਰੀਜਾਂ ਦੀ ਮੁਫਤ ਜਾਂਚ ਕੀਤੀ ਗਈ ਜਦਕਿ 400 ਤੋਂ ਜਿਆਦਾ ਲੋੜਵੰਦ ਮਰੀਜਾਂ ਦੇ ਮੁਫਤ ਆਪਰ੍ਰੇਸ਼ਨ ਕਰਨ ਲਈ ਚੋਣ ਕਰਨ ਉਪਰੰਤ ਆਪਰੇਸ਼ਨ ਸ਼ੁਰੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਵੱਲੋਂ ਸ਼ੁਰੂ ਕੀਤੇ ਇਸ ਟਰੱਸਟ ਰਾਹੀਂ ਮਾਨਵਤਾ ਦੇ ਭਲੇ ਲਈ ਸੰਗਤਾਂ ਨੂੰ ਗੁਰੂ ਦੇ ਨਾਲ ਜੋੜਨ ਦੇ ਉਪਰਾਲਿਆਂ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਤੋਂ ਇਲਾਵਾ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਲਟੀਸਪੈਸ਼ਲਿਟੀ ਹਸਪਤਾਲ ਰਾਹੀਂ ਬਿਹਤਰੀਨ ਇਲਾਜ ਕੀਤਾ ਜਾ ਰਿਹਾ ਹੈ ਜੋ ਕਿ ਨਿਰੰਤਰ ਜਾਰੀ ਰਹੇਗਾ।
ਅੱਜ ਆਖਰੀ ਦਿਨ ਸਵੇਰੇ 6 ਵਜੇ ਗੁਰਮਤਿ ਸਮਾਗਮ ਦੀ ਸ਼ੁਰੂਆਤ ਭਾਈ ਤੇਜਿੰਦਰ ਸਿੰਘ ਜੀ ਸ਼ਿਮਲਾ ਵਾਲਿਆਂ ਨੇ ਕੀਤੀ, ਜਿਸ ਉਪਰੰਤ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ ਪਰਵਾਨਾ ਨੇ ਕਥਾ ਕੀਤੀ। ਇਸ ਮੌਕੇ ਬੀਬੀ ਮਨਦੀਪ ਕੌਰ ਖਾਲਸਾ ਲੁਧਿਆਣਾ ਵਾਲੇ, ਭਾਈ ਇੰਦਰਪ੍ਰੀਤ ਸਿੰਘ ਜੀ ਸੋਹਾਣਾ ਵਾਲੇ, ਬੀਬੀ ਰਵਿੰਦਰ ਕੌਰ ਜੀ, ਭਾਈ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨੇ ਵਾਲੇ, ਭਾਈ ਸਤਨਾਮ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ , ਭਾਈ ਅਮਰਜੀਤ ਸਿੰਘ ਜੀ ਪਟਿਆਲਾ ਵਾਲੇ, ਭਾੲਂੀ ਤਜਿੰਦਰ ਸਿੰਘ ਜੀ ਖੰਨੇ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਪਿੰ੍ਰਸੀਪਲ ਸੁਖਵੰਤ ਸਿੰਘ ਜੀ, ਬਾਬਾ ਸੁੱਚਾ ਸਿੰਘ ਸੰਗੀਤ ਅਕੈਡਮੀ, ਭਾਈ ਦਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਜੀ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ , ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਸਤਿੰਦਰਬੀਰ ਸਿੰਘ ਜੀ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ, ਗਿਆਨੀ ਗੁਰਦੇਵ ਸਿੰਘ ਜੀ ਆਸਟ੍ਰੇਲੀਆ ਵਾਲੇ, ਭਾਈ ਪਿੰਦਰਪਾਲ ਸਿੰਘ ਜੀ, ਗਿਆਨੀ ਨਰਿੰਦਰ ਸਿੰਘ ਜੀ ਕੈਨੇਡਾ ਵਾਲਿਆਂ ਨੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …