Share on Facebook Share on Twitter Share on Google+ Share on Pinterest Share on Linkedin ਐਨਆਈਏ ਵੱਲੋਂ ਗ੍ਰਿਫ਼ਤਾਰ ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਦਾ ਤਿੰਨ ਦਿਨ ਪੁਲੀਸ ਰਿਮਾਂਡ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ: ਪੰਜਾਬ ਵਿੱਚ ਵਾਪਰ ਰਹੀਆਂ ਹਿੰਦੂ ਆਗੂਆਂ ਦੇ ਕਤਲਾਂ ਦੀ ਘਟਨਾਵਾਂ ਦੇ ਮਾਮਲੇ ਵਿੱਚ ਜਲੰਧਰ ਵਿੱਚ ਕਾਬੂ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਨੂੰ ਅੱਜ ਇੱਥੇ ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਉਰਫ ਜੱਗੀ ਜੌਹਲ ਨੂੰ ਖੰਨਾ ਵਿੱਚ ਹੋਏ ਦੁਰਗਾਦਾਸ ਕਤਲ ਮਾਮਲੇ ਵਿੱਚ ਐਨ ਆਈ ਏ ਅ ਦਾਲਤ ਦੇ ਜੱਜ ਆਂਸਲ ਬੇਰੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਮਾਣਯੋਗ ਜੱਜ ਵੱਲੋਂ ਉਸ ਨੂੰ 3 ਦਿਨ ਦੇ ਪੁਲੀਸ ਰਿਮਾਂਡ ਉੱਪਰ ਭੇਜਣ ਦੇ ਹੁਕਮ ਜਾਰੀ ਕੀਤੇ। ਇਸ ਮੌਕੇ ਐਨ ਆਈ ਨੇ ਜਗਤਾਰ ਜੱਗੀ ਦੇ 14 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਜਿਸ ਦਾ ਸਖਤ ਵਿਰੋਧ ਕਰਦਿਆਂ ਜਗਤਾਰ ਜੱਗੀ ਦੇ ਵਕੀਲ ਜਸਪਾਲ ਸਿੰਘ ਨੇ ਕਿਹਾ ਕਿ ਜਗਤਾਰ ਜੱਗੀ ਵਿਰੁੱਧ ਜਿੰਨੇ ਵੀ ਮਾਮਲੇ ਦਰਜ ਕੀਤੇ ਗਏ ਹਨ। ਉਹਨਾਂ ਵਿੱਚ ਸਿਰਫ ਦੋਸ਼ ਹੀ ਲਗਾਏ ਗਏ ਹਨ ਅਤੇ ਜੱਗੀ ਦੇ ਖਿਲਾਫ ਕਿਸੇ ਕੋਲ ਕੋਈ ਵੀ ਸਬੂਤ ਨਹੀਂ ਹੈ। ਪਿਛਲੇ 45 ਦਿਨਾਂ ਤੋੱ ਜੱਗੀ ਨੂੰ ਰਿਮਾਂਡ ਤੇ ਹੀ ਲਿਆ ਜਾ ਰਿਹਾ ਹੈ। ਦੋਵਾਂ ਪੱਖਾਂ ਦੇ ਬਿਆਨ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਜਗਤਾਰ ਜੱਗੀ ਨੂੰ 3 ਦਿਨ ਦੇ ਪੁਲੀਸ ਰਿਮਾਂਡ ਉੱਪਰ ਭੇਜ ਦਿੱਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਤਾਰ ਜੱਗੀ ਦੇ ਵਕੀਲ ਜਸਪਾਲ ਸਿੰਘ ਨੇ ਕਿਹਾ ਕਿ ਅੱਜ ਜਗਤਾਰ ਜੱਗੀ ਨੂੰ ਦੁਰਗਾ ਦਾਸ ਕਤਲ ਕੇਸ ਵਿੱਚ ਐਨ ਆਈ ਏ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਜੱਗੀ 11 ਦਸੰਬਰ ਤੋੱ ਖੰਨਾ ਪੁਲੀਸ ਕੋਲ ਰਿਮਾਂਡ ਤੇ ਸੀ ਅਤੇ ਕੱਲ੍ਹ ਹੀ ਐਨ ਆਈ ਏ ਨੇ ਖੰਨਾ ਪੁਲੀਸ ਤੋਂ ਜਗਤਾਰ ਜੱਗੀ ਨੂੰ ਲੈ ਕੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿੱਥੋਂ ਅਦਾਲਤ ਨੇ ਉਸ ਨੂੰ ਮੁੜ 3 ਦਿਨਾਂ ਦੇ ਪੁਲੀਸ ਰਿਮਾਂਡ ਉੱਪਰ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ