nabaz-e-punjab.com

ਪਿੰਡ ਬੰਨਮਾਜਰਾ ਵਿੱਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਆਯੋਜਿਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਮਈ:
ਨੇੜਲੇ ਪਿੰਡ ਬੰਨ੍ਹਮਾਜਰਾ ਵਿਖੇ ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ 6 ਵਾਂ ਸਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼ਹੀਦ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਦੌਰਾਨ ਸੰਤ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲੇ, ਸੰਤ ਬਾਬਾ ਸਰੂਪ ਸਿੰਘ ਸੋਲਖੀਆਂ, ਬਾਬਾ ਸਰਬਜੀਤ ਸਿੰਘ ਸੰਧੂਆਂ, ਭਾਈ ਅਵਤਾਰ ਸਿੰਘ ਹੈਡ ਗ੍ਰੰਥੀ ਸੋਲਖੀਆਂ, ਬਾਬਾ ਨਿਰਮਲ ਸਿੰਘ ਫਤਿਹਗੜ੍ਹ ਸਮੇਤ ਵੱਖ ਵੱਖ ਕੀਰਤਨੀ ਜਥਿਆਂ ਨੇ ਤਿੰਨ ਦਿਨ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਦੌਰਾਨ ਕਲੱਬ ਪ੍ਰਧਾਨ ਨਿਰਮਲ ਸਿੰਘ ਬੰਨ੍ਹਮਾਜਰਾ ਤੇ ਗਿਆਨੀ ਦਰਸ਼ਨ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਪਤਵੰਤਿਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ।
ਇਨ੍ਹਾਂ ਸਮਾਗਮਾਂ ਦੌਰਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਨਵਜੀਤ ਸਿੰਘ ਨਵੀ, ਹਰਮੇਸ਼ ਸਿੰਘ ਬੜੌਦੀ, ਬਲਾਕ ਕਾਂਗਰਸ ਮੋਰਿੰਡਾ ਦੇ ਇੰਚਾਰਜ ਕੁਲਦੀਪ ਸਿੰਘ, ਸਤਿੰਦਰ ਸਿੰਘ, ਸੀਤਲ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਸੋਹਣ ਸਿੰਘ, ਸੱਜਣ ਸਿੰਘ, ਕੁਲਵੀਰ ਸਿੰਘ, ਮੰਗ ਪੰਚ ਬਰੌਲੀ ਆਦਿ ਨੇ ਹਾਜ਼ਰੀ ਭਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਮੌਕੇ ਮਾਸਟਰ ਰਤਨ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੇਵਾ ਸਿੰਘ, ਲਾਭ ਸਿੰਘ, ਪ੍ਰੀਤਮ ਸਿੰਘ ਪ੍ਰਧਾਨ ਗੁਰਦਵਾਰਾ ਸਾਹਿਬ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …