ਪਿੰਡ ਪਡਿਆਲਾ ਵਿੱਚ ਝਗੜੇ ਵਿੱਚ ਪਤੀ ਪਤਨੀ ਸਮੇਤ ਤਿੰਨ ਜ਼ਖ਼ਮੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਮਾਰਚ:
ਇੱਥੋਂ ਦੇ ਨੇੜਲੇ ਪਿੰਡ ਪਡਿਆਲਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈਕੇ ਹੋਏ ਝਗੜੇ ਵਿੱਚ ਪਤੀ ਪਤਨੀ ਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਇਲਾਜ਼ ਅਧੀਨ ਨਰੇਸ਼ ਕੁਮਾਰ ਪੁੱਤਰ ਰਾਜਪਾਲ ਅਤੇ ਬਬੀਤਾ ਕੁਮਾਰੀ ਪਤਨੀ ਨਰੇਸ਼ ਕੁਮਾਰ ਵਾਸੀ ਪਿੰਡ ਪਡਿਆਲਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਰਾਣੀ ਰੰਜਿਸ਼ ਨੂੰ ਲੈਕੇ ਝਗੜਾ ਚੱਲ ਰਿਹਾ ਹੈ ਜਿਸ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਹੈ। ਦੂਜੇ ਪਾਸੇ ਪਰਮਜੀਤ ਨੇ ਕਿਹਾ ਕਿ ਉਸ ਨੂੰ ਕੁਝ ਵਿਅਕਤੀਆਂ ਨੇ ਪਿੰਡ ਦੇ ਬਾਹਰਵਾਰ ਘੇਰ ਕੇ ਕੁੱਟਿਆ ਜਿਸ ਦੌਰਾਨ ਉਸਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਹਨ। ਇਸ ਘਟਨਾ ਸਬੰਧੀ ਪੁਲੀਸ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕੁਰਾਲੀ ਥਾਣੇ ਦੇ ਐਸਐਚਓ ਸਤਨਾਮ ਸਿੰਘ ਵਿਰਕ ਨੇ ਦੱਸਿਆ ਕਿ ਘਟਨਾ ਦੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …