Share on Facebook Share on Twitter Share on Google+ Share on Pinterest Share on Linkedin 80 ਸਾਲ ਦੀ ਬੇਬੇ ਸਮੇਤ ਤਿੰਨ ਜਣਿਆਂ ਨੇ ਜਿੱਤੀ ਕਰੋਨਾ ਦੀ ਜੰਗ ਪਿੰਡ ਮਿਲਖ ਦੀ ਕਰੋਨਾ ਪੀੜਤ ਅੌਰਤ ਨੇ ਸੈਕਟਰ-16 ਹਸਪਤਾਲ ਵਿੱਚ ਦਿੱਤਾ ਬੱਚੇ ਨੂੰ ਜਨਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਜਿੱਥੇ ਕਰੋਨਾਵਾਇਰਸ ਦੇ ਲਗਾਤਾਰ ਕੇਸ ਵਧ ਰਹੇ ਹਨ, ਉੱਥੇ ਨਾਲ ਨਾਲ ਕਾਫੀ ਮਰੀਜ਼ ਠੀਕ ਵੀ ਹੋ ਰਹੇ ਹਨ। ਤਿੰਨ ਦਿਨਾਂ ਬਾਅਦ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਦੀ ਮਹਾਮਾਰੀ ਦੀ ਲਾਗ ਲੱਗਣ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ’ਚੋਂ ਇਕ ਪੀੜਤ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਇਕ ਕਰੋਨਾ ਪੀੜਤ ਅੌਰਤ ਨੇ ਅੱਜ ਸੈਕਟਰ-16 ਦੇ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਗਰਭਵਤੀ ਸੁਮਨ ਕੌਰ (24) ਵਾਸੀ ਮਿਲਖ ਨੇ ਅੱਜ ਸੈਕਟਰ-16 ਹਸਪਤਾਲ ਵਿੱਚ ਇਕ ਬੱਚੇ ਨੂੰ ਜਨਮ ਦਿੱਤਾ ਹੈ ਅਤੇ ਉਸ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪਰਿਵਾਰ ਵਿੱਚ ਦਹਿਸ਼ਤ ਜਿਹੀ ਫੈਲ ਗਈ। ਜਦੋਂਕਿ ਨਵਜੰਮਾ ਬੱਚਾ ਫਿਲਹਾਲ ਬਿਲਕੁਲ ਤੰਦਰੁਸਤ ਹੈ। ਉਸ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਭਲਕੇ 9 ਮਈ ਨੂੰ ਬੱਚੇ ਦੀ ਰਿਪੋਰਟ ਮਿਲਣ ਦੀ ਸੰਭਾਵਨਾ ਹੈ। ਇੰਜ ਹੀ ਦੂਜੇ ਪੀੜਤ ਮਰੀਜ਼ ਵਿਜੇ ਕੁਮਾਰ (74) ਵਾਸੀ ਜ਼ੀਰਕਪੁਰ ਦੀ ਮੌਤ ਤੋਂ ਬਾਅਦ ਪਤਾ ਲੱਗਾ ਕਿ ਉਹ ਵੀ ਕਰੋਨਾ ਤੋਂ ਪੀੜਤ ਸੀ। ਇਸ ਤਰ੍ਹਾਂ ਹੁਣ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 98 ਹੋ ਗਈ ਹੈ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 52 ਪੀੜਤ ਮਰੀਜ਼ ਕਰੋਨਾ ਨੂੰ ਮਾਤ ਦੇ ਚੁੱਕੇ ਹਨ ਅਤੇ ਇਸ ਸਮੇਂ 43 ਐਕਟਿਵ ਕੇਸ ਹਨ। ਇਹ ਸਾਰੇ ਮਰੀਜ਼ ਪੀਜੀਆਈ, ਸੈਕਟਰ-16 ਅਤੇ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਨ੍ਹਾਂ ਦਾ ਵਧੀਆ ਢੰਗ ਨਾਲ ਇਲਾਜ ਚੱਲ ਰਿਹਾ ਹੈ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਹੈ। ਉਧਰ, ਕਰੋਨਾਵਾਇਰਸ ਦੀ ਲਾਗ ਨਾਲ ਜੂਝ ਰਹੇ ਤਿੰਨ ਹੋਰ ਮਰੀਜ਼ ਠੀਕ ਹੋ ਗਏ ਹਨ। ਬਜ਼ੁਰਗ ਅੌਰਤ ਤੇਜ ਕੌਰ (80), ਹਰਵਿੰਦਰ ਕੌਰ (32) ਅਤੇ ਭਾਗ ਸਿੰਘ (67) ਸਾਰੇ ਵਾਸੀ ਪਿੰਡ ਜਵਾਹਰਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਕੱਲੇ ਜਵਾਹਰਪੁਰ ਨਾਲ ਸਬੰਧਤ ਕੁੱਲ 34 ਮਰੀਜ਼ ਠੀਕ ਹੋ ਚੁੱਕੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ’ਚੋਂ ਛੁੱਟੀ ਮਿਲ ਚੁੱਕੀ ਹੈ ਪ੍ਰੰਤੂ ਸਾਵਧਾਨੀ ਵਜੋਂ ਹਾਲੇ ਇਨ੍ਹਾਂ ਨੂੰ ਘਰ ਨਹੀਂ ਭੇਜਿਆ ਜਾਵੇਗਾ ਸਗੋਂ ਨਿਰੰਕਾਰੀ ਭਵਨ ਡੇਰਾਬੱਸੀ ਵਿੱਚ ਬਣਾਏ ਗਏ ਇਕਾਂਤਵਾਸ ਕੇਂਦਰ ਵਿੱਚ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ