Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 50 ਗਰਾਮ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਤਿੰਨ ਵਿਅਕਤੀਆਂ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਸ਼ਾਮ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਐਸਟੀਐਫ਼ ਨੇ ਗੁਪਤ ਸੂਚਨਾ ’ਤੇ ਏਐਸਆਈ ਅਵਤਾਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਸਨਅਤੀ ਏਰੀਆ ਫੇਜ਼-8 ਸਥਿਤ ਮੁਹਾਲੀ ਏਅਰਪੋਰਟ ਸੜਕ ’ਤੇ ਨਾਕਾਬੰਦੀ ਦੌਰਾਨ ਇੱਕ ਮੋਟਰ ਸਾਈਕਲ ’ਤੇ ਸਵਾਰ ਤਿੰਨ ਵਿਅਕਤੀਆਂ ਜਗਜੀਤ ਸਿੰਘ ਉਰਫ਼ ਜੱਗੀ ਤੇ ਅਵਤਾਰ ਸਿੰਘ ਉਰਫ਼ ਮਾਨਾ ਦੋਵੇਂ ਵਾਸੀ ਪਿੰਡ ਪੋਪਨਾ (ਖਰੜ) ਅਤੇ ਅਮਰਜੀਤ ਸਿੰਘ ਉਰਫ਼ ਰਿੰਪੀ ਵਾਸੀ ਚਮਕੌਰ ਸਾਹਿਬ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁੱਛਗਿੱਛ ਕੀਤੀ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਉਕਤ ਵਿਅਕਤੀ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਪਿੰਡ ਬੱਲੋਮਾਜਰਾ ਅਤੇ ਬਰਿਆਲੀ ਸਾਈਡ ਤੋਂ ਮੁਹਾਲੀ ਸ਼ਹਿਰ ਵੱਲ ਆ ਰਹੇ ਸੀ। ਜਿਨ੍ਹਾਂ ਨੂੰ ਏਅਰਪੋਰਟ ਸੜਕ ’ਤੇ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਜਗਜੀਤ ਉਰਫ਼ ਜੱਗੀ ਤੋਂ 14 ਗਰਾਮ, ਅਵਤਾਰ ਸਿੰਘ ਤੋਂ 17 ਗਰਾਮ ਅਤੇ ਅਮਰਜੀਤ ਉਰਫ਼ ਰਿੰਪੀ ਕੋਲੋਂ 19 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਕੋਲੋਂ ਵਾਰੋ-ਵਾਰੀ ਕੀਤੀ ਪੁੱਛਗਿੱਛ ਦੌਰਾਨ ਜਗਜੀਤ ਨੇ ਦੱਸਿਆ ਕਿ ਉਹ ਕਰੀਬ 5/6 ਸਾਲ ਮਹਿੰਦਰਾ ਐਂਡ ਮਹਿੰਦਰਾ ਵਿੱਚ ਬਤੌਰ ਡਰਾਈਵਰੀ ਕਰਦਾ ਸੀ। ਹੁਣ ਕਰੀਬ 2/3 ਮਹੀਨੇ ਤੋਂ ਪ੍ਰਾਈਵੇਟ ਤੌਰ ’ਤੇ ਡਰਾਇਵਰੀ ਕਰ ਰਿਹਾ ਹੈ। ਜਿੱਥੇ ਉਸ ਦੀ ਦੋਸਤੀ ਅਵਤਾਰ ਸਿੰਘ ਨਾਲ ਹੋ ਗਈ, ਉਹ ਵੀ ਹੈਰੋਇਨ ਦਾ ਸੇਵਨ ਕਰਦਾ ਹੈ। ਇਹ 2 ਕੁ ਹਫ਼ਤੇ ਪਹਿਲਾ ਹੀ ਹੈਰੋਇਨ ਪੀਣ ਲੱਗਾ ਹੈ। ਅਵਤਾਰ ਸਿੰਘ ਉਰਫ਼ ਮਾਨਾ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ ਡੇਢ ਸਾਲ ਤੋਂ ਪ੍ਰਾਈਵੇਟ ਗੱਡੀ ਚਲਾ ਰਿਹਾ ਹੈ, ਜਿੱਥੇ ਉਸ ਦੀ ਦੋਸਤੀ ਜਗਜੀਤ ਸਿੰਘ ਉਰਫ਼ ਜੱਗੀ ਨਾਲ ਹੋ ਗਈ, ਉਹ ਵੀ ਨਸ਼ੇ ਦਾ ਸੇਵਨ ਕਰਦਾ ਹੈ। ਅਮਰਜੀਤ ਸਿੰਘ ਉਰਫ਼ ਰਿੰਪੀ ਨੇ ਦੱਸਿਆ ਕਿ ਉਹ ਵੀ 8/9 ਸਾਲ ਪੰਚਕੂਲਾ ਵਿੱਚ ਪ੍ਰਾਈਵੇਟ ਤੌਰ ’ਤੇ ਡਰਾਈਵਰੀ ਕਰਦਾ ਰਿਹਾ ਹੈ। ਹੁਣ ਕਰੀਬ 2 ਸਾਲ ਤੋਂ ਖੇਤੀਬਾੜੀ ਦਾ ਕੰਮ ਕਰਦਾ ਹੈ ਪ੍ਰੰਤੂ ਪਿਛਲੇ ਕਰੀਬ 8 ਮਹੀਨਾਂ ਪਹਿਲਾ ਮਾੜੀ ਸੰਗਤ ਵਿੱਚ ਪੈਣ ਕਰਕੇ ਹੈਰੋਇਨ ਪੀਣ ਲੱਗ ਪਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ