Share on Facebook Share on Twitter Share on Google+ Share on Pinterest Share on Linkedin ਸਿਸਵਾਂ ਸੜਕ ’ਤੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 26 ਸਤੰਬਰ: ਸਥਾਨਕ ਸ਼ਹਿਰ ਦੇ ਸਿਸਵਾਂ ਰੋਡ ’ਤੇ ਦੁਪਹਿਰ ਸਮੇਂ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀ ਗੰਭੀਰ ਜਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਕੁਰਾਲੀ ਵਿੱਚ ਲਿਆਂਦਾ ਗਿਆ ਜਿੱਥੋਂ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਵਿੱਚ ਇਲਾਜ਼ ਅਧੀਨ ਸੁਰਮੁੱਖ ਸਿੰਘ ਪਿੰਡ ਪੰਜੋਲੀ ਕਲਾਂ ਜਿਲ੍ਹਾ ਰੋਪੜ ਨੇ ਦੱਸਿਆ ਕਿ ਉਹ ਆਪਣੇ ਸਾਥੀ ਪਿਆਰਾ ਸਿੰਘ ਦੇ ਨਾਲ ਮੋਟਰਸਾਈਕਲ ਉੱਤੇ ਕੁਰਾਲੀ ਵੱਲ ਆ ਰਹੇ ਸਨ ਇਸੇ ਦੌਰਾਨ ਇੱਕ ਐਕਟਿਵਾ ਸਵਾਰ ਵਿਅਕਤੀ ਨੇ ਗਲਤ ਪਾਸੇ ਤੋਂ ਐਕਟਿਵਾ ਨੂੰ ਸੜਕ ’ਤੇ ਚੜਾਉਣ ਦੀ ਕੋਸ਼ਿਸ ਕੀਤੀ ਇਸ ਦੌਰਾਨ ਮੋਟਰਸਾਈਕਲ ਅਤੇ ਐਕਟਿਵਾ ਦੀ ਆਪਸ ਵਿਚ ਅਹਮੋ ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਐਕਟਿਵਾ ਸਵਾਰ ਭਾਗ ਸਿੰਘ ਵਾਈਸ ਪਿੰਡ ਫਤਿਹਗੜ੍ਹ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਇਸ ਦੌਰਾਨ ਰਾਹਗੀਰਾਂ ਨੇ ਐਂਬੂਲੈਂਸ 108 ਦੀ ਮਦਦ ਨਾਲ ਜਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੋਂ ਡਾਕਟਰਾਂ ਨੇ ਜਖਮੀਆਂ ਨੂੰ ਮੱੁਢਲੀ ਸਹਾਇਤਾ ਦੇਣ ਉਪਰੰਤ ਦੋ ਗੰਭੀਰ ਜਖਮੀਆਂ ਪਿਆਰਾ ਸਿੰਘ ਤੇ ਭਾਗ ਸਿੰਘ ਨੂੰ ਪੀ.ਜੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਜਦਕਿ ਸੁਰਮੁਖ ਸਿੰਘ ਨੂੰ ਦਾਖਲ ਕਰਕੇ ਉਸਦਾ ਇਲਾਜ਼ ਸ਼ੁਰੂ ਕਰ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ