nabaz-e-punjab.com

ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਚੌਂਕੀ ਇੰਚਾਰਜ ਸਣੇ ਤਿੰਨ ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਸੀਆਈਏ ਸਟਾਫ਼ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਉਸ ਦੇ ਦੋ ਸਾਥੀ ਪੁਲੀਸ ਕਰਮਚਾਰੀਆਂ ਸਮੇਤ ਇੱਕ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਚੌਂਕੀ ਇੰਚਾਰਜ ਦੇ ਦੋ ਸਾਥੀ ਮੁਲਜ਼ਮਾਂ ਦੀ ਪਛਾਣ ਹੌਲਦਾਰ ਕੁਲਦੀਪ ਸਿੰਘ ਅਤੇ ਪੰਜਾਬ ਹੋਮ ਗਾਰਡ ਕੁਲਦੀਪ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਉਡਣ ਦਸਤਾ-1 ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਨੇ ਇਹ ਕਾਰਵਾਈ ਸ਼ਹੀਦ ਭਗਤ ਸਿੰਘ ਕਲੋਨੀ, ਰਾਜਪੁਰਾ (ਪਟਿਆਲਾ) ਦੇ ਵਸਨੀਕ ਤੇਜਿੰਦਰਪਾਲ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਸ਼ਿਕਾਇਤਕਰਤਾ ਰਾਜਪੁਰਾ ਵਿੱਚ ਹੋਟਲ ਕੈਨੇਡੀਅਨ ਗੈਸਟ ਹਾਊਸ ਚਲਾ ਰਿਹਾ ਹੈ। ਪੀੜਤ ਹੋਟਲ ਮਾਲਕ ਵਿਜੀਲੈਂਸ ਬਿਊਰੋ ਪੰਜਾਬ ਦੇ ਮੁਹਾਲੀ ਸਥਿਤ ਫਲਾਇੰਗ ਸਕੁਐਡ-1 ਦੇ ਦਫ਼ਤਰ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਾਇਆ ਹੈ ਕਿ ਸੀਆਈਏ ਸਟਾਫ਼ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੇ ਉਸ ਤੋਂ ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ। ਮੁੱਢਲੀ ਜਾਂਚ ਵਿੱਚ ਚੌਂਕੀ ਇੰਚਾਰਜ ਤੇ ਸਾਥੀਆਂ ਨੂੰ ਦੋਸ਼ੀ ਪਾਇਆ ਗਿਆ। ਇਸ ਤੋਂ ਬਾਅਦ ਵਿਜੀਲੈਂਸ ਦੇ ਉਡਣ ਦਸਤਾ-1, ਮੁਹਾਲੀ ਦੀ ਟੀਮ ਨੇ ਜਾਲ ਵਿਛਾਇਆ ਅਤੇ ਇੰਸਪੈਕਟਰ ਰਾਕੇਸ਼ ਕੁਮਾਰ ਦੀ ਤਰਫ਼ੋਂ ਸ਼ਿਕਾਇਤ ਕਰਤਾ ਕੋਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਹੌਲਦਾਰ ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਹੋਟਲ ਮਾਲਕ ਤੋਂ ਰਿਸ਼ਵਤ ਦੀ ਰਾਸ਼ੀ ਲੈਣ ਸਮੇਂ ਮੁਲਜ਼ਮ ਹੌਲਦਾਰ ਨਾਲ ਹੋਮਗਾਰਡ ਕੁਲਦੀਪ ਸਿੰਘ ਵੀ ਮੌਜੂਦ ਸੀ। ਬਾਅਦ ਵਿੱਚ ਵਿਜੀਲੈਂਸ ਨੇ ਚੌਂਕੀ ਇੰਚਾਰਜ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…