nabaz-e-punjab.com

‘ਪ੍ਰਭ ਆਸਰਾ’ ਵਿੱਚ ਤਿੰਨ ਗਰਭਵਤੀ ਅੌਰਤਾਂ ਨੂੰ ਮਿਲਿਆ ਆਸਰਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜੁਲਾਈ:
ਸਥਾਨਕ ਸ਼ਹਿਰ ਦੇ ਚੰਡੀਗੜ੍ਹ-ਖਰੜ ਰੋਡ ਤੇ ਲਵਾਰਸ਼ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ ‘ਪ੍ਰਭ ਆਸਰਾ’ ਸੰਸਥਾ ਵਿੱਚ ਪਿਛਲੇ 15 ਦਿਨ ਦੌਰਾਨ ਤਿੰਨ ਲਾਚਾਰ ਅੌਰਤਾਂ ਗਰਭਵਤੀ ਅਵਸਥਾ ਵਿੱਚ ਦਾਖ਼ਲ ਹੋਈਆਂ ਹਨ। ਜਿਨ੍ਹਾਂ ਦਾ ਇਲਾਜ਼ ਅਤੇ ਸੇਵਾ ਸੰਭਾਲ ਸੰਸਥਾ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁਖ ਪ੍ਰਬੰਧਕ ਬੀਬੀ ਰਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਜਸਵਿੰਦਰ ਕੌਰ (35) ਨਾਂਅ ਦੀ ਅੌਰਤ ਨੂੰ ਪਿੰਡ ਬੀਕਾ ਜ਼ਿਲ੍ਹਾ ਨਵਾਂ ਸ਼ਹਿਰ ਦੀ ਪੰਚਾਇਤ ਵੱਲੋਂ ਸੰਸਥਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜੋ ਕਿ ਪੰਚਾਇਤ ਮੈਂਬਰਾਂ ਨੂੰ ਜ਼ਿਲ੍ਹਾ ਲੁਧਿਆਣਾ ਦੇ ਪ੍ਰਤਾਪ ਸਿੰਘ ਹਸਪਤਾਲ ਦੇ ਸਾਹਮਣੇ ਗਰਭਵਤੀ ਹਾਲਤ ਵਿੱਚ ਲਵਾਰਿਸ ਘੁੰਮਦੀ ਮਿਲ ਸੀ। ਉਨ੍ਹਾਂ ਦੱਸਿਆ ਕਿ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਅੰਜਲੀ 23 ਸਾਲਾ ਅੌਰਤ ਜੋ ਕਿ ਪਿੰਡ ਮੁਗਲਮਾਜਰੀ ਵਿੱਚ ਲਵਾਰਿਸ਼ ਹਾਲਤ ਘੁੰਮ ਰਹੀ ਸੀ, ਨੂੰ ਸਮਾਜ ਦਰਦੀ ਸੰਜਣਾਂ ਦੇ ਸਹਿਯੋਗ ਨਾਲ ਥਾਣਾ ਸਿੰਘ ਭਗਵੰਤਪੁਰਾ ਦੀ ਪੁਲੀਸ ਵੱਲੋਂ ਸੰਸਥਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸੇ ਤਰ੍ਹਾਂ ਜਸਵੀਰ ਕੌਰ (35) ਨਾਮਕ ਅੌਰਤ ਜਿਸ ਨਾਲ ਇੱਕ ਅੱਠ ਮਹੀਨਿਆਂ ਦੀ ਕਿਰਨ ਨਾਮਕ ਬੱਚੀ ਵੀ ਹੈ ਜੋ ਕਿ ਗਰਭਵਤੀ ਹਾਲਤ ਵਿਚ ਸੰਸਥਾ ਪਹੁੰਚੀ ਹੈ। ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਉਕਤ ਤਿੰਨੋ ਅੌਰਤਾਂ ਦਾ ਡਾਕਟਰੀ ਮੁਆਇਨਾ ਸਰਕਾਰੀ ਹਸਪਤਾਲ ਖਰੜ ਤੋਂ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਦੇ ਗਰਭਵਤੀ ਹੋਣ ਦੀ ਪੁਸ਼ਟੀ ਕੀਤੀ। ਇਸ ਸਬੰਧੀ ਗਲਬਾਤ ਕਰਦਿਆਂ ਬੀਬੀ ਰਜਿੰਦਰ ਕੌਰ ਪਡਿਆਲਾ ਨੇ ਕਿਹਾ ਕਿ ਅਜਿਹੀਆਂ ਮਾਨਸਿਕ ਤੌਰ ਤੇ ਕਮਜ਼ੋਰ ਅੌਰਤਾਂ ਦੀ ਸਬੰਧੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ ਕਿਉਂਕਿ ਇਹ ਅੌਰਤਾਂ ਆਪਣੇ ਨਾਲ ਹੋਣ ਵਾਲੀਆਂ ਚੰਗੀਆਂ ਮਾੜੀਆਂ ਘਟਨਾਵਾਂ ਤੋਂ ਅਣਜਾਣ ਹੁੰਦੀਆਂ ਹਨ। ਇਸ ਲਈ ਸਮਾਜ ਅਤੇ ਪ੍ਰਸ਼ਾਸਨ ਨੂੰ ਆਪਣੀ ਬਣਦੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਨਾਲ ਹੋਰ ਮੰਦਭਾਗੀ ਘਟਨਾ ਵਾਪਰਨ ਤੋਂ ਬਚਾਅ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…