Share on Facebook Share on Twitter Share on Google+ Share on Pinterest Share on Linkedin ਹੁੱਲੜਬਾਜ਼ੀ ਮਾਮਲੇ ਵਿੱਚ ਤਿੰਨ ਪੰਜਾਬੀ ਗਾਇਕਾਂ ਦੀ ਜ਼ਮਾਨਤ ਮਨਜ਼ੂਰ ਐਸਡੀਐਮ ਵੱਲੋਂ ਗਾਇਕਾਂ ਨੂੰ ਜ਼ਾਬਤੇ ’ਚ ਰਹਿਣ ਤੇ ਸਾਊਂਡ ਪਰੂਫ਼ ਕਮਰੇ ’ਚ ਰਿਆਜ਼ ਕਰਨ ਦੀ ਹਦਾਇਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ: ਇੱਥੋਂ ਦੇ ਪੂਰਬ ਅਪਾਰਟਮੈਂਟ ਵਿੱਚ ਬੀਤੇ ਦਿਨੀਂ ਹੁੱਲੜਬਾਜ਼ੀ ਕਰਨ ਅਤੇ ਸਕਿਉਰਿਟੀ ਸੁਪਰਵਾਈਜ਼ਰ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਸੋਹਾਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਪੰਜਾਬੀ ਗਾਇਕ ਗਗਨਦੀਪ ਸਿੰਘ ਰੰਧਾਵਾ ਉਰਫ਼ ਪ੍ਰਿੰਸ ਰੰਧਾਵਾ, ਰਮਨਦੀਪ ਸਿੰਘ ਉਰਫ਼ ਰੰਮੀ ਰੰਧਾਵਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਰੀ ਨੂੰ ਇਕ ਦਿਨ ਜੇਲ੍ਹ ਵਿੱਚ ਰੱਖਣ ਤੋਂ ਬਾਅਦ ਅੱਜ ਦੁਬਾਰਾ ਮੁਹਾਲੀ ਦੇ ਸਬ ਡਵੀਜ਼ਨਲ ਮੈਜਿਸਟਰੇਟ (ਐਸਡੀਐਮ) ਜਗਦੀਪ ਸਹਿਗਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨੇ ਗਾਇਕਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਐਸਡੀਐਮ ਨੇ ਇਨ੍ਹਾਂ ਪੰਜਾਬੀ ਗਾਇਕਾਂ ਨੂੰ ਭਵਿੱਖ ਵਿੱਚ ਸਮਾਜਿਕ ਜ਼ਾਬਤੇ ਵਿੱਚ ਰਹਿਣ ਦੇ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਉਹ ਕਮਰੇ ਵਿੱਚ ਰਿਆਜ਼ ਕਰਨ ਵੇਲੇ ਇਸ ਗੱਲ ਦਾ ਖਿਆਲ ਰੱਖਣ ਕੀ ਉਨ੍ਹਾਂ ਦੀ ਕਿਸੇ ਗਤੀਵਿਧੀ ਨਾਲ ਗੁਆਂਢੀ ਤੰਗ ਪ੍ਰੇਸ਼ਾਨ ਨਾ ਹੋਣ। ਐਸਡੀਐਮ ਨੇ ਸਾਫ਼ ਕਿਹਾ ਕਿ ਸਿਰਫ਼ ਸਾਊਂਡ ਪਰੂਫ਼ ਕਮਰੇ ਜਾਂ ਸਟੂਡੀਓ ਵਿੱਚ ਹੀ ਰਿਆਜ਼ ਕੀਤਾ ਜਾਵੇ। ਇਹ ਵੀ ਹਦਾਇਤ ਕੀਤੀ ਕਿ ਉਹ ਦੁਬਾਰਾ ਕਿਸੇ ਨਾਲ ਕੋਈ ਲੜਾਈ ਝਗੜਾ ਨਾ ਕਰਨ ਅਤੇ ਸਾਰਿਆਂ ਨਾਲ ਰਲ ਮਿਲ ਕੇ ਰਹਿਣ। ਅਜਿਹਾ ਕਰਨ ਨਾਲ ਉਨ੍ਹਾਂ ਦਾ ਸੁਸਾਇਟੀ ਦੇ ਲੋਕਾਂ ਨਾਲ ਆਪਸੀ ਸਾਂਝ ਮਜ਼ਬੂਤ ਹੋਵੇਗੀ। ਉਧਰ, ਐਸਡੀਐਮ ਨੇ ਜਿੱਥੇ ਪੁਲੀਸ ਨੂੰ ਪੂਰਬ ਅਪਾਰਟਮੈਂਟ ਵਿੱਚ ਪੁਲੀਸ ਗਸ਼ਤ ਤੇਜ ਕਰਨ ਅਤੇ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਰਜਿਸਟਡ ਕਰਵਾਉਣ ਦੀ ਹਦਾਇਾਂਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੂਰਬ ਅਪਾਰਟਮੈਂਟ ਵਿੱਚ ਲੜਾਈ ਝਗੜੇ ਅਤੇ ਹੁੱਲੜਬਾਜ਼ੀ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਪੁਲੀਸ ਨੂੰ ਉੱਥੇ ਰਹਿੰਦੇ ਕਿਰਾਏਦਾਰਾਂ ਦੀ ਵੀ ਵੈਰੀਫਿਕੇਸ਼ਨ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਮਾਨਤ ਮਿਲਣ ਤੋਂ ਬਾਅਦ ਗਾਇਕ ਰੰਧਾਵਾ ਭਰਾਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਸੁਸਾਇਟੀ ਦੇ ਕੁਝ ਵਿਅਕਤੀਆਂ ’ਤੇ ਦੋਸ਼ ਲਾਇਆ ਕਿ ਉਹ ਉਨ੍ਹਾਂ ਨੂੰ ਉੱਥੇ ਰਹਿਣ ਨਹੀਂ ਦੇਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਇਕ ਪੱਖ ਸੁਣਿਆ ਹੈ। ਉਨ੍ਹਾਂ ਦਾ ਪੱਖ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਉਹ ਸੁਸਾਇਟੀ ਦੇ ਸਕਿਉਰਿਟੀ ਸੁਪਰਵਾਈਜ਼ਰ, ਸੁਰੱਖਿਆ ਗਾਰਡ ਅਤੇ ਕੁਝ ਹੋਰ ਤੰਗ ਪ੍ਰੇਸ਼ਾਨ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਸੋਹਾਣਾ ਪੁਲੀਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ