Share on Facebook Share on Twitter Share on Google+ Share on Pinterest Share on Linkedin 5:5 ਗੁਣਾ ਵੱਧ ਪਾਣੀ ਦੇ ਬਿੱਲਾਂ ਦੀ ਵਸੂਲੀ ਦਾ ਮਾਮਲਾ ਲੋਕ ਅਦਾਲਤ ਵਿੱਚ ਪੁੱਜਾ ਅਦਾਲਤ ਵੱਲੋਂ ਗਮਾਡਾ ਦੇ ਸੀਏ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਤੇ ਕਮਿਸ਼ਨਰ ਨੂੰ ਨੋਟਿਸ ਜਾਰੀ ਸਾਬਕਾ ਕੌਂਸਲਰਾਂ ਨੇ ਲੋਕਹਿੱਤ ਵਿੱਚ ਸਾਂਝੀ ਪਟੀਸ਼ਨ ਦਾਇਰ, 28 ਅਗਸਤ ਨੂੰ ਹੋਵੇਗੀ ਸੁਣਵਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ: ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਇੱਥੋਂ ਦੇ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਦੇ ਬਾਸ਼ਿੰਦਿਆਂ ਨੂੰ ਸ਼ਹਿਰ ਦੇ ਹੋਰਨਾਂ ਖੇਤਰਾਂ ਦੇ ਮੁਕਾਬਲੇ ਕਰੀਬ ਸਾਢੇ ਪੰਜ ਗੁਣਾ ਵੱਧ ਪੀਣ ਵਾਲੇ ਪਾਣੀ ਦੇ ਬਿੱਲਾਂ ਦੀ ਵਸੂਲੀ ਦਾ ਮਾਮਲਾ ਲੋਕ ਅਦਾਲਤ ਵਿੱਚ ਪਹੁੰਚ ਗਿਆ ਹੈ। ਅਤੇ ਇਸ ਸਬੰਧੀ ਅਕਾਲੀ-ਭਾਜਪਾ ਗੱਠਜੋੜ ਦੇ ਸਾਬਕਾ ਕੌਂਸਲਰਾਂ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ, ਸਤਵੀਰ ਸਿੰਘ ਧਨੋਆ, ਸੁਰਿੰਦਰ ਸਿੰਘ ਰੋਡਾ, ਪਰਮਿੰਦਰ ਸਿੰਘ ਤਸਿੰਬਲੀ, ਜਸਬੀਰ ਕੌਰ ਅੱਤਲੀ, ਰਾਜਿੰਦਰ ਕੌਰ ਕੁੰਭੜਾ ਅਤੇ ਰਜਨੀ ਗੋਇਲ ਨੇ ਸਥਾਈ ਲੋਕ ਅਦਾਲਤ ਮੁਹਾਲੀ ਵਿੱਚ ਲੋਕਹਿੱਤ ਵਿੱਚ ਸਾਂਝੀ ਪਟੀਸ਼ਨ ਦਾਇਰ ਕੀਤੀ ਹੈ। ਇਸ ਸਬੰਧੀ ਲੋਕ ਅਦਾਲਤ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ, ਨਗਰ ਨਿਗਮ ਦੇ ਕਮਿਸ਼ਨਰ-ਕਮ-ਪ੍ਰਸ਼ਾਸਕ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਨੋਟਿਸ ਜਾਰੀ ਕਰਕੇ 28 ਅਗਸਤ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਹੈ। ਸਾਬਕਾ ਕੌਂਸਲਰਾਂ ਨੇ ਕਿਹਾ ਕਿ ਉਹ ਸੈਕਟਰ-66 ਤੋਂ 80 ਦੇ ਵਸਨੀਕ ਹਨ। ਛੇ ਸਾਲ ਪਹਿਲਾਂ ਇਨ੍ਹਾਂ ਸੈਕਟਰਾਂ ਨੂੰ ਮੁਹਾਲੀ ਨਿਗਮ ਵਿੱਚ ਸ਼ਾਮਲ ਕੀਤਾ ਗਿਆ ਸੀ ਪ੍ਰੰਤੂ ਗਮਾਡਾ ਨੇ ਇਨ੍ਹਾਂ ਸੈਕਟਰਾਂ ਵਿੱਚ ਪਾਣੀ ਦੀ ਸਪਲਾਈ ਅਤੇ ਸੀਵਰੇਜ ਦਾ ਕੰਮ ਆਪਣੇ ਕੋਲ ਰੱਖਿਆ ਹੋਇਆ ਹੈ ਅਤੇ ਕੈਪਟਨ ਸਰਕਾਰ ਬਣਨ ਤੋਂ ਬਾਅਦ 2017 ਵਿੱਚ ਗਮਾਡਾ ਨੇ ਉਕਤ ਸੈਕਟਰਾਂ ਦੇ ਵਸਨੀਕਾਂ ਤੋਂ ਪਾਣੀ ਦੇ ਬਿੱਲਾਂ ਵਿੱਚ 5.5 ਗੁਣਾ ਵਾਧਾ ਕਰ ਦਿੱਤਾ ਗਿਆ। ਜਦੋਂਕਿ ਬਾਕੀ ਸੈਕਟਰਾਂ ਵਿੱਚ ਪਾਣੀ ਦੀ ਸਪਲਾਈ ਦਾ ਰੇਟ 1 ਰੁਪਏ 80 ਪੈਸੇ ਪ੍ਰਤੀ ਕਿਊਬਿਕ ਲੀਟਰ ਹੈ। ਇਸ ਸਬੰਧੀ ਕਈ ਵਾਰ ਧਰਨੇ ਦਿੱਤੇ ਗਏ ਅਤੇ ਭੁੱਖ ਹੜਤਾਲਾਂ ਕੀਤੀਆਂ ਗਈਆਂ। ਇਹੀ ਨਹੀਂ ਨਗਰ ਨਿਗਮ ਵੱਲੋਂ ਗਮਾਡਾ ਤੋਂ ਪਾਣੀ ਸਪਲਾਈ ਦਾ ਕੰਮ ਲੈਣ ਅਤੇ ਲੋਕਾਂ ਨੂੰ ਸਸਤੇ ਭਾਅ ’ਤੇ ਪਾਣੀ ਮੁਹੱਈਆ ਕਰਵਾਉਣ ਲਈ 510 ਨੰਬਰ ਮਤਾ ਪਾਸ ਕਰਕੇ ਪ੍ਰਵਾਨਗੀ ਲਈ ਸਰਕਾਰ ਨੂੰ ਭੇਜਿਆ ਗਿਆ ਪਰ ਸਿਆਸੀ ਦਬਾਅ ਪੈਣ ਕਾਰਨ ਹੁਣ ਤੱਕ ਸਰਕਾਰ ਨੇ ਉਕਤ ਮਤੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਹੁਕਮਰਾਨ ਪਾਰਟੀ ਦੇ ਸਥਾਨਕ ਆਗੂਆਂ ਨੂੰ ਇੰਜ ਲਗਦਾ ਹੈ ਕਿ ਜੇਕਰ ਇਹ ਕੰਮ ਨੇਪਰੇ ਚੜ੍ਹ ਗਿਆ ਤਾਂ ਇਸ ਦਾ ਸਾਰਾ ਸਿਹਰਾ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਟੀਮ ਨੂੰ ਚਲਾ ਜਾਵੇਗਾ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਮੇਅਰ ਧੜੇ ਨੂੰ ਵੋਟਾਂ ਦਾ ਲਾਹਾ ਮਿਲ ਸਕਦਾ ਹੈ। ਉਧਰ, ਗਮਾਡਾ ਵੱਲੋਂ ਸਾਢੇ 5 ਗੁਣਾ ਵੱਧ ਬਿੱਲ ਵਸੂਲੇ ਜਾ ਰਹੇ ਹਨ। ਇਸ ਦੇ ਬਾਵਜੂਦ ਵੀ ਸ਼ਹਿਰ ਵਾਸੀਆਂ ਨੂੰ ਲੋੜ ਅਨੁਸਾਰ ਪਾਣੀ ਨਸੀਬ ਨਹੀਂ ਹੋ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ