nabaz-e-punjab.com

ਗੋਲਡਨ ਬੈਲਜ਼ ਸਕੂਲ ਵਿੱਚ ਤੀਆਂ ਦਾ ਤਿਉਹਾਰ ਚਾਵਾਂ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ
ਸਥਾਨਕ ਸੈਕਟਰ 77 ਵਿੱਚ ਸਥਿਤ ਗੋਲਡਨ ਬੈਲਜ਼ ਪਬਲਿਕ ਸਕੂਲ ਮੁਹਾਲੀ ਨੇ ਪੰਜਾਬ ਵਿੱਚ ਮੌਨਸੂਨ ਆਗਮਨ ’ਤੇ ਵੀਰਵਾਰ ਨੂੰ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਵਿਹੜੇ ਵਿੱਚ ਫੁੱਲਾਂ ਨਾਲ ਸੱਜੀਆਂ ਪੀਂਘਾ ਸਾਡੇ ਸਭਿਆਚਾਰ ਨੂੰ ਸੰਜੀਵ ਕਰ ਰਹੀਆ ਸਨ। ਵਿਦਿਆਰਥੀਆਂ ਨੂੰ ਖੁਸੀਂ ਜ਼ਾਹਿਰ ਕਰਦਿਆਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਜਿਸ ਵਿੱਚ ਗਿੱਧੇ ਰਾਹੀਂ ਖੂਬ ਰਸ ਬੰਨ੍ਹਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਤੋਂ ਜਾਣੂ ਕਰਵਾਉਣਾ ਸੀ। ਪ੍ਰੋਰਗਾਮ ਦੇ ਅੰਤ ਵਿੱਚ ਸਕੂਲ ਦੇ ਚੇਅਰਮੈਨ ਕਰਨਲ ਬਾਵਾ (ਰਿਟਾਇਡ) ਨੇ ਤੀਜ ਦੀ ਮਹਤੱਤਾ ਬਾਰੇ ਦੱਸਦਿਆ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨੂੰ ਸੰਭਾਲਣ ਲਈ ਪ੍ਰਰੇਤ ਕੀਤਾ। ਉਹਨਾਂ ਨੇ ਵਿਦਿਆਰਥੀਆ ਦੇ ਯਤਨਾ ਦੀ ਸਲਾਘਾ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਮਰੀਰ ਵਿਰਸੇ ਨਾਲ ਜੁੜਨ ਦਾ ਸੱਦਾ ਦਿੰਦਿਆਂ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਸਮਾਜਿਕ ਲੜਾਈ ਲੜਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਸਿਰਫ਼ ਕਿਤਾਬੀ ਗਿਆਨ ਹੀ ਕਾਫੀ ਨਹੀਂ ਹੈ ਸਗੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਕਦਰਾਂ ਕੀਮਤਾਂ ਅਤੇ ਨੈਤਿਕਤਾ ਦਾ ਪਾਠ ਪੜ੍ਹਾਇਆ ਵੀ ਜ਼ਰੂਰੀ ਹੈ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …