nabaz-e-punjab.com

ਗਿਆਨ ਜਯੋਤੀ ਕਾਲਜ ਵਿੱਚ ਲੱਗੀਆਂ ਤੀਆਂ ਦੀ ਰੌਣਕਾਂ, ਵਿਦਿਆਰਥਣਾਂ ਨੇ ਪੀਂਘਾਂ ਦਾ ਆਨੰਦ ਮਾਣਿਆ

ਆਧੁਨਿਕਤਾ ਅਪਣਾਉਣਾ ਸਮੇਂ ਦੀ ਮੰਗ ਪਰ ਸੱਭਿਆਚਾਰ ਨਾਲ ਜੁੜੇ ਰਹਿਣਾ ਵੀ ਬੇਹੱਦ ਜ਼ਰੂਰੀ: ਚੇਅਰਮੈਨ ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਤੀਆਂ ਦਾ ਤਿਉਹਾਰ ਸਾਡੇ ਪੰਜਾਬੀ ਸਭਿਆਚਾਰ ਦੇ ਚੌਗਿਰਦੇ ਦਾ ਸਭ ਤੋਂ ਸੋਹਣਾ ਰੰਗ ਹੈ, ਜਿਸ ਨਾਲ ਪੰਜਾਬੀ ਅੌਰਤ ਦੇ ਬਹੁਤ ਸਾਰੇ ਰਿਸ਼ਤੇ ਜੁੜੇ ਹੋਏ ਹਨ। ਜਿਸ ਵਿਚ ਆਧੁਨਿਕਤਾ ਦੇ ਦੌਰ ਵਿਚ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਾਉਣ ਦੇ ਮਹੀਨੇ ਵਿੱਚ ਪੰਜਾਬ ਦੇ ਅਮੀਰ ਵਿਰਸੇ ਦਾ ਅਹਿਸਾਸ ਦਿਵਾਉਂਦਾ ਤੀਆਂ ਦੇ ਤਿਉਹਾਰ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਦੇ ਵਿਦਿਆਰਥੀਆਂ ਵੱਲੋਂ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ। ਪੰਜਾਬੀ ਸਭਿਆਚਾਰ ਵਿਚ ਰੰਗੇ ਇਸ ਸਮਾਰੋਹ ਵਿਚ ਲੜਕੀਆਂ ਵਿਚਕਾਰ ਖ਼ੂਬਸੂਰਤ ਮਹਿੰਦੀ, ਵਾਲ ਸਜਾਉਣ, ਰੰਗੋਲੀ ਬਣਾਉਣ ਅਤੇ ਖ਼ੂਬਸੂਰਤ ਹੱਥ ਪੈਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਦੇ ਨਾਲ ਹੀ ਲੜਕੀਆਂ ਵਿਚਕਾਰ ਪੱਕੀ ਪੰਜਾਬਣ ਬੈਨਰ ਹੇਠ ਪੰਜਾਬਣ ਪਹਿਰਾਵੇ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥਣਾਂ ਨੇ ਪੀਂਘਾਂ ਝੂਟ ਕੇ ਇਸ ਦਿਨ ਨੂੰ ਹਾਸੇ ਮਜ਼ਾਕ ਭਰੇ ਮਾਹੌਲ ਵਿਚ ਰੰਗ ਦਿਤਾ।
ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਵਿਦਿਆਰਥੀਆਂ ਨੂੰ ਆਪਣੇ ਸਾਂਝੇ ਕਰਦੇ ਹੋਏ ਕਿਹਾ ਕਿ ਮਾਨਸੂਨ ਰੁੱਤ ਨਾਲ ਜੁੜਿਆ ਪੰਜਾਬ ਦਾ ਇਹ ਮਾਣ ਮੱਤਾ ਤੀਆਂ ਦਾ ਤਿਉਹਾਰ ਭਾਵੇਂ ਅੱਜ ਦੀ ਰੁਝੇਵੇਂ ਭਰੀ ਜ਼ਿੰਦਗੀ ਵਿੱਚ ਅਲੋਪ ਹੋ ਰਿਹਾ ਹੈ। ਪਰ ਸਾਨੂੰ ਆਪਣੇ ਅਮੀਰ ਵਿਰਸੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੇ੍ਰਰਨਾ ਦਿੰਦੇ ਹੋਏ ਕਿਹਾ ਕਿ ਜੋ ਕੌਮਾਂ ਆਪਣੇ ਵਿਰਸੇ ਅਤੇ ਕੁਰਬਾਨੀਆਂ ਨੂੰ ਭੁੱਲ ਜਾਂਦੀਆਂ ਹਨ। ਉਨ੍ਹਾਂ ਦਾ ਨਾਮ ਨਿਸ਼ਾਨ ਵੀ ਇਤਿਹਾਸ ’ਚੋਂ ਗੁਆਚ ਜਾਂਦਾ ਹੈ। ਗਿਆਨ ਜਯੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਸਭ ਨੂੰ ਪੰਜਾਬੀ ਸਭਿਆਚਾਰ ਦੀ ਸੰਭਾਲ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਇਸ ਸਾਡਾ ਫ਼ਰਜ਼ ਹੈ ਕਿ ਅਸੀ ਆਪਣੇ ਅਮੀਰ ਵਿਰਸੇ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਈਏ। ਉਨ੍ਹਾਂ ਤੀਜ ਦੇ ਪਿਛੋਕੜ ਵੱਲ ਜਾਂਦੇ ਹੋਏ ਕਿਹਾ ਕਿ ਜੇਕਰ ਅਸੀ ਕੱੁਝ ਸਮਾਂ ਪਿੱਛੇ ਜਾਂਦੇ ਹਾਂ ਤਾਂ ਸਾਲ ਵਿੱਚ ਇਕ ਵਾਰ ਲੱਗਦਾ ਤੀਆਂ ਦਾ ਮੇਲਾ ਹੀ ਇਕ ਮਾਤਰ ਸਾਧਨ ਸੀ ਜਦ ਚਿਰਾਂ ਤੋਂ ਵਿਛੜਿਆਂ ਹੋਈਆਂ ਕੁੜੀਆਂ ਇਕ ਦੂਜੇ ਨੂੰ ਮਿਲਦੀਆਂ ਸਨ। ਬੇਸ਼ੱਕ ਅੱਜ ਸਮਾਂ ਬਦਲ ਚੁੱਕਾ ਹੈ ਪਰ ਤੀਆਂ ਮੌਕੇ ਉਹੀ ਪਿਆਰ ਅਤੇ ਜੋਸ਼ ਵੇਖਣ ਨੂੰ ਮਿਲ ਜਾਂਦਾ ਹੈ। ਇਸ ਮੌਕੇ ਤੇ ਵਿਦਿਆਰਥਣਾਂ ਨੇ ਤੀਆਂ ਦੇ ਤਿਉਹਾਰ ਨਾਲ ਜੁੜੀਆਂ ਖ਼ੂਬਸੂਰਤ ਪੇਸ਼ਕਸ਼ਾਂ ਵੀ ਪੇਸ਼ ਕੀਤੀਆਂ ਜਿਨ੍ਹਾਂ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…