Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੇ ਟਾਕਰੇ ਲਈ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ‘ਚ ਕਟੌਤੀ ਕਰਨ ਦੇ ਨਿਰਦੇਸ਼, 8 ਅਪਰੈਲ ਤੱਕ ਤਜਵੀਜ਼ ਸੌਂਪਣ ਲਈ ਕਿਹਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 4 ਅਪਰੈਲ: ਕੋਵਿਡ -19 ਸੰਕਟ ਕਰਕੇ ਕਿਸੇ ਵੀ ਮੈਡੀਕਲ ਐਮਰਜੈਂਸੀ ਨਾਲ ਪਹਿਲ ਦੇ ਅਧਾਰ ‘ਤੇ ਨਜਿੱਠਣ ਲਈ ਸਰੋਤ ਜੁਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸਥਿਤੀ ਨਾਲ ਨਿਪਟਣ ਲਈ ਜ਼ਰੂਰੀ ਖ਼ਰਚਿਆਂ ਦੀ ਪੂਰਤੀ ਵਾਸਤੇ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ਵਿੱਚ ਕਟੌਤੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ•ਾਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਗਲੇ ਕੁਝ ਹਫਤਿਆਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਵਿੱਚ ਕਟੌਤੀ ਬਾਰੇ ਵਿਸਥਾਰਤ ਪ੍ਰਸਤਾਵ 8 ਅਪਰੈਲ ਤੱਕ ਪੇਸ਼ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਿਹਾ, ”ਅਸੀਂ ਲੋਕਾਂ ਨੂੰ ਬਚਾਉਣਾ ਹੈ ਜੋ ਕਿ ਸਾਡੀ ਪਹਿਲ ਹੋਣੀ ਚਾਹੀਦੀ ਹੈ।” ਉਨ••ਾਂ ਅੱਗੇ ਕਿਹਾ ਕਿ ਮੌਜੂਦਾ ਲੜਾਈ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਿਹਤ, ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸਰੋਤ ਉਪਲੱਬਧ ਕਰਵਾਏ ਜਾਣੇ ਚਾਹੀਦੇ ਹਨ। ਉਨ••ਾਂ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵਾਧੂ ਮਾਲੀਆ ਨਾ ਆਉਣ ਕਰਕੇ ਖਰਚਿਆਂ ਵਿੱਚ ਕਟੌਤੀ ਇਕੋ-ਇਕ ਰਸਤਾ ਸੀ। ਉਨ••ਾਂ ਅੱਗੇ ਕਿਹਾ ਕਿ ਅਤਿ ਲੋੜੀਂਦੀਆਂ ਦੇਖਭਾਲ ਵਾਲੀਆਂ ਸੇਵਾਵਾਂ ਲਈ ਮਾਲੀਆ ਜੁਟਾਉਣ ਵਾਸਤੇ ਹਰੇਕ ਵਿਭਾਗ ਨੂੰ ਖ਼ਰਚਿਆਂ ਵਿੱਚ ਕਟੌਤੀ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਨੂੰ ਦੱਸਿਆ ਕਿ ਸੂਬੇ ਨੂੰ ਅਪਰੈਲ ਮਹੀਨੇ ਵਿੱਚ 5000 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਵੇਗਾ ਅਤੇ ਜੀ.ਐਸ.ਟੀ. ਅਤੇ ਪੈਟਰੋਲੀਅਮ ਕਰਾਂ ਤੋਂ ਮਾਲੀਆ ਨਾ ਆਉਣ ਦੀ ਸੂਰਤ ਵਿੱਚ ਇਹ ਅੰਕੜਾ ਅੱਗੇ ਹੋਰ ਵੀ ਵਧਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ