Nabaz-e-punjab.com

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੋਵਿਡ ਫੰਡ ਦੇ ਕਾਇਮ ਰਹਿਣ ਤੱਕ ਹਰ ਮਹੀਨੇ ਆਪਣੀ 30 ਫੀਸਦੀ ਤਨਖਾਹ ਦਾਨ ਕਰਨ ਦਾ ਫੈਸਲਾ

ਵਿਸਾਖੀ ਮੌਕੇ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ•ਦੀ ਕਲਾ ਲਈ ਅਰਦਾਸ ਵੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 13 ਅਪਰੈਲ
ਕੋਵਿਡ-19 ਮਹਾਮਾਰੀ ਸੰਕਟ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਤ ਕੀਤੇ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਸਹਿਕਾਰਤਾ ਤੇ ਜੇਲ• ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਫੰਡ ਦੇ ਕਾਇਮ ਰਹਿਣ ਤੱਕ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 30 ਫੀਸਦੀ ਹਿੱਸਾ ਪੱਕੇ ਤੌਰ ‘ਤੇ ਦਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਸਹਿਕਾਰਤਾ ਮੰਤਰੀ ਸ. ਰੰਧਾਵਾ ਵੱਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਕੋਵਿਡ ਰਾਹਤ ਫੰਡ ਵਿੱਚ ਦਾਨ ਕੀਤੀ ਗਈ ਸੀ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਦੱਸਿਆ ਕਿ ਕੋਵਿਡ-19 ਸੰਕਟ ਕਾਰਨ ਸਿਹਤ ਸੇਵਾਵਾਂ ਲਈ ਲੋੜੀਂਦੇ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਮੁਸ਼ਕਲਾਂ ਝੱਲ ਰਹੇ ਗਰੀਬ ਤੇ ਲੋੜਵੰਦ ਲੋਕਾਂ ਲਈ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਵੱਡੀ ਜ਼ਿੰਮੇਵਾਰੀ ਹੈ। ਉਨ•ਾਂ ਕਿਹਾ ਕਿ ਇਸ ਵੇਲੇ ਜਿੱਥੇ ਸਮੁੱਚੀ ਅਰਥ ਵਿਵਸਥਾ ਹਿੱਲ ਗਈ ਹੈ ਉਥੇ ਸੂਬੇ ਦੇ ਖਜ਼ਾਨੇ ਦੀ ਆਮਦਨ ਵੀ ਘੱਟ ਗਈ ਹੈ। ਇਸੇ ਲਈ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਕਾਇਮ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਜਦੋਂ ਤੱਕ ਇਹ ਫੰਡ ਕਾਇਮ ਰਹੇਗਾ, ਉਹ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 30 ਫੀਸਦੀ ਹਿੱਸਾ ਇਸ ਵਿੱਚ ਯੋਗਦਾਨ ਪਾਉਣਗੇ।
ਸ. ਰੰਧਾਵਾ ਨੇ ਅੱਜ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਾਵਨ ਤਿਉਹਾਰ ਮੌਕੇ ਵਾਹਿਗੁਰੂ ਅੱਗੇ ਵੀ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ•ਦੀ ਕਲਾ ਲਈ ਅਰਦਾਸ ਵੀ ਕੀਤੀ। ਉਨ•ਾਂ ਕਿਹਾ ਕਿ ਇਸ ਸੰਕਟ ਦਾ ਸਾਹਮਣਾ ਕਰਨ ਲਈ ਸਾਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…