ਰਾਹਗੀਰਾਂ ਨੂੰ ਲਾਂਡਰਾਂ ਜੰਕਸ਼ਨ ’ਤੇ ਟਰੈਫ਼ਿਕ ਜਾਮ ਤੋਂ ਨਿਜ਼ਾਤ ਮਿਲਣ ਦੀ ਆਸ ਬੱਝੀ

ਸਿਹਤ ਮੰਤਰੀ ਸਿੱਧੂ 27 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਉਸਾਰੀ ਕੰਮ ਦੀ ਸੋਮਵਾਰ ਨੂੰ ਕਰਨਗੇ ਉਦਘਾਟਨ

ਹਰਕੇਸ਼ ਚੰਦ ਸ਼ਰਮਾ ਤੇ ਹੋਰ ਪਤਵੰਤਿਆਂ ਵੱਲੋਂ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਸਿੱਧੂ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਇੱਥੋਂ ਦੇ ਲਾਂਡਰਾਂ ਜੰਕਸ਼ਨ ’ਤੇ ਇਲਾਕੇ ਦੇ ਲੋਕਾਂ ਨੂੰ ਟਰੈਫ਼ਿਕ ਜਾਮ ਤੋਂ ਛੁਟਕਾਰਾ ਮਿਲਣ ਦੀ ਆਸ ਬੱਝ ਗਈ ਹੈ। ਪੰਜਾਬ ਸਰਕਾਰ ਵੱਲੋਂ ਲਾਂਡਰਾਂ ਜੰਕਸ਼ਨ ਅਤੇ ਆਲੇ ਦੁਆਲੇ ਦੀਆਂ ਸੜਕਾਂ ਨੂੰ ਮਜ਼ਬੂਤ ਤੇ ਚੌੜਾ ਕਰਕੇ ਬਣਾਉਣ ਲਈ 27 ਕਰੋੜ ਰੁਪਏ ਰਿਲੀਜ਼ ਕੀਤੇ ਜਾ ਚੁੱਕੇ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਭਲਕੇ 10 ਫਰਵਰੀ ਨੂੰ ਸਵੇਰੇ ਸਾਢੇ 10 ਵਜੇ ਲਾਂਡਰਾਂ ਜੰਕਸ਼ਨ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਨਗੇ। ਉਂਜ ਲਾਂਡਰਾਂ ਸਰਹਿੰਦ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਹੋ ਗਿਆ ਪ੍ਰੰਤੂ ਸ੍ਰੀ ਸਿੱਧੂ ਸੋਮਵਾਰ ਨੂੰ ਰਸਮੀ ਉਦਘਾਟਨ ਕਰਨਗੇ। ਇਹ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਚਿਰਕੋਨੀ ਮੰਗ ਪੂਰੀ ਹੋਵੇਗੀ ਕਿਉਂਕਿ ਮੌਜੂਦਾ ਸਮੇਂ ਵਿੱਚ ਲੰਮਾ ਸਮਾਂ ਟਰੈਫ਼ਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਅਤੇ ਹੋਰਨਾਂ ਵਿਅਕਤੀਆਂ ਨੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਅਤੇ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਲਖਨੌਰ-ਲਾਂਡਰਾਂ ਸੜਕ ’ਤੇ 45 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਵਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਹੁਣ ਲਾਂਡਰਾਂ ਤੋਂ ਪਿੰਡ ਸਵਾੜਾ ਤੱਕ ਸੜਕ ਨੂੰ ਚੌੜਾ ਕੀਤਾ ਜਾ ਰਿਹਾ ਹੈ। ਜਿਸ ਨਾਲ ਜਿੱਥੇ ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰਾਹਤ ਮਿਲੇਗੀ, ਉੱਥੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਚੰਡੀਗੜ੍ਹ ਤੇ ਮੁਹਾਲੀ ਆਉਣ ਵਾਲੇ ਲੋਕਾਂ ਦਾ ਸਫ਼ਰ ਸੌਖਾ ਹੋਵੇਗਾ ਅਤੇ ਲਾਂਡਰਾਂ ਚੌਕ ਵਿੱਚ ਲਗਦੇ ਲੰਮੇ ਜਾਮ ਤੋਂ ਵੀ ਨਿਜ਼ਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਰਸਤੇ ਤੋਂ ਲੋਕ ਜੰਮੂ ਕਸ਼ਮੀਰ ਤੇ ਹਿਮਾਚਲ ਤੱਕ ਜਾਂਦੇ ਹਨ, ਜੋ ਜਾਮ ਕਾਰਨ ਪ੍ਰੇਸ਼ਾਨ ਹੁੰਦੇ ਹਨ। ਇਸੇ ਤਰ੍ਹਾਂ ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਲਿੰਕ ਸੜਕ ਦੀ ਮੁਰੰਮਤ ਕੀਤੀ ਗਈ ਹੈ ਅਤੇ ਜਿੱਥੇ ਬਰਸਾਤੀ ਪਾਣੀ ਦੀ ਜ਼ਿਆਦਾ ਮਾਰ ਪੈਂਦੀ ਸੀ, ਉੱਥੇ ਇੰਟਰਲਾਕ ਟਾਇਲਾਂ ਲਗਾਈਆਂ ਗਈਆਂ ਹਨ। ਬਾਕੀ ਪੂਰੀ ਸੜਕ ’ਤੇ ਪੱਥਰ ਅਤੇ ਲੁੱਕ ਪਾਈ ਗਈ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਸਿੱਧੂ ਦੇ ਯਤਨਾਂ ਨਾਲ ਲਾਂਡਰਾਂ ਜੰਕਸ਼ਨ ਲਈ 27 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਹੋਇਆ ਹੈ ਅਤੇ ਇਸ ਕਾਰਜ ਲਈ ਲੋੜੀਂਦੀ ਜ਼ਮੀਨਾਂ ਐਕਵਾਇਰ ਕਰਕੇ ਸਬੰਧਤ ਜ਼ਮੀਨ ਮਾਲਕਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਸੜਕ ਦਾ ਕੰਮ ਭਲਕੇ 10 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲੇ ਪੜਾਅ ਵਿੱਚ ਲਾਂਡਰਾਂ ਤੋਂ ਪਿੰਡ ਸਵਾੜਾ ਤੱਕ ਸੜਕ ਨੂੰ ਚੌੜਾ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਜਾਮ ਤੋਂ ਰਾਹਤ ਮਿਲੇਗੀ।
ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਦਸਮੇਸ਼ ਯੁਵਕ ਸੇਵਾਵਾਂ ਕਲੱਬ ਰਾਏਪੁਰ ਕਲਾਂ ਦੇ ਪ੍ਰਧਾਨ ਰਜਿੰਦਰ ਸਿੰਘ ਰਾਏਪੁਰ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਬਲਾਕ ਸਮਿਤੀ ਖਰੜ ਦੀ ਚੇਅਰਪਰਸਨ ਰਣਬੀਰ ਕੌਰ ਬੜੀ, ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੌਰੀ, ਬਲਾਕ ਸਮਿਤੀ ਮੈਂਬਰ ਸਤਵੰਤ ਕੌਰ ਲਾਂਡਰਾਂ, ਬਲਜੀਤ ਸਿੰਘ ਭਾਗੋਮਾਜਰਾ, ਸਰਪੰਚ ਬੈਰੋਂਪੁਰ ਸੁਦੇਸ਼ ਕੁਮਾਰ ਗੋਗਾ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਮੰਗਾ ਸਿੰਘ ਸਰਪੰਚ ਮੌਜਪੁਰ, ਸਮਿਤੀ ਮੈਂਬਰ ਸਮਸ਼ੇਰ ਸਿੰਘ ਕੈਲੋਂ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਹਰਭਜਨ ਸਿੰਘ ਰਾਏਪੁਰ ਕਲਾਂ ਸਮੇਤ ਹੋਰ ਵੱਖ ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਇਸ ਪ੍ਰਾਜੈਕਟ ਦੀ ਮਨਜ਼ੂਰੀ ਲਈ ਧੰਨਵਾਦ ਕੀਤਾ ਹੈ।

Load More Related Articles
Load More By Nabaz-e-Punjab
Load More In Traffic

Check Also

ਐਸਐਸਪੀ ਵੱਲੋਂ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਦਾ ਤਬਾਦਲਾ

ਐਸਐਸਪੀ ਵੱਲੋਂ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਦਾ ਤਬਾਦਲਾ 8 ਥਾਣਿਆਂ ਦੇ ਮੁੱਖ ਅਫਸਰਾਂ ਅਤੇ 1 ਚੌਂਕੀ ਇੰਚਾਰਜ…