Share on Facebook Share on Twitter Share on Google+ Share on Pinterest Share on Linkedin ਐਸਜੀਪੀਸੀ ਨੂੰ ਬਾਦਲ ਪਰਿਵਾਰ ਦੇ ਕਬਜ਼ੇ ’ਚੋਂ ਆਜ਼ਾਦ ਕਰਵਾਉਣ ਲਈ ਪੰਥਕ ਧਿਰਾਂ ਦਾ ਸਹਿਯੋਗ ਲਿਆ ਜਾਵੇਗਾ: ਸੇਖਵਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਰਨਲ ਤੇ ਮੱਖ ਬੁਲਾਰੇ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਦੇ ਕਬਜ਼ੇ ’ਚੋਂ ਆਜ਼ਾਦ ਕਰਵਾਉਣ ਲਈ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸੰਤ ਸਮਾਜ ਦੇ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਵਾਲੇ ਪੰਥਕ ਅਕਾਲੀ ਲਹਿਰ ਸਮੇਤ ਹੋਰ ਪੰਥਕ ਆਗੂਆਂ ਦਾ ਸਹਿਯੋਗ ਲਿਆ ਜਾਵੇਗਾ। ਅੱਜ ਇੱਥੋਂ ਦੇ ਸੈਕਟਰ-71 ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਐਚਐਸ ਫੂਲਕਾ ਵੱਲੋਂ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਮਤਾ ਪਾਸ ਕਰਵਾਉਣ ਲਈ ਕੀਤੀ ਪੈਰਵੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਦ ਤੋਂ ਐਸਜੀਪੀਸੀ ’ਤੇ ਬਾਦਲ ਪਰਿਵਾਰ ਦਾ ਕਬਜ਼ਾ ਹੋਇਆ ਹੈ, ਉਦੋਂ ਤੋਂ ਹੀ ਪੰਥਕ ਅਤੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੀ ਮਾਣ ਮਰਿਆਦਾ ਨੂੰ ਵੱਡੀ ਢਾਹ ਲੱਗੀ ਹੈ। ਇਸ ਲਈ ਹੁਣ ਹੰਭਲਾ ਮਾਰਕੇ ਬਾਦਲਾਂ ਦੇ ਕਬਜ਼ੇ ਚੋਂ ਇਨ੍ਹਾਂ ਸੰਸਥਾਵਾਂ ਨੂੰ ਆਜ਼ਾਦ ਕਰਵਾਉਣ ਦਾ ਵੇਲਾ ਆ ਗਿਆ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਦੀ ਮਾਣ ਮਰਿਆਦਾ ਨੂੰ ਬਹਾਲ ਕਰਵਾਇਆ ਜਾਵੇਗਾ। ਇਸ ਮੌਕੇ ਪਾਰਟੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਹ ਪੰਥਕ ਗੱਠਜੋੜ ਲੋਕ ਸਭਾ ਚੋਣਾਂ ਵਿੱਚ ਵੀ ਇੱਕ ਦੂਜੇ ਨੂੰ ਆਪਣਾ ਸਹਿਯੋਗ ਦੇਵੇਗਾ। (ਬਾਕਸ ਆਈਟਮ) ਅਕਾਲੀ ਦਲ (ਟਕਸਾਲੀ) ਦੇ ਆਗੂਆਂ ਦੀ ਐਚਐਸ ਫੂਲਕਾ ਨਾਲ ਬੰਦ ਕਮਰਾ ਮੀਟਿੰਗ ਹੋਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਆਪ ਦੇ ਸਰਗਰਮ ਆਗੂ ਰਹੇ ਐਚਐਸ ਫੂਲਕਾ ਨਾਲ ਬੰਦ ਕਮਰਾ ਮੀਟਿੰਗ ਕੀਤੀ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਜਥੇਦਾਰ ਬ੍ਰਹਮਪੁਰਾ ਦੇ ਨਾਲ ਪਾਰਟੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਵੀ ਹਾਜ਼ਰ ਸਨ। ਸ੍ਰੀ ਪੀਰ ਮੁਹੰਮਦ ਨੇ ਦੱਸਿਆ ਕਿ ਮੀਟਿੰਗ ਵਿੱਚ ਐਸਜੀਪੀਸੀ ਨੂੰ ਬਾਦਲ ਪਰਿਵਾਰ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸ੍ਰੀ ਫੂਲਕਾ ਤੋਂ ਸਹਿਯੋਗ ਦੀ ਮੰਗ ਕੀਤੀ। ਇਹ ਵੀ ਫੈਸਲਾ ਹੋਇਆ ਕਿ ਐਸਜੀਪੀਸੀ ਚੋਣਾਂ ਵਿੱਚ ਧਾਰਮਿਕ ਚਿਹਰੇ ਹੀ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ ਤਾਂ ਜੋ ਸਿੱਖਾਂ ਦੀ ਯੋਗ ਅਗਵਾਈ ਕੀਤੀ ਜਾ ਸਕੇ ਅਤੇ ਗੁਰੂ ਘਰਾਂ ਦੀਆਂ ਗੋਲਕਾਂ ਨੂੰ ਲੁੱਟਣ ਤੋਂ ਬਚਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ