Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਨੇ ਪਛੜੇ ਵਰਗਾਂ ਦੀ ਭਲਾਈ ਹਿੱਤ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ ਸੰਸਦ ਮੈਬਰਾਂ ਨੂੰ ਐਸਸੀ\ਐਸਟੀ ਕਾਨੂੰਨ ਨੂੰ ਕਮਜੋਰ ਕਰਨ ਦੀਆਂ ਸਾਜ਼ਿਸ਼ਾ ਖਿਲਾਫ ਸੰਸਦ ਵਿੱਚ ਅਵਾਜ਼ ਬੁਲੰਦ ਕਰਨ ਦਾ ਭਰੋਸਾ ਨਬਜ਼-ਏ-ਪੰਜਾਬ ਬਿਊਰੋ, ਜਲੰਧਰ, 14 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜ ਦੇ ਪਿੱਛੜੇ ਵਰਗਾਂ ਦੀ ਭਲਾਈ ਹਿੱਤ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਸਾਂਸਦਾਂ ਨੂੰ ਆਖਿਆ ਹੈ ਕਿ ਉਹ ਐਸ.ਸੀ.ਐਸ.ਟੀ. ਐਕਟ ਨੂੰ ਕਮਜੋਰ ਕਰਨ ਦੀਆਂ ਸਾਜਿਸਾਂ ਖਿਲਾਫ ਸਦਨ ਵਿਜ ਜੋਰਦਾਰ ਤਰੀਕੇ ਨਾਲ ਅਵਾਜ਼ ਬੁਲੰਦ ਕਰਨ। ਐਸ.ਸੀ.ਐਸ.ਟੀ. ਕਾਨੂੰਨ ਨੂੰ ਅਰਥਹੀਣ ਕਰਨ ਦੀਆਂ ਕੋਸਿਸਾਂ ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਇਹ ਯਕੀਨੀ ਬਣਾਏਗੀ ਕਿ ਇਸ ਕਾਨੂੰਨ ਤਹਿਤ ਐਸ.ਸੀ.ਐਸ.ਟੀ. ਭਾਈਚਾਰਿਆਂ ਨੂੰ ਮਿਲਿਆ ਸੁਰੱਖਿਆ ਕਵੱਚ ਬਰਕਰਾਰ ਰਹੇ। ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਰਕਾਰ ਸਮੇਂ ਰਾਜ ਵਿਚ ਸੰਵਿਧਾਨ ਦੀ 85ਵੀਂ ਸੋਧ ਅਨੁਸਾਰ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ-(ਸੇਵਾ ਵਿਚ ਰਾਖਵਾਂਕਰਨ) ਕਾਨੂੰਨ 2006 ਲਾਗੂ ਕੀਤਾ ਸੀ ਤਾਂ ਜੋ ਨੌਕਰੀਆਂ ਵਿਚ ਪਦ ਉੱਨਤੀ ਸਮੇਂ ਇਸ ਦਾ ਲਾਭ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਅਕਾਲੀ ਦਲ ਤੇ ਪਿੱਛਲੇ 10 ਸਾਲ ਇਸ ਕਾਨੂੰੂਨ ਨੂੰ ਠੰਡੇ ਬਸਤੇ ਵਿਚ ਪਾਈ ਰੱਖਣ ਲਈ ਹਮਲਾ ਬੋਲਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਯਕੀਨੀ ਬਣਾਏਗੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਇਸ ਕਾਨੂੰਨ ਨੂੰ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਅਤੇ ਪ੍ਰਬੰਧਕੀ ਖਾਮੀਆਂ ਦੂਰ ਕਰਕੇ ਇਸ ਦਾ ਲਾਭ ਦਿੱਤਾ ਜਾਵੇਗਾ। ਇਸ ਮੌਕੇ ਅਨੁਸੂਚਿਤ ਜਾਤੀਆਂ ਅਤੇ ਪਿੱਛੜੀਆਂ ਸ਼ੇ੍ਰਣੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਉਹ ਸਾਰੇ ਕਦਮ ਚੁੱਕੇਗੀ ਜਿਸ ਨਾਲ ਇੰਨ੍ਹਾਂ ਵਰਗਾਂ ਦੇ ਕਾਨੂੰੂਨੀ ਹੱਕਾਂ ਦੀ ਰਾਖੀ ਹੋ ਸਕੇ। ਅੱਜ ਇੱਥੇ ਡਾ: ਬੀ.ਆਰ. ਅੰਬੇਦਕਰ ਦੀ 127ਵੀਂ ਜਨਮ ਵਰੇਗੰਢ ਮੌਕੇ ਰਾਜ ਪੱਧਰੀ ਸਮਾਗਮ ਵਿਚ ਇਸ ਮਹਾਨ ਸਮਾਜ ਸੁਧਾਰਕ ਨੂੰ ਯਾਦ ਕਰਦਿਆਂ ਅਤੇ ਡਾ: ਅੰਬੇਦਕਰ ਨੂੰ ਦੂਰਅੰਦੇਸ਼ੀ ਇਨਸਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਭੱਵਿਖ ਦੇ ਭਾਰਤ ਦੀਆਂ ਸਥਿਤੀਆਂ ਨੂੰ ਸਮਝਦਿਆਂ ਅਜਿਹਾ ਸੰਵਿਧਾਨ ਰਚਿਆ ਜੋ ਅੱਜ ਵੀ ਸਾਡਾ ਮਾਰਗਦਰਸ਼ਕ ਹੈ। ਐਸ.ਸੀ. ਭਾਈਚਾਰਿਆਂ ਦੀ ਭਲਾਈ ਹਿੱਤ ਡਾ: ਬੀ.ਆਰ. ਅੰਬੇਦਕਰ ਦੇ ਯੋਗਦਾਨ ਦੀ ਸਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਗਿਆਨ ਦੇ ਸੋਮੇ ਹੋਣ ਕਾਰਨ ਹੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਨੇ ਇਸ ਮਹੱਤਵਪੂਰਨ ਕਾਰਜ ਲਈ ਚੁਣਿਆ ਸੀ। ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ 1936 ਵਿਚ ਅਕਾਲੀ ਦਲ ਡਾ: ਬੀ.ਆਰ. ਅੰਬੇਦਕਰ ਨੂੰ ਸਿੱਖ ਧਰਮ ਸਵਿਕਾਰ ਕਰਨ ਦੀ ਸਹਿਮਤੀ ਦੇ ਦਿੰਦਾ ਤਾਂ ਅੱਜ ਇਸ ਸਮਾਜ ਦੇ ਹੱਥ ਦੇਸ਼ ਦੀ ਵਾਗਡੋਰ ਹੋਣੀ ਸੀ। ਅਕਾਲੀ ਦਲ ਦੀਆਂ ਐਸ.ਸੀ. ਵਿਰੋਧੀ ਨਿਤੀਆਂ ਦੀ ਅਲੋਚਣਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਪਿੱਛੜੇ ਵਰਗ ਦੀ ਹੁਣ ਇਕੋ ਊਮੀਦ ਹਨ। ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਪਿੱਛੜੇ ਵਰਗਾਂ ਦੀ ਭਲਾਈ ਲਈ ਕੁਝ ਵੀ ਸਾਰਥਕ ਕਰਨ ਵਿਚ ਨਾਕਾਮ ਰਹਿਣ ਲਈ ਅਕਾਲੀ ਦਲ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਉਲਟਾ ਅਕਾਲੀ ਸਰਕਾਰ ਨੇ ਤਾਂ ਸਭ ਵਰਗਾਂ ਨੂੰ ਰੱਜ ਕੇ ਲੁੱਟਿਆ ਹੈ ਅਤੇ ਹੁਣ ਉਹੀ ਲੋਕ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਭਰਮ ਪੈਦਾ ਕਰਨ ਦੀ ਨਾਕਾਮ ਕੋਸ਼ਿਸ ਕਰ ਰਹੇ ਹਨ। ਉਚੇਰੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਵੀ ਇਸ ਮੌਕੇ ਡਾ: ਅੰਬੇਦਕਰ ਵੱਲੋਂ ਸਮਾਜ ਦੇ ਉਥਾਨ ਵਿਚ ਪਾਏ ਵੱਢਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਯਾਦ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਪਿੱਛੜੇ ਵਰਗਾਂ ਦੀ ਭਲਾਈ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਭਾਈਚਾਰਿਆਂ ਦੀ ਪੀੜਾਂ ਨੂੰ ਸਮਝਦਿਆਂ ਇੰਨ੍ਹਾਂ ਦੇ 50 ਹਜਾਰ ਤੱਕ ਦੇ ਕਰਜੇ ਮਾਫ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਤਿੱਖਾ ਵਾਰ ਕਰਦਿਆਂ ਕਿਹਾ ਕਿ ਐਨ.ਡੀ.ਏ. ਸਰਕਾਰ ਦੇਸ਼ ਨੂੰ ਧਰਮਾਂ ਅਤੇ ਜਾਤੀਆਂ ਦੇ ਅਧਾਰ ਤੇ ਵੰਡ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਸ਼ਣ ਵਿਚ ਥਾਂ ਥਾਂ ਤੇ ਡਾ: ਅੰਬੇਦਕਰ ਦੇ ਬੁੱਤ ਤੋੜੇ ਜਾ ਰਹੇ ਹਨ ਅਤੇ ਭਾਜਪਾ ਦੇਸ਼ ਵਿਚ ਭਾਈਚਾਰਕ ਤੰਦਾਂ ਨੂੰ ਤੋੜ ਰਹੀ ਹੈ। ਸ੍ਰੀ ਜਾਖੜ ਨੇ ਕੇਂਦਰ ਸਰਕਾਰ ਤੇ ਐਸ.ਸੀ.ਐਸ.ਟੀ. ਕਾਨੂੰਨ ਨੂੰ ਕਮਜੋਰ ਕਰਨ ਲਈ ਵੀ ਨਿਸਾਨਾ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਐਸ.ਸੀ. ਬੱਚਿਆਂ ਦੇ ਵਜੀਫੇ ਦਾ ਪੰਜਾਬ ਦੇ ਹਿੱਸੇ ਦਾ 1100 ਕਰੋੜ ਰੁਪਏ ਦਾ ਬਕਾਇਆ ਜਾਰੀ ਨਹੀਂ ਕਰ ਰਹੀ ਹੈ ਜੋ ਕਿ ਇਸ ਸਰਕਾਰ ਦੀ ਗਰੀਬ ਲੋਕਾਂ ਪ੍ਰਤੀ ਨੀਤੀ ਅਤੇ ਨੀਅਤ ਨੂੰ ਦਰਸਾਉਂਦਾ ਹੈ। ਸੰਸਦ ਮੈਂਬਰ ਸੰਤੋਖ ਸਿੰਘ ਨੇ ਭਾਜਪਾ ਤੇ ਡਾ: ਅੰਬੇਦਕਰ ਦੀ ਵਿਚਾਰਧਾਰਾ ਨੂੰ ਖੰਡਿਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਐਨ.ਡੀ.ਏ. ਸਰਕਾਰ ਸਮੇਂ ਐਸ.ਸੀ. ਭਾਈਚਾਰਿਆਂ ਤੇ ਹੋਣ ਵਾਲੇ ਜੁਲਮਾਂ ਦੇ ਮੁੱਦੇ ਤੇ ਮੌਨ ਧਾਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਰਿਮੋਟ ਆਰ.ਐਸ.ਐਸ. ਹੱਥ ਜੋ ਕਿ ਸਮਾਜ ਵਿਚ ਵੰਡੀਆਂ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸਾ ਹੀ ਰਾਜ ਦੇ ਐਸ.ਸੀ. ਭਾਈਚਾਰਿਆਂ ਦੇ ਹੱਕਾਂ ਦੀ ਲੜਾਈ ਮੋਹਰੀ ਹੋ ਕੇ ਲੜੀ ਹੈ। ਵਿਧਾਇਕ ਰਾਜ ਕੁਮਾਰ ਵੇਰਕਾ ਨੇ ਵੀ ਭਾਜਪਾ ਦੀ ਸਮਾਜ ਵਿਚ ਵਖਰੇਵੇਂ ਪੈਦਾ ਕਰਨ ਵਾਲੀ ਸਿਆਸਤ ਦੀ ਨਿੰਦਾ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਓ.ਐਸ.ਡੀ. ਸ: ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਸ: ਪ੍ਰਗਟ ਸਿੰਘ, ਸ੍ਰੀ ਰਜਿੰਦਰ ਬੇਰੀ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਡਾ: ਰਾਜ ਕੁਮਾਰ ਚੱਬੇਵਾਲ, ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰਘ, ਸ: ਸੁਖਵਿੰਦਰ ਸਿੰਘ ਡੈਨੀ, ਸ: ਸੰਤੋਖ ਸਿੰਘ ਭਲਾਈਪੁਰ, ਸ੍ਰੀ ਜੋਗਿੰਦਰ ਪਾਲ, ਚੇਅਰਮੈਨ ਮਾਰਕਫੈਡ ਸ: ਅਮਰਜੀਤ ਸਿੰਘ ਸਮਰਾ, ਸਾਬਕਾ ਮੰਤਰੀ ਸ੍ਰੀ ਅਵਤਾਰ ਹੈਨਰੀ, ਸ: ਜੋਗਿੰਦਰ ਸਿੰਘ ਮਾਨ, ਸ: ਸਰਵਨ ਸਿੰਘ ਫਿਲੌਰ, ਬ੍ਰਿਜ ਭੁਪਿੰਦਰ ਸਿੰਘ ਕੰਗ, ਸ੍ਰੀ ਮਹਿੰਦਰ ਸਿੰਘ ਕੇਪੀ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਸ: ਜਗਬੀਰ ਸਿੰਘ ਬਰਾੜ, ਜ਼ਿਲ੍ਹਾ ਕਾਂਗਰਸ ਸਹਿਰੀ ਪ੍ਰਧਾਨ ਸ: ਦਲਜੀਤ ਸਿੰਘ ਆਹਲੂਵਾਲੀਆਂ, ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਆਦਿ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ