
ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਬਰਕਰਾਰ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼: ਐਸ.ਐਸ. ਸੰਘਾ
ਦੁਆਬਾ ਗਰੁੱਪ ਵੱਲੋਂ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅਜ਼ਾਦੀ ਦਿਹਾੜਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ:
ਆਜ਼ਾਦੀ ਦਿਵਸ ਦੀ 71ਵੀਂ ਵਰ੍ਹੇਗੰਢ ਦੁਆਬਾ ਗਰੁੱਪ ਆਫ਼ ਕਾਲਜ਼ਿਜ ਵੱਲੋਂ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਡੀਜੀਸੀ ਦੇ ਪ੍ਰਬੰਧਕੀ ਵਾਇਸ ਚੇਅਰਮੈਨ ਐਸ.ਐਸ. ਸੰਘਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਪ੍ਰੋਗਰਾਮਾਂ ਦੀ ਪੇਸ਼ਕਾਰੀ ਵੀ ਦਿੱਤੀ। ਵਿਦਿਆਰਥੀਆਂ ਨੇ ਸਕਿੱਟਾਂ, ਕੋਰੀਓਗ੍ਰਾਫੀ, ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਨਾਲ ਸਮਾਗਮ ਨੂੰ ਹੋਰ ਵੀ ਖੁਸ਼ਨੁਮਾ ਬਣਾ ਦਿੱਤਾ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪ੍ਰਬੰਧਕੀ ਵਾਇਸ ਚੇਅਰਮੈਨ ਐਸ.ਐਸ. ਸੰਘਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਆਜ਼ਾਦੀ ਘੁਲਾਟੀਆਂ ਦਾ ਰੋਲ ਬਹੁਤ ਮਹੱਤਵਪੂਰਨ ਸੀ ਇਸ ਲਈ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਬਰਕਰਾਰ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਇਸ ਮੌਕੇ ਨਸ਼ਿਆਂ ਅਤੇ ਹੋਰਨਾਂ ਸਮਾਜਕ ਕੁਰੀਤੀਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ ਤਾਂ ਕਿ ਉਹ ਸਮਾਜ ਚ ਇੱਕ ਚੰਗੇ ਨਾਗਰਿਕ ਬਣ ਕੇ ਦੇਸ਼ ਤੇ ਸੂਬੇ ਪ੍ਰਤੀ ਆਪਣਾ ਫਰਜ ਅਦਾ ਕਰ ਸਕਣ। ਕਰਨਲ ਸੀ.ਐਸ ਢਿੱਲੋਂ ਨੇ ਪੂਰੇ ਪ੍ਰੋਗਰਾਮ ਨੂੰ ਬਹੁਤ ਹੀ ਵਧੀਆ ਢੰਗ ਦੇ ਨਾਲ ਆਰਗਨਾਇਜ਼ ਕੀਤਾ। ਦੁਆਬਾ ਗਰੁੱਪ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਦੇਸ਼ ਦੀ ਅਜ਼ਾਦੀ ਖਾਤਿਰ ਆਪਣੀਆਂ ਜਾਨਾਂ ਨਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਪ੍ਰੋਗਰਾਮ ਦੇ ਅਖੀਰ ਵਿਚ ਸਮੂਹ ਕੈਂਪਸ ਵਿੱਚ ਮਿਠਾਈਆਂ ਵੰਡੀਆਂ ਗਈਆਂ।