ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹੁਕਮਰਾਨ ਗੱਠਜੋੜ ਹਰ ਕੁਰਬਾਨੀ ਕਰਨ ਤੋਂ ਪਿੱਛੇ ਨਹੀਂ ਹਟੇਗਾ: ਜਥੇਦਾਰ ਕੁੰਭੜਾ

ਨਿਊਜ਼ ਡੈਸਕ ਸਰਵਿਸ
ਮੁਹਾਲੀ, 4 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ, ਕਾਂਗਰਸ ਅਤੇ ਹੋਰ ਨਵੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਨਿੱਜੀ ਹਿੱਤਾਂ ਦੀ ਪੂਰਤੀ ਲਈ ਪਾਣੀਆਂ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹੁਕਮਰਾਨ ਗੱਠਜੋੜ ਹਰ ਕੁਰਬਾਨੀ ਕਰਨ ਤੋਂ ਪਿੱਛੇ ਨਹੀਂ ਹਟੇਗਾ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਕੁੰਭੜਾ ਨੇ ਕਿਹਾ ਕਿ ਸੂਬੇ ਦੇ ਲੋਕ ਖਾਸ ਕਰਕੇ ਨੌਜਵਾਨ ਵਰਗ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਤੋਂ ਪੁਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ‘ਰਾਜ ਨਹੀਂ ਸੇਵਾ’ ਦੇ ਨਾਅਰੇ ਨੂੰ ਬਾਖ਼ੂਬੀ ਨਾਲ ਨਿਭਾਉਂਦਿਆਂ ਪਿਛਲੇ ਸਾਢੇ 9 ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ ਵਰਗਾਂ ਦਾ ਪੂਰਾ ਖਿਆਲ ਰੱਖਿਆ ਹੈ। ਜਿਸ ਦੀ ਬਦੌਲਤ ਅੱਜ ਮੁਹਾਲੀ ਸਮੇਤ ਸਮੁੱਚੇ ਸੂਬੇ ਦੇ ਹਰ ਕੋਨੇ ਵਿੱਚ ਤੇਸੀ ਤੇ ਕਾਂਡੀ ਖੜਕ ਰਹੀ ਹੈ। ਉਨ੍ਹਾਂ ਕਾਂਗਰਸ ਤੇ ਆਪ ਅਤੇ ਨਵੀਆਂ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਅਕਾਲੀ-ਭਾਜਪਾ ਗੱਠਜੋੜ ਦੇ ਭਗੌੜੇ ਆਗੂਆਂ ਨੂੰ ਆਪਣੇ ਨਾਲ ਜੋੜ ਕੇ ਸਤਾ ਪਰਿਵਰਤਨ ਦਾ ਸੁਪਨਾ ਦੇਖ ਰਹੇ ਹਨ, ਜੋ ਕਦੇ ਪੁਰਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਪ ਨੂੰ ਪੰਜਾਬ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਇਹ ਪਾਰਟੀਆਂ ਸਤਾ ਹਥਿਆਉਣ ਲਈ ਹਰ ਹੀਲਾ ਵਰਤ ਰਹੀਆਂ ਹਨ। ਇੱਥੋਂ ਤੱਕ ਕਿ ਸੂਬੇ ਦੇ ਨੌਜਵਾਨਾਂ ਦੇ ਮੱਥੇ ’ਤੇ ਨਸੇੜੀ ਹੋਣ ਦਾ ਝੂਠਾ ਕਲੰਕ ਲਗਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…